Close
Menu

ਕੈਪਟਨ ਸੰਪਰਕ ਯਾਤਰਾ ਦੀ ਥਾਂ ਪਸ਼ਚਾਤਾਪ ਯਾਤਰਾ ਕਰਨ: ਸੁਖਬੀਰ

-- 27 June,2015

ਅੰਮ੍ਰਿਤਸਰ, 27 ਜੂਨ: ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੋਕਾਂ ਨਾਲ ਸੰਪਰਕ ਮੁਹਿੰਮ ਤਹਿਤ ਪੰਜਾਬ ਯਾਤਰਾ ਦੀ ਥਾਂ ’ਤੇ ਪਸ਼ਚਾਤਾਪ ਯਾਤਰਾ ਕਰਨੀ ਚਾਹੀਦੀ ਹੈ ਤਾਂ ਜੋ ਆਪਣੇ ਰਾਜ ਸਮੇਂ ਕੀਤੀਆਂ ਵਧੀਕੀਆਂ ਅਤੇ ਗਲਤ ਕੰਮਾਂ ਬਾਰੇ ਖਿਮਾ ਯਾਚਨਾ ਕਰ ਸਕਣ।

ਸ੍ਰੀ ਬਾਦਲ ਬੀਤੀ ਰਾਤ ਅੰਮ੍ਰਿਤਸਰ ਆਏ ਸਨ ਅਤੇ ਅੱਜ ਸਵੇਰੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਯੋਜਨਾਵਾਂ ਦੀ ਪ੍ਰਗਤੀ ਬਾਰੇ ਜਾਇਜ਼ਾ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਕੈਪਟਨ ਪੰਜਾਬ ਯਾਤਰਾ ਦੀ ਥਾਂ ’ਤੇ ਪਸ਼ਚਾਤਾਪ ਯਾਤਰਾ ਕਰਨ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਕੱਲ੍ਹ ਪੰਜਾਬ ਵਿੱਚ ਲੋਕਾਂ ਨਾਲ ਸੰਪਰਕ ਕਰਨ ਲਈ ਇੱਕ ਜੁਲਾਈ ਤੋਂ ਪੰਜਾਬ ਯਾਤਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਅਾ ਹੈ। ਇਹ ਯਾਤਰਾ ਜਲੰਧਰ ਤੋਂ ਸ਼ੁਰੂ ਹੋਵੇਗੀ ਅਤੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਜਾਵੇਗੀ।
ਉਪ ਮੁੱਖ ਮੰਤਰੀ ਨੇ ਸਿੱਖ ਕੈਦੀ ਗੁਰਦੀਪ ਸਿੰਘ ਖਹਿਰਾ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤੇ ਜਾਣ ਬਾਰੇ ਆਖਿਆ ਕਿ ਕਰਨਾਟਕ ਸਰਕਾਰ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਦਰਖਾਸਤ ਭੇਜੀ ਸੀ, ਜਿਸ ਦੇ ਆਧਾਰ ’ਤੇ ਉਸਦਾ ਤਬਾਦਲਾ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਕੀਤਾ ਗਿਅਾ ਹੈ। ਉਨ੍ਹਾਂ ਨੇ ਇਨ੍ਹਾਂ ਕਿਆਸਅਰਾਈਆਂ ਨੂੰ ਰੱਦ ਕੀਤਾ ਕਿ ਸਿੱਖ ਕੈਦੀਆਂ ਦੇ ਪੰਜਾਬ ਵਿੱਚ ਤਬਦੀਲ ਕੀਤੇ ਜਾਣ ਨਾਲ ਸੂਬੇ ਦੀ ਸ਼ਾਂਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਆਖਿਆ ਕਿ ਸੂਬੇ ਵਿੱਚ ਅਮਨ ਅਤੇ ਸ਼ਾਂਤੀ ਨੂੰ ਹਰ ਹਾਲਤ ਵਿੱਚ ਕਾਇਮ ਰੱਖਿਆ ਜਾਵੇਗਾ ਅਤੇ ਕੈਦੀਆਂ ਦੇ ਤਬਾਦਲੇ ਨਾਲ ਇਸ ਨੂੰ ਕੋਈ ਖ਼ਤਰਾ ਨਹੀਂ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨਾਲ ਮੁੱਖਾ ਕਾਂਡ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਆਈ.ਜੀ. ਨਾਗੇਸ਼ਵਰ ਰਾਓ ਨੇ ਮੁਲਾਕਾਤ ਕੀਤੀ। ਪੁਲੀਸ ਕਮਿਸ਼ਨਰ ਜਤਿੰਦਰ ਸਿੰਘ ਅੌਲਖ ਅਤੇ ਹੋਰ ਪੁਲੀਸ ਅਧਿਕਾਰੀਆਂ ਨੇ ਵੀ ਮੁਲਾਕਾਤ ਕੀਤੀ।

Facebook Comment
Project by : XtremeStudioz