Close
Menu

ਗਰੀਬਾਂ, ਲੋੜਵੰਦਾਂ ਅਤੇ ਜ਼ਰੂਰਤਮੰਦਾਂ ਨੂੰ ਮੁੱਖ ਰੱਖਕੇ ਹੀ ਉਲੀਕੀਆਂ ਜਾਂਦੀਆਂ ਹਨ ਭਲਾਈ ਯੋਜਨਾਵਾਂ : ਹਰਸਿਮਰਤ

-- 28 August,2015

ਕਰੀਬ 70 ਲੱਖ ਦੀ ਲਾਗਤ ਨਾਲ ਅਪਾਹਿਜ ਵਿਅਕਤੀਆਂ ਨੂੰ ਵੰਡੇ ਬਣਾਵਟੀ ਅੰਗ
* ਕਰੀਬ 18 ਲੱਖ ਦੀ ਲਾਗਤ ਨਾਲ 680 ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਸੌਂਪੇ ਸਾਇਕਲ
* ਮੁਲਕ ਅੰਦਰ ਸਿੱਖਾਂ ਦੀ ਅਹਿਮੀਅਤ ਬਰਕਰਾਰ  

ਮਾਨਸਾ, 28 ਅਗਸਤ : ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦਾ ਮੁੱਖ ਮੰਤਵ ਗਰੀਬ ਅਤੇ ਲੋੜਵੰਦਾਂ ਦੀ ਭਲਾਈ ਲਈ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਜਿੰਨ•ੀਆਂ ਵੀ ਸਕੀਮਾਂ ਜਾਂ ਯੋਜਨਾਵਾਂ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਉਲੀਕੀਆਂ ਕੀਤੀਆਂ ਜਾਂਦੀਆਂ ਹਨ, ਉਹ ਜ਼ਰੂਰਤਮੰਦਾਂ ਨੂੰ ਮੁੱਖ ਰੱਖਕੇ ਹੀ ਸਮਾਜ ਦੀ ਭਲਾਈ ਹਿੱਤ ਲਾਗੂ ਕੀਤੀਆਂ ਜਾ ਰਹੀਆਂ ਹਨ। ਬੀਬੀ ਬਾਦਲ ਅੱਜ ਇੱਥੇ ਮਾਈ ਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਇਕਲਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਲੋੜੀਂਦਾ ਸਾਮਾਨ ਮੁਹੱਈਆ ਕਰਵਾਉਣ ਲਈ ਲਗਾਏ ਗਏ ਇਕ ਵਿਸ਼ਾਲ ਕੈਂਪ ਵਿਚ ਪਹੁੰਚੇ ਹੋਏ ਸਨ। ਕੈਂਪ ਦੌਰਾਨ ਉਨ•ਾਂ ਵੱਲੋਂ 1206 ਲੋੜਵੰਦ ਵਿਅਕਤੀਆਂ ਨੂੰ ਅਲੀਮਕੋ ਕੰਪਨੀ ਦੇ ਸਹਿਯੋਗ ਨਾਲ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਟਰਾਈ ਸਾਈਕਲ, ਵੀਲ• ਚੇਅਰ ਅਤੇ ਬਣਾਵਟੀ ਅੰਗਾਂ ਤੋਂ ਇਲਾਵਾ ਹੋਰ ਵੀ ਲੋੜੀਂਦੀਆਂ ਵਸਤੂਆਂ ਦੀ ਵੰਡ ਕੀਤੀ ਗਈ।
ਇਸ ਮੌਕੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਪਾਹਿਜ ਵਿਅਕਤੀਆਂ ਦੀ ਭਲਾਈ ਲਈ ਸਰਕਾਰ ਵਲੋਂ ਸਮੇਂ ਸਮੇਂ ‘ਤੇ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਉਨ•ਾਂ ਦੱਸਿਆ ਕਿ ਅਜਿਹੇ ਵਿਅਕਤੀਆਂ ਦੀ ਉਚੇਰੀ ਪੜ•ਾਈ ਲਈ ਵੀ ਵੱਖਰੇ ਬਜਟ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ•ਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਿੱਖਾਂ ਦੀ ਆਬਾਦੀ ਘਟੀ ਨਹੀਂ ਹੈ, ਕਿਉਂਕਿ ਅੱਜ-ਕੱਲ ਬਾਹਰਲੇ ਦੇਸ਼ਾਂ ਵਿਚ ਜਾਣ ਦਾ ਰੁਝਾਨ ਵਧਿਆ ਹੋਇਆ ਹੈ ਅਤੇ ਸਿੱਖ ਸਾਰੇ ਵਿਸ਼ਵ ਵਿਚ ਫੈਲੇ ਹੋਏ ਹਨ ਅਤੇ ਕਈ ਦੇਸ਼ਾਂ ਵਿਚ ਸਿੱਖਾਂ ਵਲੋਂ ਨੁਮਾਇੰਦਗੀ ਵੀ ਕੀਤੀ ਜਾਂਦੀ ਹੈ ਅਤੇ ਸਿੱਖਾਂ ਦੀ ਅਹਿਮੀਅਤ ਮੁਲਕ ਅੰਦਰ ਪੂਰੀ ਤਰ•ਾਂ ਨਾਲ ਬਰਕਰਾਰ ਹੈ।
ਇਸ ਤੋਂ ਪਹਿਲਾਂ ਉਨ•ਾਂ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਜ਼ਰੂਰਤਮੰਦ ਅਤੇ ਗਰੀਬ ਵਰਗ ਲਈ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਤੋਂ ਲੋਕਾਂ ਨੂੰ ਜਾਗਰੂਕ ਕਰਵਾਇਆ। ਉਨ•ਾਂ ਪ੍ਰਧਾਨ ਮੰਤਰੀ ਕੋਸ਼ਲ ਵਿਕਾਸ ਯੋਜਨਾ ਅਤੇ ਮੁਦਰਾ ਬੈਂਕ ਸਕੀਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ•ਾਂ ਸਕੀਮਾਂ ਰਾਹੀਂ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਆਪਣੇ ਪੈਰ•ਾਂ ਸਿਰ ਖੜ•ੇ ਹੋਣ ਲਈ ਬਹੁਤ ਹੀ ਸੌਖੇ ਤਰੀਕੇ ਨਾਲ 10 ਲੱਖ ਤੱਕ ਦਾ ਲੋਨ ਮੁਹੱਈਆ ਕਰਵਾਇਆ ਜਾਂਦਾ ਹੈ। ਬੀਬਾ ਬਾਦਲ ਨੇ ਕਿਹਾ ਕਿ ਉਹ ਹਮੇਸ਼ਾਂ ਹੀ ਲੋਕਾਂ ਦੇ ਹੱਕਾਂ ਦੀ ਰਾਖੀ ਕਰਦੇ ਰਹਿਣਗੇ ਅਤੇ ਉਨ•ਾਂ ਦੇ ਹੱਕ ਲਈ ਹਮੇਸ਼ਾਂ ਆਪਣੀ ਆਵਾਜ਼ ਬੁਲੰਦ ਰੱਖਣਗੇ।
ਇਸ ਤੋਂ ਪਹਿਲਾਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਸਥਾਨਕ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ 11ਵੀਂ ਅਤੇ 12ਵੀਂ ਜਮਾਤ ਦੀਆਂ 680 ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਕਰੀਬ 18 ਲੱਖ ਦੀ ਲਾਗਤ ਨਾਲ ਸਾਇਕਲਾਂ ਦੀ ਵੰਡ ਕੀਤੀ। ਉਨ•ਾਂ ਵਿਦਿਆਰਥਣਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਆਪਣੀ ਪੜਾਈ ਕਰਨ ਅਤੇ ਦੇਸ਼ ਅਤੇ ਸਮਾਜ ਦੀ ਭਲਾਈ ਲਈ ਹਮੇਸ਼ਾਂ ਤਤਪਰ ਰਹਿਣ। ਉਨ•ਾਂ ਕਿਹਾ ਕਿ ਲੜਕੀਆਂ ਖੁਦ ਜਾਗਰੂਕ ਹੋ ਕੇ ਪੂਰੇ ਸਮਾਜ ਨੂੰ ਜਾਗਰੂਕ ਕਰਨ ਅਤੇ ਔਰਤਾਂ ਪ੍ਰਤੀ ਸਮਾਜ ਦਾ ਨਜ਼ਰੀਆ ਬਦਲਣ ਵਿਚ ਸਹਾਈ ਹੋ ਸਕਦੀਆਂ ਹਨ।
ਇਸ ਉਪਰੰਤ ਬੀਬਾ ਬਾਦਲ ਨੇ ਸਥਾਨਕ ਮਹਿਕ ਰਿਜੋਰਟ ਵਿਖੇ ਨੰਨ•ੀਂ ਛਾਂ ਅਧੀਨ ਕਰਵਾਏ ਗਏ ਇਕ ਸਮਾਗਮ ਵਿਚ 17 ਸਿਲਾਈ ਸੈਂਟਰਾਂ ਦੀਆਂ ਕਰੀਬ 211 ਲੜਕੀਆਂ ਨੂੰ 10 ਸਾਲਾਂ ਲਈ ਮੁਫ਼ਤ ਬੀਮਾ ਪਾਲਿਸੀਆਂ ਦੀ ਵੰਡ ਕੀਤੀ। ਉਨ•ਾਂ ਕਿਹਾ ਕਿ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਉਨ•ਾਂ ਵੱਲੋਂ ਇਹ ਮੁਫ਼ਤ ਬੀਮਾ ਯੋਜਨਾ ਇਕ ਉਪਰਾਲਾ ਹੈ। ਉਨ•ਾਂ ਦੱਸਿਆ ਕਿ ਇਸ ਬੀਮੇ ਦਾ 10 ਸਾਲਾਂ ਤੱਕ ਜੋ ਵੀ ਖਰਚ ਆਵੇਗਾ, ਉਸ ਦਾ ਭੁਗਤਾਨ ਉਹ ਆਪਣੇ ਨਿੱਜੀ ਖਰਚੇ ਵਿਚੋਂ ਕਰਨਗੇ। ਇਸ ਮੌਕੇ ਉਨ•ਾਂ ਵਾਤਾਵਰਨ ਦੀ ਸ਼ੁੱਧਤਾ ਲਈ ਬੀਮਾ ਪਾਲਿਸੀਆਂ ਦੇ ਨਾਲ-ਨਾਲ ਬੂਟਿਆਂ ਦਾ ਪ੍ਰਸ਼ਾਦ ਵੀ ਵੰਡਿਆ। ਉਨ•ਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਆਪਣਾ ਬਣਦਾ ਯੋਗਦਾਨ ਜ਼ਰੁਰ ਪਾਉਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ•ਾਂ ਦੀ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ।
ਇਸ ਮੌਕੇ ਐਮ.ਐਲ.ਏ. ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਐਮ.ਐਲ.ਏ. ਬੁਢਲਾਡਾ ਸ਼੍ਰੀ ਚਤਿੰਨ ਸਿੰਘ ਸਮਾਓ, ਚੇਅਰਮੈਨ ਜ਼ਿਲ•ਾ ਯੋਜਨਾ ਬੋਰਡ ਸ਼ੀ੍ਰ ਪ੍ਰੇਮ ਅਰੋੜਾ, ਚੇਅਰਮੈਨ ਪੀ.ਆਰ.ਟੀ.ਸੀ. ਸ਼੍ਰੀ ਗੁਰਦੇਵ ਸਿੰਘ ਲਾਲੀ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਭੁਪਿੰਦਰ ਸਿੰਘ ਰਾਏ, ਐਸ.ਐਸ.ਪੀ. ਮਾਨਸਾ ਸ਼੍ਰੀ ਰਘਬੀਰ ਸਿੰਘ ਸੰਧੂ, ਹਲਕਾ ਇੰਚਾਰਜ ਸਰਦੂਲਗੜ• ਸ਼੍ਰੀ ਦਿਲਰਾਜ ਸਿੰਘ ਭੂੰਦੜ, ਸਟੇਟ ਮੈਂਬਰ ਬੀਜੇਪੀ ਸ਼੍ਰੀ ਸੂਰਜ ਛਾਬੜਾ, ਜ਼ਿਲ•ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਸ਼੍ਰੀ ਗੁਰਮੇਲ ਸਿੰਘ, ਜ਼ਿਲ•ਾ ਪ੍ਰਧਾਨ ਯੂਥ ਅਕਾਲੀ ਦਲ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਲੀ, ਜ਼ਿਲ•ਾ ਪ੍ਰਧਾਨ ਐਸ.ਸੀ. ਵਿੰਗ ਸ਼੍ਰੀ ਸਵਰਨ ਸਿੰਘ ਹੀਰੇਵਾਲਾ, ਸ਼੍ਰੀ ਹਨੀ ਮਾਨਸਾਹੀਆ, ਮੀਡੀਆ ਅਡਵਾਇਜ਼ਰ ਡਿਪਟੀ ਸੀ.ਐਮ. ਸ਼ੀ੍ਰ ਹਰਜਿੰਦਰ ਸਿੱਧੂ, ਪੀ.ਏ. ਟੁ ਡਿਪਟੀ ਸੀ.ਐਮ. ਸ਼ੀ੍ਰ ਮੁਨੀਸ਼ ਕੁਮਾਰ, ਪ੍ਰਧਾਨ ਨਗਰ ਕੌਂਸਲ ਮਾਨਸਾ ਸ਼੍ਰੀ ਬਲਵਿੰਦਰ ਸਿੰਘ ਕਾਕਾ, ਪ੍ਰਧਾਨ ਅਗਰਵਾਲ ਸਭਾ ਸ਼੍ਰੀ ਅਸ਼ੋਕ ਗਰਗ, ਸ਼੍ਰੀ ਮਲਕੀਤ ਸਿੰਘ, ਸ਼੍ਰੀ ਗੁਰਸੇਵਕ ਸਿੰਘ ਜਵਾਹਰਕੇ, ਸ਼੍ਰੀ ਗੁਰਪ੍ਰੀਤ ਸਿੰਘ ਝੱਬਰ, ਸ਼੍ਰੀ ਸ਼ਾਮ ਲਾਲ ਧਲੇਵਾਂ ਅਤੇ ਸ਼ੀ੍ਰ ਹਰਵਿੰਦਰ ਸਿੰਘ ਬੰਟੀ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।

Facebook Comment
Project by : XtremeStudioz