Close
Menu

ਕੈਪਟਨ ਅਮਰਿੰਦਰ ਸਿੰਘ ਵੱਲੋਂ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦੇਣ ਦੀ ਅਪੀਲ

-- 06 December,2018

ਚੰਡੀਗੜ੍ਹ, 6 ਦਸੰਬਰ-

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਥਿਆਰਬੰਦ ਸੈਨਾਵਾਂ ਅਤੇ ਸਾਬਕਾ ਫੌਜੀਆਂ ਦੇ ਨਾਲ ਇਕਮੁਠਤਾ ਪ੍ਰਗਟ ਕਰਦੇ ਹੋਏ ਲੋਕਾਂ ਨੂੰ ਫੌਜੀ ਪਰਿਵਾਰਾਂ ਦੀ ਭਲਾਈ ਵਾਸਤੇ ਦਿੱਲ ਖੋਲ੍ਹ ਕੇ ਦਾਨ ਦੇਣ ਦੀ ਅਪੀਲ ਕੀਤੀ ਹੈ |

7 ਦਸੰਬਰ ਨੂੰ ਝੰਡਾ ਦਿਵਸ ਦੇ ਮੌਕੇ ਲੋਕਾਂ ਨੂੰ ਸਵੈ ਇੱਛਾ ਦੇ ਨਾਲ ਦਾਨ ਦੇਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਜੰਗੀ ਵਿਧਵਾਵਾਂ, ਅਪੰਗ ਫੌਜੀਆਂ ਅਤੇ ਸਾਬਕਾ ਫੌਜੀਆਂ ਦੇ ਮੁੜ ਵਸੇਬੇ ਲਈ ਵਰਤੀ ਜਾਵੇਗੀ |

ਝੰਡਾ ਦਿਵਸ ਦੇ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ ਆਪਾਂ ਮਾਤਰ ਭੂਮੀ ਦੀ ਰੱਖਿਆ ਅਤੇ ਸਨਮਾਨ ਲਈ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਬਹਾਦਰ ਫੌਜੀਆਂ ਦੇ ਪਰਿਵਾਰਾਂ ਦੀ ਮਦਦ ਕਰੀਏ |

ਉਨ੍ਹਾਂ ਅੱਗੇ ਕਿਹਾ ਕਿ ਫੰਡ ਦੇ ਵਾਸਤੇ ਕੋਈ ਵੀ ਯੋਗਦਾਨ ਉਨ੍ਹਾਂ ਬਹਾਦਰ ਫੌਜੀਆਂ ਦੀਆਂ ਸ਼ਾਨਦਾਰ ਸੇਵਾਵਾਂ ਦੇ ਪ੍ਰਤੀ ਸਤਿਕਾਰ ਹੋਵੇਗਾ ਜੋ 24 ਘੰਟੇ ਦੇਸ਼ ਦੀ ਸਰਹੱਦਾਂ ਦੀ ਰਾਖੀ ਰੱਖਦੇ ਹਨ |

ਝੰਡਾ ਦਿਵਸ ਭਾਰਤੀ ਹਥਿਆਰਬੰਦ ਫੌਜਾਂ ਦੇ ਬਹਾਦਰ ਫੌਜੀਆਂ ਅਤੇ ਸ਼ਹੀਦਾਂ ਦੇ ਮਾਣ ਸਤਿਕਾਰ ਵਜੋਂ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ |

Facebook Comment
Project by : XtremeStudioz