Close
Menu

ਗਾਜ਼ਾ ਪੱਟੀ ਵਿੱਚ ਫਲਸਤੀਨੀਆਂ ਦੀਆਂ ਮੌਤਾਂ ਦੀ ਨਿਰਪੱਖ ਜਾਂਚ ਹੋਵੇ: ਸੰਯੁਕਤ ਰਾਸ਼ਟਰ

-- 31 March,2018

ਸੰਯੁਕਤ ਰਾਸ਼ਟਰ, 31 ਮਾਰਚ
ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਇਜ਼ਰਾਈਲ ਦੀ ਫੌਜ ਵੱਲੋਂ ਗਾਜ਼ਾ ਵਿੱਚ 16 ਫਲਸਤੀਨੀ ਨਾਗਰਿਕਾਂ ਨੂੰ ਮਾਰੇ ਜਾਣ ਅਤੇ ਸੈਂਕਡ਼ਿਆਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਏ ਜਾਣ ਦਾ ਸੱਦਾ ਦਿੱਤਾ ਹੈ। ਗਾਜ਼ਾ ਵਿੱਚ ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਇਜ਼ਰਾਈਲੀ ਫੌਜ ਵੱਲੋਂ ਟੈਂਕਾਂ ਨਾਲ ਕੀਤੇ ਹਮਲੇ ਵਿੱਚ 16 ਫਲਸਤੀਨੀ ਮਾਰੇ ਗਏ ਹਨ ਅਤੇ 1400 ਦੇ ਕਰੀਬ ਜ਼ਖ਼ਮੀ ਹੋ ਗਏ ਹਨ।
ਸੰਯੁਹੈ ਕਤ ਰਾਸ਼ਟਰ ਦੇ ਸੈਕਟਰੀ ਜਨਰਲ ਦੇ ਡਿਪਟੀ ਤਰਜਮਾਨ ਫਰਹਾਨ ਹੱਕ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਸਕੱਤਰ ਜਨਰਲ ਨੇ ਇਸ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਏ ਜਾਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਖਿੱਤੇ ਵਿੱਚ ਸ਼ਾਂਤੀ ਬਣਾਏ ਰੱਖਣ ਲਈ ਕੋਸ਼ਿਸਾਂ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਸ੍ਰੀ ਗੁਟੇਰੇਜ਼ ਨੇ ਇਸ ਮਾਮਲੇ ਵਿੱਚ ਸਬੰਧਤ ਧਿਰਾਂ ਨੂੰ ਵੀ ਸੰਜਮ ਵਰਤਣ ਦੀ ਸਲਾਹ ਦਿੱਤੀ ਹੈ।
ਸੰਯੁਕਤ ਰਾਸ਼ਟਰ ਦੇ ਸਹਾਇਕ ਸਕੱਤਰ ਜਨਰਲ (ਰਾਜਸੀ ਮਾਮਲੇ) ਤਾਯ ਬਰੁਕ ਜ਼ੇਰੀਹੌਨ ਨੇ ਸਬੰਧਤ ਧਿਰਾਂ ਨੂੰ ਅਤਿ ਸੰਜਮ ਵਰਤਣ ਦੀ ਸਲਾਹ ਦਿੰਦਿਆਂ ਕਿਹਾ ਕਿ ਸਥਿਤੀ  ਹੋਰ ਵੀ ਉਲਝ ਸਕਦੀ ਹੈ। ਅਮਰੀਕਾ ਅਤੇ ਬਰਤਾਨੀਆਂ ਨੇ ਸੰਯੁਕਤ ਰਾਸ਼ਟਰ ਦੀ ਹੰਗਾਮੀ ਮੀਟਿੰਗ ਵਿੱਚ ਇਜ਼ਰਾਈਲ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਨਾ ਪੁੱਜਣ ਉੱਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।

Facebook Comment
Project by : XtremeStudioz