Close
Menu

ਕੈਪਟਨ ਦੀ ‘ਮਿਸ਼ਨ ਪੰਜਾਬ’ ਰੈਲੀ ਨੂੰ ਭਰਵਾਂ ਹੁੰਗਾਰਾ

-- 31 August,2015

ਜੈਤੋ, 31 ਅਗਸਤ
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ‘ਮਿਸ਼ਨ ਪੰਜਾਬ’ ਤਹਿਤ ਅੱਜ ਇਥੇ ਰੈਲੀ ਕੀਤੀ ਗੲੀ। ਇਸ ਵਿਚ ਪੂਰੇ ਜ਼ਿਲ੍ਹੇ ‘ਚੋਂ ਵਿਧਾਇਕ ਅਤੇ ਸਾਬਕਾ ਮੰਤਰੀ ਸ਼ਾਮਲ ਹੋਏ। ੲਿਸ ਮੌਕੇ ਸਾਰੇ ਬੁਲਾਰਿਆਂ ਨੇ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਸੰਭਾਵੀ ਮੁੱਖ ਮੰਤਰੀ ਵਜੋਂ  ਪੇਸ਼ ਕੀਤਾ। ਸਾਬਕਾ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲਾ ਅਕਾਲੀ-ਭਾਜਪਾ ਗੱਠਜੋੜ ਆਪਣੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਲੋਕਾਂ ਤੋਂ ਦੂਰ ਹੋ ਗਿਅਾ ਹੈ। ੳੁਨ੍ਹਾਂ ਆਮ ਆਦਮੀ ਪਾਰਟੀ ਨੂੰ ਗ਼ੈਰ ਤਜਰਬੇਕਾਰਾਂ ਦੀ ਅੰਦਰੂਨੀ ਫੁੱਟ ਵਾਲੀ ਪਾਰਟੀ ਕਹਿ ਕੇ ਚੁਣੌਤੀ ਮੰਨਣ ਤੋਂ ਅਸਵੀਕਾਰਿਆ। ਉਨ੍ਹਾਂ ‘ਆਪ’ ਬਾਰੇ ਟਿੱਪਣੀ ਕਰਦਿਅਾਂ ਕਿਹਾ ਕਿ ਇਸ ਪਾਰਟੀ ਵਿਚ ਭਾਵੁਕਤਾ ਹੈ ਤੇ ਭਾਵੁਕਤਾ ਨਾਲ  ਸ਼ਾਸਨ ਨਹੀਂ ਚਲਾਏ ਜਾ ਸਕਦੇ। ਸਰਕਾਰ ਚਲਾਉਣ ਲਈ ਤਜਰਬੇਕਾਰਾਂ ਦੀ ਲੋੜ ਹੁੰਦੀ ਹੈ। ੳੁਨ੍ਹਾਂ ਖੇਤੀ ਮੰਤਰੀ ਤੋਤਾ ਸਿੰਘ ’ਤੇ ਦੋਸ਼ ਲਾਇਆ ਕਿ ਉਨ੍ਹਾਂ ਬੀਜ ਤੇ ਦਵਾਈਆਂ ਵਾਲੀਆਂ ਕੰਪਨੀਆਂ ਤੋਂ ਰਿਸ਼ਵਤ ਲੈ ਕੇ ਮਾਰਕੀਟ ਵਿਚ ਘਟੀਆ ਬੀਜ ਤੇ ਦਵਾਈਆਂ ਵੇਚਣ ਦੀ ਖੁੱਲ੍ਹ ਦਿੱਤੀ ਹੋਈ ਹੈ। ਇਸ ਤੋਂ ਪਹਿਲਾਂ ਰਾਮਲੀਲਾ ਮੈਦਾਨ ਵਿੱਚ ਹੋੲੇ ਵੱਡੇ ੲਿਕੱਠ ਵਾਲੀ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਨੇ ਪੰਜਾਬ ਸਰਕਾਰ ’ਤੇ ਆਰਥਿਕਤਾ ਨੂੰ ਖੋਰਾ ਲਾਉਣ ਦੇ ਦੋਸ਼ ਲਾਏ। ਉਨ੍ਹਾਂ ਆਖਿਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਸਦਕਾ ਪਹਿਲੇ ਤੋਂ ਸਤਾਰ੍ਹਵੇਂ ਨੰਬਰ ’ਤੇ ਪਹੁੰਚੇ ਪੰਜਾਬ ਸਿਰ ਹੁਣ 1 ਲੱਖ 25 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ੳੁਨ੍ਹਾਂ ਪੰਜਾਬ ਦੇ ਵਿੱਤੀ ਸੰਕਟ ਨੂੰ ਸੁਲਝਾਉਣ ਲੲੀ ਤਜਵੀਜ਼ ਪੇਸ਼ ਕਰਦਿਆਂ ਆਖਿਆ ਕਿ ਸੂਬੇ ’ਚੋਂ ਤਬਦੀਲ ਹੋ ਰਹੀ ਸਨਅਤ ਨੂੰ ਬਚਾੲਿਅਾ ਜਾਣਾ ਚਾਹੀਦਾ ਸੀ, ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸੰਕਟ ’ਚੋਂ ਕੱਢਣ ਦੇ ਸੰਜੀਦਾ ਉਪਰਾਲੇ ਕੀਤੇ ਜਾਂਦੇ ਤੇ ਬੇਰੁਜ਼ਗਾਰਾਂ ਲਈ ਰੁਜ਼ਗਾਰ ਦਾ ਪ੍ਰਬੰਧ ਹੁੰਦਾ ਪਰ ਸਰਕਾਰ ਨੇ ੲਿਨ੍ਹਾਂ ਗੱਲਾਂ ਵੱਲ ੳੁਕਾ ਹੀ ਧਿਅਾਨ ਨਹੀਂ ਦਿੱਤਾ। ਉਨ੍ਹਾਂ ਆਖਿਆ ਕਿ ਬਾਦਲਾਂ ਨੇ ਆਪਣੇ ਅਤੇ ਰਿਸ਼ਤੇਦਾਰਾਂ ਦੇ ਹਿੱਤਾਂ ਖ਼ਾਤਰ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 80 ਏਕੜ ਪੁਸ਼ਤੈਨੀ ਜ਼ਮੀਨ ਵਾਲੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲ ਇਸ ਵਕਤ ਦੋ ਹਜ਼ਾਰ ਕਰੋੜ ਰੁਪਏ ਦੇ ਚਾਰ ਹੋਟਲਾਂ ਤੋਂ ਇਲਾਵਾ ਬੇਸ਼ੁਮਾਰ ਜਾਇਦਾਦ ਹੈ। ਉਨ੍ਹਾਂ ਸਵਾਲ ਕੀਤਾ ਕਿ ਮੁੱਖ ਮੰਤਰੀ ਦੱਸੇ ਕਿ ਇਹ ਪੈਸਾ ਕਿੱਥੋਂ ਆਇਆ। ਨਸ਼ਿਆਂ ਦੇ ਕਾਰੋਬਾਰ ਵਿਚ ਅਕਾਲੀ-ਭਾਜਪਾ ਨੇਤਾਵਾਂ ਦੀਆਂ ਸਾਹਮਣੇ ਆ ਰਹੀਆਂ ਹਿੱਸੇਦਾਰੀਆਂ ਇਹ ਸਿੱਧ ਕਰਦੀਆਂ ਹਨ ਕਿ ਇਹ ਨੇਤਾ ਆਪਣਾ ਉੱਲੂ ਸਿੱਧਾ ਕਰਨ ਲਈ ਲੋਕਾਂ ਦੇ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ। ਉਨ੍ਹਾਂ ਆਪਣੇ ਅੰਦਾਜ਼ ’ਚ ਵਿਰੋਧੀਆਂ ਨੂੰ ਲਲਕਾਰਿਆ ਕਿ ਕਾਂਗਰਸੀ ਵਰਕਰਾਂ ’ਤੇ ਕੀਤੇ ਜ਼ੁਲਮਾਂ ਦਾ ਹਿਸਾਬ ਲੈਣ ਲਈ ਵਿਰੋਧੀਆਂ ਨੂੰ ਲੰਮੇ ਪਾਇਆ ਜਾਵੇਗਾ। ਕੈਪਟਨ ਅਮਰਿੰਦਰ ਵੱਲੋਂ ਮੁੱਖ ਮੰਤਰੀ ਬਾਦਲ ਬਾਰੇ ਕੀਤੀਆਂ ਤਿੱਖੀਆਂ ਟਿੱਪਣੀਆਂ ਬਾਰੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਪੰਡਾਲ ਵਿਚ ਬੈਠੇ ਲੋਕਾਂ ਨੇ ਜ਼ੋਰਦਾਰ ਨਾਅਰਿਆਂ ਨਾਲ ਕੀਤਾ। ੲਿਸ ਮੌਕੇ ਜੈਤੋ ਦੇ ਵਿਧਾਇਕ ਤੇ ਜ਼ਿਲਾ ਕਾਂਗਰਸ ਫ਼ਰੀਦਕੋਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਜਗਰਾਈਂ ਨੇ ਰਾਜ ਵਿਚ ਨਸ਼ਿਆਂ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਅਤੇ ਖੇਤੀ ਸੰਕਟ ਲਈ ਬਾਦਲ ਸਰਕਾਰ ਨੂੰ ਦੋਸ਼ੀ ਗਰਦਾਨਦਿਆਂ ਇਸ ਨੂੰ ਚਲਦਾ ਕਰਨ ਲਈ ਲੋਕਾਂ ਨੂੰ ਅਪੀਲ ਕੀਤੀ। ੲਿਸ ਮੌਕੇ ਵਿਧਾਇਕਾ ਕਰਨ ਕੌਰ ਬਰਾੜ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਸੰਬੋਧਨ ਕੀਤਾ। ਰੈਲੀ ਵਿਚ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਸੁੱਖ ਸਰਕਾਰੀਆ, ਵਿਧਾਇਕ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਓਪੇਂਦਰ ਸ਼ਰਮਾ, ਸਾਬਕਾ ਮੰਤਰੀ ਚਿਰੰਜੀ ਲਾਲ ਗਰਗ, ਸਾਬਕਾ ਮੰਤਰੀ ਮਹਿੰਦਰ ਸਿੰਘ ਰਿਣਵਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਸੁੱਖੀ ਰੰਧਾਵਾ ਸਮੇਤ ਕਈ ਸੀਨੀਅਰ ਆਗੂ ਪੁੱਜੇ। ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੇ ਪਹੁੰਚੇ ਆਗੂਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।

Facebook Comment
Project by : XtremeStudioz