Close
Menu

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਜੌਨ ਮੈਕਲਮ ਆ ਰਹੇ ਨੇ ਭਾਰਤ ਦੌਰੇ ‘ਤੇ

-- 02 November,2016

ਕੈਲਗਰੀ: ਕੈਨੇਡਾ ਦੇ ਸਿਟੀਜ਼ਨਸ਼ਿਪ ਅਤੇ ਇਮੀਗ੍ਰੇਸ਼ਨ ਮੰਤਰੀ ਜੌਨ ਮੈਕਲਮ ਭਾਰਤ ਦੌਰੇ ‘ਤੇ ਆ ਰਹੇ ਹਨ। ਉਹ 4 ਨਵੰਬਰ ਤੋਂ 10 ਨਵੰਬਰ ਤਕ ਭਾਰਤ ‘ਚ ਰਹਿਣਗੇ। ਇਸ ਦੌਰਾਨ ਉਹ ਅੰਮ੍ਰਿਤਸਰ, ਚੰਡੀਗੜ੍ਹ ਅਤੇ ਨਵੀਂ ਦਿੱਲੀ ਜਾਣਗੇ। ਕਿਹਾ ਜਾ ਰਿਹਾ ਹੈ ਕਿ ਇਹ ਦੌਰਾ ਭਾਰਤ ਅਤੇ ਕੈਨੇਡਾ ਵਿਚਕਾਰ ਸੰਬੰਧਾਂ ਨੂੰ ਹੋਰ ਵੀ ਡੂੰਘਾ ਕਰੇਗਾ। ਉਨ੍ਹਾਂ ਨਾਲ ਅਨਟਾਰੀਓ ਅਤੇ ਨੌਵਾ ਸਕੋਸ਼ੀਆ ਦੇ ਇਮੀਗ੍ਰੇਸ਼ਨ ਮੰਤਰੀ ਵੀ ਹੋਣਗੇ। ਜ਼ਿਕਰਯੋਗ ਹੈ ਕਿ ਕੈਨੇਡਾ ‘ਚ ਬਹੁਤ ਸਾਰੇ ਭਾਰਤੀ ਅਤੇ ਪੰਜਾਬੀ ਰਹਿੰਦੇ ਹਨ ਅਤੇ ਉਨ੍ਹਾਂ ਦੇ ਇੱਥੇ ਆਉਣ ਨਾਲ ਖਾਸ ਸਹੂਲਤਾਂ ਦੇਣ ਦੀਆਂ ਉਮੀਦਾਂ ਕੀਤੀਆਂ ਜਾ ਰਹੀਆਂ ਹਨ।

Facebook Comment
Project by : XtremeStudioz