Close
Menu

ਗੁਜਰਾਤ ਅਤੇ ਅਸਾਮ ਦੇ ਮੁੱਖ ਮੰਤਰੀਆਂ ਮਗਰੋਂ ਹੁਣ ਪ੍ਰਧਾਨ ਮੰਤਰੀ ਨੂੰ ਜਗਾਉਣ ਦੀ ਵਾਰੀ: ਰਾਹੁਲ

-- 20 December,2018

ਨਵੀਂ ਦਿੱਲੀ, 20 ਦਸੰਬਰ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਅਸਾਮ ਅਤੇ ਗੁਜਰਾਤ ਦੇ ਮੁੱਖ ਮੰਤਰੀਆਂ ਨੂੰ ਜਗਾਉਣ ’ਚ ਕਾਮਯਾਬ ਰਹੀ ਹੈ ਅਤੇ ਹੁਣ ਉਹ ਪ੍ਰਧਾਨ ਮੰਤਰੀ ਨੂੰ ਵੀ ‘ਜਗਾ’ ਕੇ ਰਹਿਣਗੇ। ਸ੍ਰੀ ਗਾਂਧੀ ਨੇ ਇਕ ਦਿਨ ਪਹਿਲਾਂ ਕਿਹਾ ਸੀ ਕਿ ਉਹ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤੇ ਜਾਣ ਤਕ ਸ੍ਰੀ ਮੋਦੀ ਨੂੰ ਚੈਨ ਨਾਲ ਸੌਣ ਨਹੀਂ ਦੇਣਗੇ। ਟਵਿਟਰ ’ਤੇ ਕਾਂਗਰਸ ਪ੍ਰਧਾਨ ਨੇ ਕਿਹਾ,‘‘ਕਾਂਗਰਸ ਪਾਰਟੀ ਅਸਾਮ ਅਤੇ ਗੁਜਰਾਤ ਦੇ ਮੁੱਖ ਮੰਤਰੀਆਂ ਨੂੰ ਡੂੰਘੀ ਨੀਂਦ ਤੋਂ ਜਗਾਉਣ ’ਚ ਕਾਮਯਾਬ ਰਹੀ ਹੈ। ਪ੍ਰਧਾਨ ਮੰਤਰੀ ਅਜੇ ਵੀ ਸੁੱਤੇ ਹੋਏ ਹਨ। ਅਸੀਂ ਉਨ੍ਹਾਂ ਨੂੰ ਵੀ ਜਗਾ ਕੇ ਰਹਾਂਗੇ।’’ ਰਿਪੋਰਟਾਂ ਮੁਤਾਬਕ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਬਾਰੇ ਵਿਚਾਰ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸਾਰੀਆਂ ਕਾਂਗਰਸ ਸਰਕਾਰਾਂ ਨੇ ਸੱਤਾ ’ਚ ਆਉਣ ਦੇ 10 ਦਿਨਾਂ ਅੰਦਰ ਹੀ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਾਰੀਆਂ ਕਾਂਗਰਸ ਸਰਕਾਰਾਂ ਨੇ ਸੱਤਾ ’ਚ ਆਉਣ ਦੇ ਦਸ ਦਿਨਾਂ ਅੰਦਰ ਕਿਸਾਨੀ ਕਰਜ਼ੇ ਮੁਆਫ਼ ਕਰ ਦਿੱਤੇ ਹਨ।

Facebook Comment
Project by : XtremeStudioz