Close
Menu

ਕੋਟ ਲਖਪਤ ਜੇਲ੍ਹ ’ਚੋਂ ਜ਼ਮਾਨਤ ’ਤੇ ਬਾਹਰ ਆਏ ਨਵਾਜ਼ ਸ਼ਰੀਫ

-- 28 March,2019

ਲਾਹੌਰ, 28 ਮਾਰਚ
ਸੁਪਰੀਮ ਕੋਰਟ ਵੱਲੋਂ ਇਲਾਜ ਲਈ ਛੇ ਹਫਤਿਆਂ ਦੀ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਅੱਜ ਪਾਕਿਸਤਾਨ ਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਜੇਲ੍ਹ ’ਚੋਂ ਬਾਹਰ ਲਿਆਂਦਾ ਗਿਆ ਹੈ। ਉਹ ਸਿਰਫ਼ ਦੇਸ਼ ਦੇ ਅੰਦਰ ਹੀ ਆਪਣਾ ਇਲਾਜ ਕਰਵਾ ਸਕਦੇ ਹਨ। ਨਵਾਜ਼ ਸ਼ਰੀਫ ਨੂੰ ਪਿਛਲੇ ਸਾਲ ਦਸੰਬਰ ਮਹੀਨੇ ਲਾਹੌਰ ਦੀ ਕੋਟ ਲਖਪਤ ਜੇਲ੍ਹ ’ਚ ਲਿਆਂਦਾ ਗਿਆ ਸੀ ਜਿੱਥੇ ਉਹ ਅਲ ਅਜ਼ੀਜ਼ੀਆ ਸਟੀਲ ਮਿੱਲ ਭ੍ਰਿਸ਼ਟਾਚਾਰ ਕੇਸ ’ਚ ਉਮਰ ਕੈਦ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ। ਸ਼ਰੀਫ਼ ਦਾ ਭਲਕੇ ਲਾਹੌਰ ਦੇ ਹਸਪਤਾਲ ਵਿੱਚ ਇਲਾਜ ਕੀਤਾ ਜਾਵੇਗਾ।
ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਸੁਪਰੀਮੋ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਨੇ ਕਿਹਾ ਸੀ ਕਿ ਜੇਲ੍ਹ ਵਿੱਚ ਉਸ ਦੇ ਪਿਤਾ ਦੀ ਸਿਹਤ ਵਿਗੜਦੀ ਜਾ ਰਹੀ ਹੈ। ਬੀਤੇ ਦਿਨ ਪਾਕਿਸਤਾਨੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਆਸਿਫ ਸਈਦ ਖੋਸਾ ਦੀ ਅਗਵਾਈ ਹੇਠਲੇ ਤਿੰਨ ਮੈਂਬਰੀ ਬੈਂਚ ਨੇ ਸ਼ਰੀਫ ਦੀ ਅਪੀਲ ਸਵੀਕਾਰ ਕਰਦਿਆਂ ਉਨ੍ਹਾਂ ਨੂੰ ਦੇਸ਼ ਦੇ ਅੰਦਰ ਇਲਾਜ ਕਰਵਾਉਣ ਲਈ ਜ਼ਮਾਨਤ ਦੇ ਦਿੱਤੀ ਸੀ।
ਅੱਜ ਜਦੋਂ ਨਵਾਜ਼ ਸ਼ਰੀਫ ਜੇਲ੍ਹ ’ਚੋਂ ਬਾਹਰ ਆਏ ਤਾਂ ਵੱਡੀ ਗਿਣਤੀ ’ਚ ਉਨ੍ਹਾਂ ਦੇ ਹਮਾਇਤੀ ਸਵਾਗਤ ਲਈ ਖੜ੍ਹੇ ਸਨ। ਪਾਰਟੀ ਵਰਕਰਾਂ ਨੇ ਨਵਾਜ਼ ਸ਼ਰੀਫ ਦੀ ਕਾਰ ’ਤੇ ਫੁੱਲ ਵੀ ਸੁੱਟੇ।

Facebook Comment
Project by : XtremeStudioz