Close
Menu

ਕੈਪਟਨ ਵੱਲੋਂ ਅੰਮ੍ਰਿਤਸਰ ਗ੍ਰੇਨੇਡ ਹਮਲੇ ਦੇ ਸਬੰਧ ‘ਚ ਉਨ•ਾਂ ਅਤੇ ਗਾਂਧੀਆਂ ਵਿਰੁੱਧ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਲਾਏ ਦੋਸ਼ਾਂ ਲਈ ਸੁਖਬੀਰ ਦੀ ਆਲੋਚਨਾ

-- 20 November,2018

ਚੰਡੀਗੜ•, 20 ਨਵੰਬਰ:
ਅੰਮ੍ਰਿਤਸਰ ਗ੍ਰੇਨੇਡ ਹਮਲੇ ਦੀ ਘਟਨਾ ਦੇ ਸਬੰਧ ਵਿੱਚ ਆਪਣੇ ਵਿਰੁੱਧ ਲਾਏ ਗਏ ਦੋਸ਼ਾਂ ਨੂੰ ਪੂਰੀ ਤਰ•ਾਂ ਗੈਰ-ਜ਼ਰੂਰੀ ਅਤੇ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ‘ਤੇ ਆਪਣੇ ਸਿਆਸੀ ਹਿੱਤਾਂ ਨੂੰ ਬੜ•ਾਵਾ ਦੇਣ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦਾ ਦੋਸ਼ ਲਾਇਆ ਹੈ।
ਸੁਖਬੀਰ ਸਿੰਘ ਬਾਦਲ ਨੇ ਗ੍ਰੇਨੇਡ ਹਮਲੇ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸਿਆ ਸੀ ਅਤੇ ਇਨ•ਾਂ ਝੂਠੇ ਅਤੇ ਮਨਘੜਤ ਦੋਸ਼ਾਂ ‘ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁਖੀ ਬਰਗਾੜੀ ਬੇਅਦਬੀ ਮਾਮਲੇ ਵਿੱਚ ਆਪਣੇ ਵਿਰੁੱਧ ਐਸ.ਆਈ.ਟੀ. ਦੀ ਜਾਂਚ ਤੋਂ ਘਟੀਆ ਸੌੜੀ ਸਿਆਸਤ ਨਾਲ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਆਪਣੀ ਨਿਮੋਸ਼ੀ ਭਰੀ ਕੋਸ਼ਿਸ਼ ਕਰ ਰਿਹਾ ਹੈ।
ਬਾਦਲਾਂ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਗਾੜੀ ਮਾਮਲਾ ਪੈਦਾ ਕੀਤੇ ਹੋਣ ਦਾ ਜ਼ਿਕਰ ਕਰ ਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਰੌਲ-ਘਚੌਲੇ ਨੂੰ ਸਾਫ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਨ•ਾਂ ਵੱਲੋਂ ਗਠਿਤ ਕੀਤੀ ਐਸ.ਆਈ.ਟੀ. ਇਸ ਮਾਮਲੇ ਦੀ ਪੂਰੀ ਜਾਂਚ ਪੜਤਾਲ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪੜਤਾਲ ਦੇ ਕਾਰਨ ਪੂਰੀ ਤਰ•ਾਂ ਨੁੱਕਰੇ ਲਗਾ ਸੁਖਬੀਰ ਝੂਠੀ ਸਿਆਸੀ ਖੇਡ ਵਿੱਚ ਰੁੱਝਾ ਪਿਆ ਹੈ। ਉਨ•ਾਂ ਨੇ ਗੰਭੀਰ ਮੁੱਦਿਆਂ ‘ਤੇ ਬੇਸਮਝੀ ਭਰੇ ਬਿਆਨ ਜਾਰੀ ਕਰਨ ਲਈ ਅਕਾਲੀ ਪ੍ਰਧਾਨ ਦੀ ਤਿੱਖੀ ਆਲੋਚਨਾ ਕੀਤੀ ਕਿਉਂਕਿ ਇਹ ਇਕ ਵਾਰ ਫਿਰ ਪੰਜਾਬ ਨੂੰ ਅੱਤਵਾਦ ਦੇ ਕਾਲੇ ਦਿਨਾਂ ਵਿੱਚ ਧਕਣ ਲਈ ਸਮਰੱਥ ਹਨ। 
ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਵੱਲੋਂ ਸੂਬੇ ਦੇ ਲੋਕਾਂ ਨੂੰ ਧਰਮ ਦੇ ਆਧਾਰ ‘ਤੇ ਵੰਡਣ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ‘ਤੇ ਦੁੱਖ ਪ੍ਰਗਟ ਕੀਤਾ ਹੈ ਜਿਸ ਦਾ ਲੰਮੀ ਮਿਆਦ ਲਈ ਬੁਰਾ ਪ੍ਰਭਾਵ ਪੈ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਉਨ•ਾਂ ਗਰਮ ਖ਼ਿਆਲੀ ਅਤੇ ਅੱਤਵਾਦੀ ਤੱਤਾਂ ਵਿਰੁੱਧ ਲੜਾਈ ਵਿੱਚ ਹਰ ਕੋਸ਼ਿਸ਼ ਕਰ ਰਹੀ ਹੈ ਜੋ ਆਈ.ਐਸ.ਆਈ. ਦੀ ਸਹਾਇਤਾ ਪ੍ਰਾਪਤ ਖਾਲਿਸਤਾਨੀਆਂ ਅਤੇ ਕਸ਼ਮੀਰੀ ਅੱਤਵਾਦੀ ਗਰੁੱਪਾਂ ਦੀ ਤਰਫੋਂ ਸੂਬੇ ਨੂੰ ਅਸਥਿਰ ਕਰਨ ਦਾ ਯਤਨ ਕਰ ਰਹੇ ਹਨ। 
ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਆਪਣੀਆਂ ਨਿੱਜੀ ਅਤੇ ਸੌੜੀਆਂ ਖਾਹਿਸ਼ਾਂ ਦੇ ਵਾਸਤੇ ਧਰਮ ਦੀ ਵਰਤੋਂ ਕਰ ਰਹੇ ਹਨ। ਉਨ•ਾਂ ਦੀਆਂ ਛੱਲ ਭਰੀਆਂ ਕੋਝੀਆਂ ਚਾਲਾਂ ਦੇ ਕਾਰਨ ਪੰਜਾਬ ਦੇ ਲੋਕਾਂ ਨੇ ਉਨ•ਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਹੈ। ਇਸ ਕਾਰਨ ਹੁਣ ਉਨ•ਾਂ ਧਰਮ ਦੇ ਨਾਮ ‘ਤੇ ਵੰਡੀਆਂ ਪਾਉਣ ਦਾ ਵਰਤਾਰਾ ਹੋਰ ਵੀ ਵਧ ਗਿਆ ਹੈ।
ਗਾਂਧੀ ਪਰਿਵਾਰ ਨੂੰ ਨਿਸ਼ਾਨਾ ਬਨਾਉਣ ਲਈ ਵੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੀ ਤਿੱਖੀ ਆਲੋਚਨਾ ਕੀਤੀ ਕਿਉਂਕਿ ਉਸ ਨੇ ਪੰਜਾਬ ਵਿੱਚ ਅੱਤਵਾਦੀ ਤੱਤਾਂ ਦੀ ਸ਼ਮੂਲੀਅਤ ਦੀਆਂ ਹਾਲ ਹੀ ਦੀਆਂ ਘਟਨਾਵਾਂ ਲਈ ਉਨ•ਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਗਾਂਧੀ ਅੱਤਵਾਦ ‘ਤੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ ਅਤੇ ਉਨ•ਾਂ ਵੱਲੋਂ ਕਿਸੇ ਵੀ ਤਰੀਕੇ ਨਾਲ ਗਰਮ ਖ਼ਿਆਲੀ ਤੱਤਾਂ ਨੂੰ ਬੜ•ਾਵਾ ਜਾਂ ਉਤਸ਼ਾਹਿਤ ਕਰਨਾ ਸੋਚਣਾ ਵੀ ਹਾਸੋਹੀਣਾ ਹੈ। ਉਨ•ਾਂ ਕਿਹਾ ਕਿ ਗਾਂਧੀਆਂ ਵਿਰੁੱਧ ਸੁਖਬੀਰ ਦੇ ਦੋਸ਼ ਉਸ ਦੀ ਨਿਰਾਸ਼ਤਾ ਅਤੇ ਬੁਖਲਾਹਟ ਦਾ ਨਤੀਜਾ ਹੈ ਜੋ ਬਾਦਲਾਂ ਦੇ ਪੂਰੀ ਤਰ•ਾਂ ਨਿਖੜ ਜਾਣ ਕਾਰਨ ਪੈਦਾ ਹੋਈ ਹੈ। ਉਹ ਕੇਵਲ ਲੋਕਾਂ ਤੋਂ ਹੀ ਨਹੀਂ ਸਗੋਂ ਸੀਨੀਅਰ ਅਕਾਲੀ ਆਗੂਆਂ ਤੋਂ ਵੀ ਅਲੱਗ-ਥਲੱਗ ਹੋ ਗਏ ਹਨ। 
ਮੁੱਖ ਮੰਤਰੀ ਨੇ ਸਰਹੱਦੋਂ ਪਾਰਲੀਆਂ ਸ਼ਕਤੀਆਂ ਵੱਲੋਂ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਵੱਧ ਰਹੀ ਚੁਣੌਤੀ ਨੂੰ ਘਟਾ ਕੇ ਦੇਖਣ ਲਈ ਸੁਖਬੀਰ ਬਾਦਲ ਨੂੰ ਅੱਗ ਨਾਲ ਖੇਡਣ ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ•ਾਂ ਕਿਹਾ ਕਿ ਇਹ ਸਮਾਂ ਕਿਸੇ ਵੀ ਸਿਆਸੀ ਪਾਰਟੀ ਜਾਂ ਆਗੂ ਵੱਲੋਂ ਇਸ ਮੁੱਦੇ ‘ਤੇ ਸਿਆਸਤ ਕਰਨ ਦਾ ਨਹੀਂ ਹੈ ਸਗੋਂ ਇਸ ਸਮੱਸਿਆ ਨਾਲ ਲੜਨ ਅਤੇ ਅੱਤਵਾਦ ਨੂੰ ਸੁਰਜੀਤ ਕਰਨ ਦੀ ਪੈਦਾ ਹੋਈ ਨਵੇਂ ਸਿਰੇ ਤੋਂ ਚੁਣੌਤੀ ਤੋਂ ਪੰਜਾਬ ਦੀ ਰੱਖਿਆ ਕਰਨ ਲਈ ਸਰਕਾਰ ਨਾਲ ਇਕਜੁੱਟ ਹੋਣ ਦਾ ਹੈ।

Facebook Comment
Project by : XtremeStudioz