Close
Menu

ਕੈਪਟਨ ਅਮਰਿੰਦਰ ਸਿੰਘ ਵੱਲੋਂ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਦੀ ਮਹਿਲਾ ਅਧਿਕਾਰੀ ਦੀ ਹੱਤਿਆ ਦੀ ਫੌਰੀ ਜਾਂਚ ਦੇ ਨਿਰਦੇਸ਼

-- 29 March,2019

ਚੰਡੀਗੜ੍ਹ, 29 ਮਾਰਚ

Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੁਲੀਸ ਮੁਖੀ ਨੂੰ ਖਰੜ ਦੀ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਵਿਖੇ ਜ਼ੋਨਲ ਲਾਇਸੰਸਿੰਗ ਅਥਾਰਟੀ ਵਜੋਂ ਤਾਇਨਾਤ ਨੇਹਾ ਸ਼ੋਰੀ ਦੀ ਹੱਤਿਆ ਦੀ ਫੌਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ।

ਮਹਿਲਾ ਅਧਿਕਾਰੀ ਦੀ ਹੱਤਿਆ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰਨ ਦੇ ਹੁਕਮ ਦਿੱਤੇ ਹਨ ਤਾਂ ਕਿ ਕੇਸ ਦੀ ਤਹਿ ਤੱਕ ਜਾਣ ਤੋਂ ਇਲਾਵਾ ਦੋਸ਼ੀ ਨੂੰ ਮਿਸਾਲੀ ਸਜ਼ਾ ਦਿਵਾਉਣੀ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਸੇਵਕ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਕਿਸੇ ਦੇ ਦਖਲ ਦੇਣ ਜਾਂ ਧਮਕਾਉਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਦੱਸਣਯੋਗ ਹੈ ਕਿ ਅੱਜ ਸਵੇਰੇ 11.40 ਵਜੇ ਦੇ ਲਗਪਗ ਮੋਰਿੰਡਾ ਵਾਸੀ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਨੇਹਾ ਸ਼ੋਰੀ ਪਤਨੀ ਵਰੁਣ ਮੌਂਗਾ ਵਾਸੀ ਪੰਚਕੂਲ ਦੀ ਹੱਤਿਆ ਕਰ ਦਿੱਤੀ। ਦੋਸ਼ੀ, ਪੀੜਤਾ ਦੇ ਦਫ਼ਤਰ ‘ਚ ਗਿਆ ਅਤੇ ਦੋ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਕਾਬੂ ਆਉਣ ‘ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਖਰੜ ਦੇ ਡੀ.ਐਸ.ਪੀ. ਜੋ ਤੁਰੰਤ ਘਟਨਾਸਥਾਨ ‘ਤੇ ਪਹੁੰਚੇ, ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ। ਉਹ ਇਸ ਵੇਲੇ ਪੀ.ਜੀ.ਆਈ. ਵਿਖੇ ਜੇਰੇ ਇਲਾਜ ਹੈ।

Facebook Comment
Project by : XtremeStudioz