Close
Menu

ਕੈਨੇਡਾ ਦੇ ਗੁਰੂਘਰ ਦੇ ਪਾਰਕਿੰਗ ਖੇਤਰ ‘ਚ ਚੱਲੀ ਗੋਲੀ, ਇਕ ਦੀ ਮੌਤ

-- 07 June,2015
ਬ੍ਰਿਟਿਸ਼ ਕੋਲੰਬੀਆ— ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕਸਰ ਦੇ ਪਾਰਕਿੰਗ ਖੇਤਰ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਗੋਲੀਬਾਰੀ ਦੀ ਇਹ ਘਟਨਾ 5 ਜੂਨ ਨੂੰ ਹੋਈ। ਇਸ ਮਾਮਲੇ ‘ਚ ਜ਼ਖਮੀ ਹੋਏ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। 
 ਚਸ਼ਮਦੀਦ ਵਿਅਕਤੀ ਨੇ ਦੱਸਿਆ ਕਿ ਦੋ ਕਾਰਾਂ ਇਕ-ਦੂਜੀ ਨਾਲ ਰੇਸ ਲਗਾ ਰਹੀਆਂ ਸਨ ਤੇ ਇਹ ਰੇਸ ਰਿਚਮੰਡ ਦੇ ਵੈਸਟਮਿੰਸਟਰ ਹਾਈਵੇਅ ‘ਤੇ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਦੇ ਕੋਲ ਜਾ ਕੇ ਰੁਕੀ, ਜਿਥੇ ਕਾਰ ‘ਚੋਂ ਨਿਕਲੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਇਸ ਦੇ ਨਤੀਜੇ ਵਜੋਂ ਇਕ ਵਿਅਕਤੀ ਧਰਾਸ਼ਾਹੀ ਹੋ ਕੇ ਗੁਰਦੁਆਰਾ ਸਾਹਿਬ ਦੇ ਪਾਰਕਿੰਗ ਖੇਤਰ ਵਿਚ ਡਿੱਗ ਗਿਆ ਤੇ ਉਸ ਦੀ ਮੌਤ ਹੋ ਗਈ। ਮੀਡੀਆ ਵਿਚ ਆਈਆਂ ਤਸਵੀਰਾਂ ਵਿਚ ਇਕ ਰੇਂਜ ਰੋਵਰ ‘ਤੇ ਗੋਲੀਆਂ ਦੇ ਨਿਸ਼ਾਨ ਸਾਫ ਦਿਖਾਈ ਦੇ ਰਹੇ ਹਨ।ਕੈਨੇਡੀਅਨ ਪੁਲਸ ਦਾ ਕਹਿਣਾ ਹੈ ਕਿ ਇਸ ਘਟਨਾ ਦਾ ਗੁਰਦੁਆਰਾ ਸਾਹਿਬ ਨਾਲ ਕੁਝ ਵੀ ਲੈਣਾ-ਦੇਣਾ ਨਹੀਂ ਹੈ। ਇਸ ਗੋਲੀਬਾਰੀ ਵਿਚ ਸਿੱਖ ਸੰਗਤ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਤੇ ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ।
Facebook Comment
Project by : XtremeStudioz