Close
Menu

ਖੇਤੀਬਾੜੀ ਮੰਤਰੀ ਤੋਤਾ ਸਿੰਘ ਅਸਤੀਫਾ ਦੇਣ: ਰੰਧਾਵਾ

-- 30 September,2015

ਚੰਡੀਗੜ੍ਹ, 30 ਸਤੰਬਰ: ਕਾਂਗਰਸ ਪਾਰਟੀ ਦੇ ਸੀਨੀਅਰ ਵਿਧਾਇਕ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਵਿਭਾਗ ਪੰਜਾਬ ਦੇ ਸਾਬਕਾ ਡਾਇਰੈਕਟਰ ਮੰਗਲ ਸਿੰਘ ਵੱਲੋਂ ਖੇਤੀਬਾੜੀ ਮੰਤਰੀ ਤੋਤਾ ਸਿੰਘ ਬਾਰੇ  ਦਿੱਤੇ ਗਏ ਬਿਆਨ ਦੇ ਮੱਦੇਨਜ਼ਰ ਮੰਤਰੀ ਨੂੰ ਤੁਰੰਤ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਮਾਮਲੇ ਦੀ ਨਿਆਂਇਕ ਜਾਂਚ ਕਰਵਾਈ ਜਾਣੀ ਚਾਹੀਦੀ ਹੈ।  ਅੱਜ ਇੱਥੇ ਜਾਰੀ ਕੀਤੇ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਤਤਕਾਲੀ ਡਾਇਰੈਕਟਰ ਨੇ ਕਿਹਾ ਹੈ ਕਿ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਾਰੇ ਫੈਸਲੇ ਖੇਤੀਬਾੜੀ ਮੰਤਰੀ ਦੀ ਸਲਾਹ ਨਾਲ ਲਏ ਜਾਂਦੇ ਰਹੇ ਹਨ। ਇਸ ਤੋਂ ਸਪੱਸ਼ਟ ਹੈ ਕਿ ਨਰਮੇ ਦੀ ਫਸਲ ਬਚਾਉਣ ਲਈ ਕੀਟਨਾਸ਼ਕ ਦਵਾਈ ਦੀ ਖਰੀਦ ਵੀ ਖੇਤੀਬਾੜੀ ਮੰਤਰੀ ਦੀ ਸਲਾਹ ਨਾਲ ਕੀਤੀ ਗਈ ਹੈ। ਇਸ ਲਈ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਖੇਤੀਬਾੜੀ ਮੰਤਰੀ ਕੋਲੋਂ ਤੁਰੰਤ ਅਸਤੀਫਾ ਲੈਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣੀ ਚਾਹੀਦੀ ਹੈ।

Facebook Comment
Project by : XtremeStudioz