Close
Menu

ਘਰੇਲੂ ਹਿੰਸਾ ਕੇਸ: ਸੋਮਨਾਥ ਭਾਰਤੀ ਨੂੰ ਸੁਪਰੀਮ ਕੋਰਟ ਨੇ ਦਿੱਤੇ ਆਤਮ ਸਮਰਪਣ ਕਰਨ ਦੇ ਆਦੇਸ਼

-- 29 September,2015

ਨਵੀਂ ਦਿੱਲੀ,  ਵਿਵਾਦਾਂ ‘ਚ ਘਿਰੇ ਆਪ ਵਿਧਾਇਕ ਸੋਮਨਾਥ ਭਾਰਤੀ ਸੁਪਰੀਮ ਕੋਰਟ ਤੋਂ ਕਿਸੇ ਪ੍ਰਕਾਰ ਦੀ ਰਾਹਤ ਪਾਉਣ ‘ਚ ਸੋਮਵਾਰ ਨੂੰ ਅਸਫਲ ਰਹੇ ਜਿਨ੍ਹਾਂ ਨੇ ਉਨ੍ਹਾਂ ਨੂੰ ਘਰੇਲੂ ਹਿੰਸਾ ਤੇ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ‘ਚ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕਰਨ ਦਾ ਆਦੇਸ਼ ਦਿੱਤਾ। ਭਾਰਤੀ ਦੀ ਪਤਨੀ ਨੇ ਉਨ੍ਹਾਂ ਦੇ ਖ਼ਿਲਾਫ਼ ਘਰੇਲੂ ਹਿੰਸਾ ਤੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਵਾਇਆ ਹੈ। ਮੁੱਖ ਜੱਜ ਐਚਐਲ ਦੱਤੂ ਤੇ ਜਸਟਿਸ ਅਮਿਤਾਵ ਰਾਏ ਦੀ ਪੀਠ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਲਈ ਮੁਲਤਵੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਅੱਜ ਸ਼ਾਮ ਤੱਕ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕਰਨ ਦਾ ਆਦੇਸ਼ ਦਿੱਤਾ ਜਾਂਦਾ ਹੈ।

Facebook Comment
Project by : XtremeStudioz