Close
Menu

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਲੰਬਿਤ ਪਏ ਵੈਟ/ਜੀ.ਐਸ.ਟੀ ਮੁੜ ਭੁਗਤਾਨ ਦੇ ਲਈ 270 ਕਰੋੜ ਰੁਪਏ ਜਾਰੀ

-- 30 November,2018

ਚੰਡੀਗੜ੍ਹ, 30 ਨਵੰਬਰ-

ਸੂਬੇ ਦੀ ਵਿੱਤੀ ਸਥਿਤੀ ਨੂੰ ਦਰੁਸਤ ਕਰਨ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਨਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਕੋਸ਼ਿਸ਼ਾਂ ਨੂੰ ਅੱਗੇ ਹੋਰ ਹੁਲਾਰਾ ਦਿੰਦੇ ਹੋਏ ਵਿੱਤ ਵਿਭਾਗ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਸਬੰਧਤ ਜੀ.ਐਸ.ਟੀ/ਵੈਟ ਦੇ ਲੰਬਿਤ ਪਏ ਭੁਗਤਾਨ ਦੇ ਵਾਸਤੇ ਹੋਰ 270 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।

ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜਾਰੀ ਕੀਤੀ ਗਈ ਕੁੱਲ 270 ਕਰੋੜ ਰੁਪਏ ਦੀ ਰਾਸ਼ੀ ਵਿਚੋਂ 240 ਕਰੋੜ ਰੁਪਏ ਦੀ ਰਾਸ਼ੀ ਤਕਰੀਬਨ 2500 ਲਾਭਪਾਤਰੀਆਂ ਨੂੰ ਵੈਟ ਦੇ ਮੁੜ ਭੁਗਤਾਨ ਲਈ ਜਾਰੀ ਕੀਤੀ ਗਈ ਹੈ ਜਦਕਿ 56 ਕਰੋੜ ਰੁਪਏ ਦੀ ਰਾਸ਼ੀ ਤਕਰੀਬਨ 1600 ਲਾਭਪਾਤਰੀਆਂ ਨੂੰ ਜੀ.ਐਸ.ਟੀ ਦੇ ਮੁੜ ਭੁਗਤਾਨ ਜਾਰੀ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਸੂਬੇ ਭਰ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਜੀ.ਐਸ.ਟੀ/ਵੈਟ ਦੇ ਲੰਬਿਤ ਪਏ ਸਾਰੇ ਬਕਾਏ ਜਾਰੀ ਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਆਰਥਿਕ ਸਰਗਰਮੀਆਂ ਨੂੰ ਅੱਗੇ ਹੋਰ ਬੜ੍ਹਾਵਾ ਦੇਣ ਲਈ ਭਵਿੱਖ ਵਿੱਚ ਜੀ.ਐਸ.ਟੀ ਦਾ ਮੁੜ ਭੁਗਤਾਨ ਸਮੇਂ ਸਿਰ ਯਕੀਨੀ ਬਨਾਉਣ ਲਈ ਕਰ ਅਤੇ ਆਬਕਾਰੀ ਵਿਭਾਗ ਨੂੰ ਵਿੱਤ ਵਿਭਾਗ ਦੇ ਨਾਲ ਮਿਲ ਕੇ ਕਾਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸੂਬੇ ਦੀ ਵਿੱਤੀ ਸਥਿਤੀ ਵਿੱਚ ਸੁਧਾਰ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਸਮੁੱਚੇ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਆਰਥਿਕ ਪ੍ਰਬੰਧਨ ਵਿੱਚ ਸੁਧਾਰ ਅਤੇ ਵਿੱਤੀ ਸਿਆਣਪ ਸਬੰਧੀ ਕੋਸ਼ਿਸ਼ਾਂ ਨੂੰ ਤੇਜ਼ ਕਰਨ ਲਈ ਸਾਰੇ ਵਿਭਾਗਾਂ ਨੂੰ ਆਖਿਆ ਹੈ।

Facebook Comment
Project by : XtremeStudioz