Close
Menu

ਖਾਲਸਾ ਤੇ ਗਾਂਧੀ ਨੂੰ ਪਾਰਟੀ ’ਚੋਂ ਕੱਢਣਾ ‘ਆਪ’ ਦਾ ਅੰਦਰੂਨੀ ਮਾਮਲਾ: ਬਾਦਲ

-- 31 August,2015

ਲੁਧਿਆਣਾ, 31 ਅਗਸਤ
ਆਮ ਆਦਮੀ ਪਾਰਟੀ ਵੱਲੋਂ ਦੋ ਸੰਸਦ ਮੈਂਬਰਾਂ ਨੂੰ ਪਾਰਟੀ ਵਿੱਚ ਬਾਹਰ ਦਾ ਰਸਤਾ ਵਿਖਾਉਣ ਦੇ ਮੁੱਦੇ ’ਤੇ ਲੁਧਿਆਣਾ ਪਹੁੰਚੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਦੋ ਸੰਸਦ ਮੈਂਬਰਾਂ  ਹਰਿੰਦਰ ਸਿੰਘ ਖਾਲਸਾ ਅਤੇ  ਧਰਮਵੀਰ ਗਾਂਧੀ ਨੂੰ ਪਾਰਟੀ ਵਿੱਚੋਂ ਮੁਅੱਤਲ ਕੀਤੇ ਜਾਣ ਦਾ ਫੈਸਲਾ ‘ਆਪ’ ਦਾ ਅੰਦਰੂਨੀ ਮਾਮਲਾ ਹੈ, ਜਿਸ ਕਰਕੇ ਉਹ ਇਸ ਬਾਰੇ ਕੁੱਝ ਨਹੀਂ ਕਹਿਣਾ ਚਾਹੁੰਦੇ। 2017 ਦੀਆਂ ਵਿਧਾਨਸਭਾ ਚੋਣਾਂ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਬਾਰੇ ਪੁੱਛੇ ਜਾਣ ’ਤੇ ੳੁਨ੍ਹਾਂ ਕਿਹਾ ਕਿ ੳੁਹ ਪਹਿਲਾਂ ਆਪਣਾ ਘਰ ਤਾਂ ਸਾਂਭ ਲਵੇ, ਸੂਬਾ ਤਾਂ ਹਾਲੇ ਕਾਫ਼ੀ ਦੂਰ ਦੀ ਗੱਲ ਹੈ।
ਮੁੱਖ ਮੰਤਰੀ ਬਾਦਲ ਰਾਏਕੋਟ ਵਿੱਚ ਇਕ ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਲੁਧਿਆਣਾ ਸਥਿਤ ਅਗਰ ਨਗਰ ਵਿੱਜ ਅੱਗਰਵਾਲ ਭਾਈਚਾਰੇ ਵੱਲੋਂ ਰੱਖੇ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਸੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਰਵਾਲ ਭਾਈਚਾਰੇ ਨੇ ਸੂਬੇ ਅਤੇ ਦੇਸ਼ ਦੇ ਵਿਕਾਸ ਵਿੱਚ ਬਹੁਤ ਅਹਿਮ ਯੋਗਦਾਨ ਪਾਇਆ ਹੈ, ਜਿਸ ਨੂੰ ਭੁਲਾਇਆ ਜਾਂ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ  ਅੱਗਰਵਾਲ ਭਾਈਚਾਰੇ ਦੀਆਂ ਸੇਵਾਵਾਂ ਨੂੰ ਮਾਰਗ ਦਰਸ਼ਕ ਵਜੋਂ ਦੇਖਦੀ ਹੈ। ਉਨ੍ਹਾਂ ਭਾਈਚਾਰੇ ਨੂੰ ਅਪੀਲ ਕੀਤੀ ਕਿ ਅਗਲੇ ਸਾਲ ਹੋਣ ਵਾਲਾ ਰਾਸ਼ਟਰੀ ਪੱਧਰ ਦਾ ਸੰਮੇਲਨ ਉਹ ਪੰਜਾਬ ਵਿੱਚ ਕਰਵਾਉਣ।

Facebook Comment
Project by : XtremeStudioz