Close
Menu

ਗੁਰਦੁਆਰਾ ਸਿੰਘ ਸਭਾ ਬ੍ਰਿਸਬਨ ਦੀ ਨਵੀਂ ਕਮੇਟੀ ਦੀ ਚੋਣ

-- 18 October,2018

ਬ੍ਰਿਸਬਨ, 18 ਅਕਤੂਬਰ
ਗੁਰਦੁਆਰਾ ਸ੍ਰੀ ਸਿੰਘ ਸਭਾ ਬ੍ਰਿਸਬਨ (ਟੈਗਮ) ਗੁਰੂ ਘਰ ਦੀ ਨਵੀਂ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ, ਜਿਸ ਵਿਚ ਪਿਛਲੇ ਪੰਜ ਸਾਲਾਂ ਤੋਂ ਪ੍ਰਧਾਨਗੀ ਦੀ ਸੇਵਾ ਨਿਭਾ ਰਹੇ ਸੁਖਦੇਵ ਸਿੰਘ ਗਰਚਾ ਨੂੰ ਛੇਵੇਂ ਵਰ੍ਹੇ ਫਿਰ ਤੋਂ ਪ੍ਰਧਾਨਗੀ ਸੌਂਪੀ ਗਈ ਹੈ। ਕਮੇਟੀ ’ਚ ਰਣਦੀਪ ਸਿੰਘ ਜੌਹਲ ਜਨਰਲ ਸਕੱਤਰ, ਪਰਮਿੰਦਰ ਸਿੰਘ ਅਟਵਾਲ, ਭਾਈ ਬਲਜੀਤ ਸਿੰਘ ਮੈਂਬਰ, ਸੂਬਾ ਸਿੰਘ ਮੈਂਬਰ, ਸਤਿੰਦਰਜੀਤ ਸਿੰਘ ਮੈਂਬਰ ਤੇ ਅਮਰੀਕ ਸਿੰਘ ਆਦਿ ਸਾਂਝੇ ਤੌਰ ’ਤੇ ਗੁਰੂ ਘਰ ਦੀ ਸੇਵਾ ਤੇ ਸਿੱਖੀ ਨੂੰ ਪ੍ਰਫੁਲਿਤ ਕਰਨ ਲਈ ਇੱਕ ਸਾਲ ਲਈ ਸੇਵਾ ਨਿਭਾਉਣਗੇ। ਨਵ ਨਿਯੁਕਤ ਪ੍ਰਧਾਨ ਸੁਖਦੇਵ ਸਿੰਘ ਗਰਚਾ ਨੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਮੂਹ ਸੰਗਤ ਦੇ ਸਹਿਯੋਗ ਨਾਲ ਵਿਦੇਸ਼ੀ ਧਰਤ ’ਤੇ ਅਜੋਕੇ ਪੰਜਾਬੀ ਭਾਈਚਾਰੇ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਤੇ ਗੁਰੂ ਸਾਹਿਬਾਨ ਦੀਆਂ ਸਮੁੱਚੀ ਮਨੁੱਖਤਾ ਦੇ ਭਲਾਈ ਲਈ ਦਿੱਤੀਆਂ ਕੁਰਬਾਨੀਆਂ ਬਾਰੇ ਜਾਗਰੂਕ ਕਰਨਗੇ।

Facebook Comment
Project by : XtremeStudioz