Close
Menu

ਕੋਲਾ ਫਾਇਲਾਂ ਮਾਮਲੇ ‘ਚ ਤੁਰੰਤ ਮਾਮਲਾ ਦਰਜ ਕੀਤਾ ਜਾਏ : ਭਾਜਪਾ

-- 04 September,2013

index15

ਨਵੀਂ ਦਿੱਲੀ- 4 ਸਤੰਬਰ (ਦੇਸ ਪ੍ਰਦੇਸ ਟਾਈਮਜ਼)-ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਕੋਲਾ ਵੰਡ ਮਾਮਲੇ ਨਾਲ ਜੁੜੀਆਂ ਫਾਈਲਾਂ ਗਾਇਬ ਹੋਣ ਦਾ ਰਹੱਸ ਦਿਨ ਪ੍ਰਤੀ ਦਿਨ ਡੂੰਘਾ ਹੁੰਦਾ ਜਾ ਰਿਹਾ ਹੈ ਇਸ ਲਈ ਕੇਂਦਰ ਸਰਕਾਰ ਨੂੰ ਬਿਨਾਂ ਦੇਰੀ ਇਸ ਮਾਮਲੇ ‘ਚ ਮਾਮਲਾ ਦਰਜ ਕਰਵਾਉਣਾ ਚਾਹੀਦਾ ਹੈ।
ਲੋਕ ਸਭਾ ‘ਚ ਵਿਰੋਧੀ ਧਿਰ ਦੀ ਨੇਤਾ ਸੁਸ਼ਮਾ ਸਵਰਾਜ ਅਤੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਰੁਣ ਜੇਤਲੀ ਨੇ ਸੰਯੁਕਤ ਬਿਆਨ ਜਾਰੀ ਕਰਕੇ ਕਿਹਾ ਕਿ ਸਰਕਾਰ ਇਸ ਗੱਲ ਦਾ ਹਾਂ ਜਾਂ ਨਾਂ ‘ਚ ਜਵਾਬ ਦੇਵੇ ਕਿ ਕੀ ਜਾਂਚ ਅਧਿਕਾਰੀ ਨੇ ਕੋਲਾ ਮਾਮਲੇ ‘ਚ ਪ੍ਰਧਾਨ ਮੰਤਰੀ ਮਨਮਹੋਨ ਸਿੰਘ ਤੋਂ ਪੁੱਛਗਿੱਛ ਦੀ ਬੇਨਤੀ ਕੀਤੀ ਹੈ। ਭਾਜਪਾ ਨੇਤਾਵਾਂ ਨੇ ਇਕ ਅਖਬਾਰ ‘ਚ ਛਪੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਇਹ ਗੱਲ ਕਹੀ ਹੈ।
ਦੋਹਾਂ ਨੇਤਾਵਾਂ ਨੇ ਕਿਹਾ ਕਿ ਕੇਂਦਰੀ ਜਾਂਚ ਬਿਊਰੋ ਦੇ ਚੋਟੀ ਦੇ ਅਧਿਕਾਰੀਆਂ ਨੇ ਅਜੇ ਇਸ ਮਾਮਲੇ ‘ਚ ਫੈਸਲਾ ਨਹੀਂ ਲਿਆ ਹੈ ਪਰ ਡਾ. ਸਿੰਘ 2006 ਤੋਂ 2009 ਤੱਕ ਕੋਲਾ ਮੰਤਰਾਲੇ ਦੇ ਮੰਤਰੀ ਸਨ ਅਤੇ ਹੁਣ ਪ੍ਰਧਾਨ ਮੰਤਰੀ ਹਨ। ਇਹ ਜਾਂਚ ਦੇ ਲਿਹਾਜ਼ ਨਾਲ ਬੇਹੱਦ ਮਹੱਤਵਪੂਰਣ ਗੱਲ ਹੈ ਕਿਉਂਕਿ ਇਸ ਮਾਮਲੇ ਨਾਲ ਜੁੜੀਆਂ ਫਾਈਲਾਂ ਗਾਇਬ ਹੋ ਗਈਆਂ ਹਨ।

Facebook Comment
Project by : XtremeStudioz