Close
Menu

ਕੈਪਟਨ ਅਮਰਿੰਦਰ ਸਿੰਘ ਵੱਲੋਂ ’84 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਗਾਂਧੀ ਪਰਿਵਾਰ ਨੂੰ ਲਪੇਟਣ ਦੀ ਕੋਸ਼ਿਸ਼ ਕਰਨ ‘ਤੇ ਸੁਖਬੀਰ ਬਾਦਲ ਦੀ ਸਖ਼ਤ ਆਲੋਚਨਾ

-- 20 December,2018

• ਦੰਗਿਆਂ ਵਿੱਚ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਦੀ ਕੋਈ ਭੂਮਿਕਾ ਨਹੀਂ
• ਵਿਅਕਤੀਗਤ ਤੌਰ ‘ਤੇ ਸ਼ਾਮਲ ਪਾਰਟੀ ਲੀਡਰਾਂ ਨੂੰ ਸਜ਼ਾ ਮਿਲੇਗੀ
ਚੰਡੀਗੜ•, 20 ਦਸੰਬਰ
       ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਬਿਨਾ ਵਜ•ਾ ਗਾਂਧੀ ਪਰਿਵਾਰ ਨੂੰ ਲਪੇਟਣ ਦੀ ਮੁੜ ਕੋਸ਼ਿਸ਼ ਕਰਨ ‘ਤੇ ਸੁਖਬੀਰ ਸਿੰਘ ਬਾਦਲ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਨ•ਾਂ ਦੰਗਿਆਂ ਵਿੱਚ ਵਿਅਕਤੀਗਤ ਰੂਪ ਵਿੱਚ ਕੁਝ ਕਾਂਗਰਸੀ ਲੀਡਰ ਸ਼ਾਮਲ ਸਨ ਜਿਨ•ਾਂ ਨੂੰ ਪਾਰਟੀ ਲੀਡਰਸ਼ਿਪ ਦੀ ਲੁਕਵੇਂ ਜਾਂ ਖੁੱਲ•ੇ ਤੌਰ ‘ਤੇ ਕੋਈ ਹਮਾਇਤ ਹਾਸਲ ਨਹੀਂ ਸੀ।
       ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਰਾਹੁਲ ਗਾਂਧੀ ਦੀ ਲੀਡਰਸ਼ਿਪ ਨੂੰ ਕਮਜ਼ੋਰ ਕਰਨ ਲਈ ਕੀਤੀਆਂ ਨਿਰਾਸ਼ ਕੋਸ਼ਿਸ਼ਾਂ ਨੂੰ ਹਾਸੋਹੀਣਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨੇ ਹਾਲ ਹੀ ‘ਚ ਤਿੰਨ ਵੱਡੇ ਸੂਬਿਆਂ ਵਿੱਚ ਜਿੱਤ ਹਾਸਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਸੁਖਬੀਰ ਬਾਦਲ ਸੰਸਦੀ ਚੋਣਾਂ ਤੋਂ ਪਹਿਲਾਂ ਚੋਣ ਮੈਦਾਨ ਵਿੱਚ ਕੁੱਦਣ ਲਈ ਹੱਥ-ਪੈਰ ਮਾਰ ਰਿਹਾ ਹੈ।
       ਵੋਟਰਾਂ ਦਾ ਸਮਰਥਨ ਜੁਟਾਉਣ ਵਾਸਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਲਈ ਅਕਾਲੀਆਂ ‘ਤੇ ਵਰ•ਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਇਸ ਸੰਵੇਦਨਸ਼ੀਲ ਮਸਲੇ ਦਾ ਸਿਆਸੀਕਰਨ ਬੰਦ ਕਰਨ ਲਈ ਆਖਿਆ। ਉਨ•ਾਂ ਕਿਹਾ ਕਿ ਸਿਆਸੀ ਲਾਭ ਦੀ ਖਾਤਰ ਧਰਮ ਦੀ ਦੁਰਵਰਤੋਂ ਕਰਨ ਨਾਲ ਅਕਾਲੀ ਦਲ ਨੂੰ ਕੋਈ ਫਾਇਦਾ ਨਹੀਂ ਪਹੁੰਚੇਗਾ ਅਤੇ ਲੋਕ ਸਭਾ ਚੋਣਾਂ ਵਿੱਚ ਵੀ ਇਸ ਪਾਰਟੀ ਦਾ ਹਸ਼ਰ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਾਲਾ ਹੀ ਹੋਵੇਗਾ।
ਮੁੱਖ ਮੰਤਰੀ ਨੇ ਆਪਣੇ ਪੈਂਤੜੇ ਨੂੰ ਦੁਹਰਾਉਂਦਿਆਂ ਕਿਹਾ ਕਿ ਜੇਕਰ ਕਿਸੇ ਦੀ ਵਿਅਕਤੀਗਤ ਤੌਰ ‘ਤੇ ਸਿੱਖ ਦੰਗਿਆਂ ਵਿੱਚ ਕੋਈ ਸ਼ਮੂਲੀਅਤ ਹੈ ਤਾਂ ਉਹ ਸਜ਼ਾ ਦਾ ਹੱਕਦਾਰ ਹੈ ਅਤੇ ਉਸ ਨੂੰ ਗੁਨਾਹਾਂ ਦੀ ਸਜ਼ਾ ਮਿਲਣੀ ਚਾਹੀਦੀ ਹੈ ਪਰ ਇਸ ਮਾਮਲੇ ਵਿੱਚ ਪੂਰੀ ਕਾਂਗਰਸ ਪਾਰਟੀ ਜਾਂ ਗਾਂਧੀ ਪਰਿਵਾਰ ਨੂੰ ਲਪੇਟਣ ਦੀ ਕੋਸ਼ਿਸ਼ ਕਰਨੀ ਗੈਰ-ਵਾਜਬ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿੰਸਾ ਮੌਕੇ ਰਾਹੁਲ ਸਕੂਲ ਪੜ•ਦਾ ਬੱਚਾ ਸੀ ਅਤੇ ਰਾਜੀਵ ਗਾਂਧੀ ਪੱਛਮੀ ਬੰਗਾਲ ਵਿੱਚ ਸਨ। ਮੁੱਖ ਮੰਤਰੀ ਨੇ ਸੌੜੇ ਸਿਆਸੀ ਹਿੱਤਾਂ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਕਰਨ ‘ਤੇ ਸੁਖਬੀਰ ਦੀ ਸਖ਼ਤ ਨਿੰਦਾ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਨਾਹਗਾਰਾਂ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਨਾ ਹੀ ਉਹ ਕਿਸੇ ਸਿਆਸੀ ਪਾਰਟੀ ਨਾਲ ਸਬੰਧਤ ਹੁੰਦੇ ਹਨ। ਉਨ•ਾਂ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੇ ਮੱਦੇਨਜ਼ਰ ਹਿੰਸਾ ਭੜਕਾਉਣ ਵਾਲੇ ਲੋਕਾਂ ਨੂੰ ਕੀਤੇ ਅਪਰਾਧ ਲਈ ਸਜ਼ਾ ਭੁਗਤਣੀ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦੇ ਕੇ ਇਸ ਕੇਸ ਵਿੱਚ ਮਿਸਾਲ ਕਾਇਮ ਕਰ ਦਿੱਤੀ ਹੈ। ਉਨ•ਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਬਾਕੀ ਦੋਸ਼ੀਆਂ ਦਾ ਇਹੀ ਹਸ਼ਰ ਹੋਵੇਗਾ।
ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਜੇਕਰ ਸੁਖਬੀਰ ਬਾਦਲ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸੱਚਮੁੱਚ ਹੀ ਚਿੰਤਤ ਹੈ ਤਾਂ ਇਸ ਮਾਮਲੇ ਵਿੱਚ ਤੁਗਲਕ ਪੁਲੀਸ ਥਾਣੇ ‘ਚ ਦਰਜ ਐਫ.ਆਈ.ਆਰ. ਵਿੱਚ ਸ਼ਾਮਲ ਆਰ.ਐਸ.ਐਸ./ਭਾਜਪਾ ਦੇ 22 ਵਰਕਰਾਂ ਦੇ ਮੁੱਦੇ ਨੂੰ ਕਦੇ ਕਿਉਂ ਨਹੀਂ ਚੁੱਕਿਆ। ਉਨ•ਾਂ ਕਿਹਾ ਕਿ ਅਕਾਲੀਆਂ ਵੱਲੋਂ ਇਸ ਮਾਮਲੇ ‘ਤੇ ਹੁੱਲ•ੜ ਮਚਾਉਣਾ ਸਿਆਸੀ ਤੌਰ ‘ਤੇ ਪ੍ਰੇਰਿਤ ਹੈ ਤਾਂ ਕਿ ਉਹ ਆਪਣੇ ਕਾਲੇ ਕਾਰਨਾਮਿਆਂ ਤੋਂ ਲੋਕਾਂ ਦਾ ਧਿਆਨ ਹਟਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਸਮੇਤ ਕਾਂਗਰਸ ਪਾਰਟੀ ਨੇ ਕਦੇ ਵੀ ਇਸ ਮੁੱਦੇ ਨੂੰ ਨਹੀਂ ਚੁੱਕਿਆ ਕਿਉਂ ਜੋ ਉਨ•ਾਂ ਦਾ ਮੰਨਣਾ ਹੈ ਕਿ ਅਪਰਾਧੀਆਂ ਦਾ ਨਾ ਕੋਈ ਧਰਮ ਹੁੰਦਾ ਹੈ ਅਤੇ ਨਾ ਹੀ ਕੋਈ ਸਿਆਸੀ ਵਿਚਾਰਧਾਰਾ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਲਗਾਤਾਰ ਇਹ ਕਹਿੰਦੇ ਰਹੇ ਹਨ ਕਿ ਦੰਗਿਆਂ ਦੌਰਾਨ ਜਦੋਂ ਉਹ ਸ਼ਰਨਾਰਥੀ ਕੈਂਪਾਂ ਵਿੱਚ ਗਏ ਤਾਂ ਉਥੇ ਪੀੜਤਾਂ ਨੇ ਸੱਜਣ ਕੁਮਾਰ ਦਾ ਨਾਂ ਲਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਸੁਖਬੀਰ ਬਾਦਲ ਵੱਲੋਂ ਜਿਨ•ਾਂ ਕਾਂਗਰਸੀ ਲੀਡਰਾਂ ਦਾ ਨਾਂ ਲਪੇਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਨ•ਾਂ ਦਾ ਕਦੀ ਜ਼ਿਕਰ ਨਹੀਂ ਹੋਇਆ। 
ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦੇਣੀ ਹੁਣ ਅਦਾਲਤ ‘ਤੇ ਮੁਨੱਸਰ ਹੈ ਅਤੇ ਇਸ ਮਾਮਲੇ ਵਿੱਚ ਨਾ ਤਾਂ ਸੁਖਬੀਰ ਦਾ ਅਤੇ ਨਾ ਹੀ ਹੋਰ ਅਕਾਲੀ ਜਾਂ ਭਾਜਪਾ ਲੀਡਰ ਦਾ ਕੋਈ ਵਜੂਦ ਹੈ। ਉਨ•ਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੂੰ ਲੋਕਾਂ ਸਭਾ ਚੋਣਾਂ ਤੋਂ ਪਹਿਲਾਂ ਇਸ ਮੁੱਦੇ ਤੋਂ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ ਬੰਦ ਕਰਨ ਲਈ ਆਖਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਦੰਗਿਆਂ ਵਿੱਚ ਵਿਅਕਤੀਗਤ ਤੌਰ ‘ਤੇ ਸ਼ਾਮਲ ਲੋਕਾਂ ਖਿਲਾਫ਼ ਦਰਜ ਕੇਸਾਂ ਨੂੰ ਨਤੀਜੇ ‘ਤੇ ਅਦਾਲਤਾਂ ਲਿਜਾਣਗੀਆਂ ਜਿਨ•ਾਂ ਨੂੰ ਇਸ ਮਾਮਲੇ ‘ਤੇ ਸੁਖਬੀਰ ਦੇ ਮਾਰਗ ਦਰਸ਼ਨ ਦੀ ਲੋੜ ਨਹੀਂ ਹੈ।

Facebook Comment
Project by : XtremeStudioz