Close
Menu

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੰਨੇ ਦੇ ਬਕਾਏ ਦਾ ਭੁਗਤਾਨ ਨਾ ਕਰਨ ਵਾਲੀਆਂ ਨਿੱਜੀ ਖੰਡ ਮਿਲਾਂ ਵਿਰੁੱਧ ਸਖਤ ਕਾਰਵਾਈ ਦੇ ਹੁਕਮ

-- 28 November,2018

ਕਿਸਾਨਾਂ ਨੂੰ ਭੁਗਤਾਨ ਦੇ ਲਈ ਹੋਰ 35 ਕਰੋੜ ਰੁਪਏ ਤੁਰੰਤ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼
ਚੰਡੀਗੜ•, 28 ਨਵੰਬਰ
ਨਿੱਜੀ ਖੰਡ ਮਿਲਾਂ ਵੱਲੋਂ ਕਿਸਾਨਾਂ ਨੂੰ ਗੰਨੇ ਦੇ ਬਕਾਏ ਦਾ ਭੁਗਤਾਨ ਨਾ ਕਰਨ ‘ਤੇ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਨੇ ਦੋਸ਼ੀ ਮਿੱਲ ਮਾਲਕਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਸਹਿਕਾਰਿਤਾ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਗੰਨਾ ਉਤਪਾਦਕਾਂ ਦੇ ਬਕਾਏ ਨਿਪਟਾਉਣ ਲਈ ਸਹਿਕਾਰਤਾ ਵਿਭਾਗ ਨੂੰ ਤਰੁੰਤ ਹੋਰ 35 ਕਰੋੜ ਰੁਪਏ ਜਾਰੀ ਕਰਨ ਵਾਸਤੇ ਵਿੱਤ ਵਿਭਾਗ ਨੂੰ ਹੁਕਮ ਦਿੱਤੇ ਹਨ।
ਮÎੁੱਖ ਮੰਤਰੀ ਨੇ ਇਹ ਨਿਰਦੇਸ਼ ਅੱਜ ਸ਼ਾਮ ਆਪਣੇ ਨਿਵਾਸ ਸਥਾਨ ‘ਤੇ ਸਹਿਕਾਰਤਾ ਵਿਭਾਗ ਦੇ ਕੰਮ ਕਾਜ ਬਾਰੇ ਜਾਇਜਾ ਲੈਣ ਸਬੰਧੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਦਿੱਤੇ।
ਮੌਜਦਾ ਸੀਜਨ ਦੌਰਾਨ ਗੰਨੇ ਦੀ ਪਿੜਾਈ ਨਾ ਸ਼ੁਰੂ ਹੋਣ ਦੀ ਜਾਣਕਾਰੀ ਦਿੱਤੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਨਿੱਜੀ ਮਿੱਲਾਂ ਵੱਲੋਂ ਗੰਨੇ ਦੀ ਪਿੜਾਈ ਤਰੁੰਤ ਸ਼ੁਰੂ ਕਰਨ ਨੂੰ ਯਕੀਨੀ ਬਨਾਉਣ ਵਾਸਤੇ ਗੰਨਾ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ।
ਗੰਨੇ ਦੀ ਪਿੜਾਈ ਦੇ ਕਾਰਜ ਵਿੱਚ ਸ਼ਾਮਲ ਨਿੱਜੀ ਮਿੱਲਾਂ ਦੇ ਉਨ•ਾਂ ਮਾਲਕਾਂ ਨੂੰ ਮੁੱਖ ਮੰਤਰੀ ਨੇ ਸਖਤ ਚੇਤਾਵਨੀ ਜਾਰੀ ਕੀਤੀ ਹੈ ਜਿਨ•ਾਂ ਨੇ ਸਾਲ 2017-18 ਦੇ ਪਿੜਾਈ ਸੀਜਨ ਦੇ ਕਿਸਾਨਾਂ ਨੂੰ 201.37 ਕਰੋੜ ਰੁਪਏ ਦੇਣੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ•ਾਂ ਨੇ ਬਕਾਏ ਬਿਨਾ ਕਿਸੇ ਹੋਰ ਦੇਰੀ ਦੇ ਕਿਸਾਨਾਂ ਨੂੰ ਜਾਰੀ ਕਰਨ ਲਈ ਨਿਰਦੇਸ਼ ਦਿੱਤੇ ਹਨ।
ਗੰਨਾ ਉਤਪਾਦਕਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਨਾਉਣ ਲਈ ਆਪਣੀ ਬਚਨਵੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ ਸਹਿਕਾਰਤਾ ਵਿਸਵਾਜੀਤ ਖੰਨਾ ਨੂੰ ਖੰਡ ਮਿੱਲਾਂ ਦੇ ਕੰਮ-ਕਾਜ ‘ਤੇ ਨਿਯਮਤ ਤੌਰ ‘ਤੇ ਨਿਗਰਾਨੀ ਰੱਖਣ ਲਈ ਕਿਹਾ ਹੈ। ਮੁੱਖ ਮੰਤਰੀ ਨੇ ਫਜ਼ੂਲ ਦੇ ਖਰਚਿਆਂ ਨੂੰ ਘਟਾਉਣ ਲਈ ਵੀ ਖੰਨਾ ਨੂੰ ਰੂਪ- ਰੇਖਾ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਸਰਕਾਰੀ ਖੰਡ ਮਿਲਾਂ ਨੂੰ ਵਿੱਤੀ ਤੌਰ ‘ਤੇ ਸਮਰੱਥ ਬਣਾਇਆ ਜਾ ਸਕੇ।
ਗੌਰਤਲਬ ਹੈ ਕਿ ਸਾਲ 2017-18 ਦੇ ਪਿੜਾਈ ਸੀਜਨ ਦੌਰਾਨ ਕੁੱਲ 842.10 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਈ ਸੀ ਜਿਸ ਵਿੱਚੋਂ ਨਿੱਜੀ ਮਿੱਲਾਂ ਨੇ 618.56 ਲੱਖ ਕੁਇੰਟਲ ਜਦਕਿ ਸਹਿਕਾਰੀ ਮਿਲਾਂ ਨੇ 223.54 ਲੱਖ ਕੁਇੰਟਲ ਪਿੜਾਈ ਕੀਤੀ ਸੀ। ਕੁਲ 2608.65 ਕਰੋੜ ਰੁਪਏ ਦੇ ਭੁਗਤਾਨ ਵਿੱਚੋਂ ਨਿੱਜੀ ਮਿੱਲਾਂ ਨੇ 1915.93 ਕਰੋੜ ਰੁਪਏ ਦਾ ਭੁਗਤਾਨ ਕਰਨਾ ਸੀ ਜਿਸ ਵਿੱਚੋਂ 1714.56 ਕਰੋੜ ਰੁਪਏ ਦਾ ਭੁਗਤਾਨ ਹੋ ਗਿਆ ਹੈ।
ਸਹਿਕਾਰੀ ਮਿਲਾਂ ਨੇ ਕੁੱਲ 692.71 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 500.50 ਕਰੋੜ ਰੁਪਏ ਦਾ ਪਹਿਲਾਂ ਹੀ ਭੁਗਤਾਨ ਕਰ ਦਿੱਤਾ ਹੈ।
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ ਅਤੇ ਗੰਨਾ ਕਮਿਸ਼ਨਰ ਜਸਵੰਤ ਸਿੰਘ ਹਾਜ਼ਰ ਸਨ।

Facebook Comment
Project by : XtremeStudioz