Close
Menu

ਖੁਰਾਕ ਸੁਰੱਖਿਆ ਕਾਨੂੰਨ ਨਾਲ ਭ੍ਰਿਸ਼ਟਾਚਾਰ ‘ਤੇ ਲਗਾਮ ਲੱਗੀ: ਪਾਸਵਾਨ

-- 02 June,2015

ਨਵੀਂ ਦਿੱਲੀ- ਖੁਰਾਕ, ਲੋਕ ਸਪਲਾਈ ਤੇ ਗਾਹਕਾਂ ਦੇ ਮਾਮਲਿਆਂ ਦੇ ਮੰਤਰੀ ਰਾਮਵਿਲਾਸ ਪਾਸਵਾਨ ਨੇ ਕਿਹਾ ਕਿ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਹੋਣ ਤੋਂ ਬਾਅਦ ਜਨਤਕ ਵੰਡ ਪ੍ਰਣਾਲੀ ਵਿਚ ਪਾਰਦਰਸ਼ਤਾ ਆਈ ਹੈ ਤੇ ਭ੍ਰਿਸ਼ਟਾਚਾਰ ‘ਤੇ ਲਗਾਮ ਲੱਗੀ ਹੈ। ਪਾਸਵਾਨ ਨੇ ਆਪਣੇ ਮੰਤਰਾਲੇ ਦੀਆਂ ਇਕ ਸਾਲ ਦੀਆਂ ਉਪਲਬਧੀਆਂ ਦੀ ਜਾਣਕਾਰੀ ਦੇਣ ਲਈ  ਪੱਤਰਕਾਰ ਸੰਮੇਲਨ ਵਿਚ ਕਿਹਾ ਕਿ 11 ਸੂਬਿਆਂ ਨੇ ਖੁਰਾਕ ਸੁਰੱਖਿਆ ਕਾਨੂੰਨ ਨੂੰ ਲਾਗੂ ਕੀਤਾ ਹੈ। ਬਾਕੀ ਸੂਬਿਆਂ ਨੇ ਇਸ ਸਾਲ ਜੁਲਾਈ ਤੱਕ ਕਾਨੂੰਨ ਲਾਗੂ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਕਿਹਾ ਗਿਆ ਹੈ ਕਿ ਇਸ ਕਾਨੂੰਨ ਨੂੰ ਲਾਗੂ ਕਰਨ ਨਾਲ ਭ੍ਰਿਸ਼ਟਾਚਾਰ ਖਤਮ ਹੋਵੇਗਾ ਤੇ ਲੋਕਾਂ ਨੂੰ ਆਸਾਨੀ ਨਾਲ ਅਨਾਜ ਮੁਹੱਈਆ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਕਰਨਾਟਕ ਅਤੇ ਛੱਤੀਸਗੜ੍ਹ ਨੇ ਖੁਰਾਕ ਸੁਰੱਖਿਆ ਕਾਨੂੰਨ ਨੂੰ ਲਾਗੂ ਕੀਤਾ ਹੈ।

Facebook Comment
Project by : XtremeStudioz