Close
Menu

ਗੁਰੂ ਤੇਗ ਬਹਾਦਰ ਦਾ ਸ਼ਹੀਦੀ ਪੁਰਬ ਕੌਮੀ ਪੱਧਰ ’ਤੇ ਮਨਾਉਣ ਦੀ ਲੋੜ: ਬਾਦਲ

-- 18 June,2015

ਮਾਤਾ ਨਾਨਕੀ ਗੁਰਮਤਿ ਸੰਮੇਲਨ ਨਾਲ ਹੋਇਆ ਸਥਾਪਨਾ ਦਿਵਸ ਸਮਾਗਮਾਂ ਦਾ ਆਗਾਜ਼

ਸ੍ਰੀ ਆਨੰਦਪੁਰ ਸਾਹਿਬ, 18 ਜੂਨ
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਕੌਮੀ ਪੱਧਰ ’ਤੇ ਮਨਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਭਾਈਚਾਰਕ ਸਾਂਝ ਅਤੇ ਧਰਮ ਨਿਰਪੱਖਤਾ ਨੂੰ ਬਲ ਮਿਲੇਗਾ।ਆਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਬੰਧੀ ਸ਼ੁਰੂ ਹੋਏ ਤਿੰਨ ਰੋਜ਼ਾ ਸਮਾਗਮਾਂ ਦੇ ਪਹਿਲੇ ਦਿਨ ਮਾਤਾ ਨਾਨਕੀ ਗੁਰਮਤਿ ਸੰਮੇਲਨ ਨੂੰ ਸੰਬੋਧਨ ਕਰਦਿਆਂ ੳੁਨ੍ਹਾਂ ਕਿਹਾ ਕਿ ਕੌਮੀ ਪੱਧਰ ’ਤੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਉਣਾ ਨਾ ਸਿਰਫ਼ ਗੁਰੂ ਜੀ ਨੂੰ ਨਿੱਘੀ ਸ਼ਰਧਾਂਜਲੀ ਹੋਵੇਗੀ ਸਗੋਂ ਲੋਕਾਂ ਵਿੱਚ ਆਪਸੀ ਭਾਈਚਾਰੇ ਦੀ ਹੋਰ ਮਜ਼ਬੂਤੀ ਲਈ ਵੀ ਕਾਰਗਾਰ ਸਿੱਧ ਹੋਵੇਗੀ।
ਆਨੰਦਪੁਰ ਸਾਹਿਬ ਦੀ ਸਥਾਪਨਾ ਨੂੰ ਭਾਰਤੀ ਇਤਿਹਾਸ ਦੇ ਪੰਨਿਆਂ ਵਿੱਚ ਕ੍ਰਾਂਤੀਕਾਰੀ ਕਦਮ ਦੱਸਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਵੱਲੋਂ ਸਥਾਪਤ ਇਸ ਪਵਿੱਤਰ ਅਸਥਾਨ ’ਤੇ ਸਮਾਜਿਕ ਏਕਤਾ ਅਤੇ ਧਰਮ ਨਿਰਪੱਖਤਾ ਦਾ ਮੁੱਢ ਬੰਨ੍ਹਿਆ ਗਿਆ ਸੀ ਅਤੇ ਇਸੇ ਧਰਤੀ ’ਤੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਿਰਜਣਾ ਕੀਤੀ ਸੀ।
ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਵਿਰਾਸਤ ਦੀ ਸਾਂਭ ਸੰਭਾਲ ਲਈ 1000 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਤਹਿਤ ਮਹੱਤਵਪੂਰਨ ਯਾਦਗਾਰਾਂ ਦੀ ਉਸਾਰੀ ਕੀਤੀ ਗਈ ਹੈ ਜਿਨ੍ਹਾਂ ਵਿੱਚ ਵਿਰਾਸਤ-ਏ-ਖਾਲਸਾ, ਬਾਬਾ ਬੰਦਾ ਸਿੰਘ ਬਹਾਦਰ ਜੰਗ-ਏ-ਆਜ਼ਾਦੀ ਯਾਦਗਾਰ, ਛੋਟਾ ਘੱਲੂਘਾਰਾ ਅਤੇ ਵੱਡਾ ਘੱਲੂਘਾਰਾ ਤੋਂ ਇਲਾਵਾ ਕਈ ਵਿਰਾਸਤੀ ਪ੍ਰਾਜੈਕਟ ਸ਼ਾਮਲ ਹਨ। ਜੰਗ-ਏ-ਆਜ਼ਾਦੀ ਵਾਰ ਹੀਰੋਜ਼ ਯਾਦਗਾਰ ਅਤੇ ਮਿਊਜ਼ੀਅਮ, ਬਾਬਾ ਜੀਵਨ ਸਿੰਘ ਮੈਮੋਰੀਅਲ, ਸ਼੍ਰੀ ਗੁਰੂ ਰਵਿਦਾਸ ਮੈਮੋਰੀਅਲ ਅਤੇ ਕਈ ਹੋਰ ਵਿਰਾਸਤੀ ਪ੍ਰਾਜੈਕਟ ਉਸਾਰੀ ਅਧੀਨ ਹਨ। ੲਿਨ੍ਹਾਂ ਯਾਦਗਾਰਾਂ ਦਾ ਮਕਸਦ ਆਉਣ ਵਾਲੀਆਂ ਪੀੜ੍ਹੀਆਂ ਨੂੰ ਅਮੀਰ ਵਿਰਸੇ ਅਤੇ ਇਤਿਹਾਸਕ ਵਿਰਾਸਤਾਂ ਤੋਂ ਜਾਣੂ ਕਰਵਾਉਣਾ ਹੈ।ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਥਾਪਨਾ ਦਿਵਸ ਦੇ ਉਦਘਾਟਨੀ ਸਮਾਰੋਹ ਦੌਰਾਨ ਮਾਤਾ ਨਾਨਕੀ ਗੁਰਮਤਿ ਸੰਮੇਲਨ ਕਰਵਾੲੇ ਜਾਣ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਵੱਲੋਂ ਸਮੇਂ-ਸਮੇਂ ’ਤੇ ਅੌਰਤਾਂ ਦੇ ਹਿੱਤਾਂ ਦੀ ਰਾਖੀ ਲਈ ਵਿਸ਼ੇਸ ਯਤਨ ਕੀਤੇ ਗਏ ਹਨ। ਉਨ੍ਹਾਂ ਬੀਬੀਅਾਂ ਨੂੰ ਸੱਦਾ ਦਿੱਤਾ ਕਿ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਆਪਣਾ  ਯੋਗਦਾਨ ਪਾਉਣ।ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਬਲਵਿੰਦਰ ਸਿੰਘ ਭੂੰਦੜ, ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਾਬਾ ਹਰਨਾਮ ਸਿੰਘ ਖਾਲਸਾ, ਸਿੱਖਿਅਾ ਮੰਤਰੀ ਦਲਜੀਤ ਸਿੰਘ ਚੀਮਾ, ਮੁੱਖ ਮੰਤਰੀ ਦੇ ਸਲਾਹਕਾਰ ਮਹੇਸ਼ਇੰਦਰ ਸਿੰਘ ਗਰੇਵਾਲ, ਮੁੱਖ ਸੰਸਦੀ ਸਕੱਤਰ ਪਵਨ ਟੀਨੂੰ ਅਾਦਿ ਹਾਜ਼ਰ ਸਨ।

Facebook Comment
Project by : XtremeStudioz