Close
Menu

ਘਰ ‘ਚ ਨਜ਼ਰਬੰਦ ਕੀਤੇ ਗਏ ਸਾਰੇ ਹੁਰੀਅਤ ਨੇਤਾ ਰਿਹਾਅ

-- 21 August,2015

ਸ੍ਰੀਨਗਰ, ਦਿੱਲੀ ‘ਚ ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸਰਤਾਜ ਅਜ਼ੀਜ਼ ਦੇ ਨਾਲ ਬੈਠਕ ਤੋਂ ਪਹਿਲਾਂ ਸਾਰੇ ਹੁਰੀਅਤ ਨੇਤਾਵਾਂ ਨੂੰ ਜੰਮੂ ਕਸ਼ਮੀਰ ‘ਚ ਉਨ੍ਹਾਂ ਦੇ ਘਰਾਂ ‘ਚ ਨਜ਼ਰਬੰਦ ਕਰਨ ਦੇ ਕੁੱਝ ਘੰਟੇ ਬਾਅਦ ਛੱਡ ਦਿੱਤਾ ਗਿਆ। ਜੰਮੂ – ਕਸ਼ਮੀਰ ਲਿਬਰੇਸ਼ਨ ਫ਼ਰੰਟ ( ਜੇਕੇਐਲਐਫ ) ਦੇ ਪ੍ਰਮੁੱਖ ਯਾਸੀਨ ਮਲਿਕ ਨੂੰ ਵੀ ਗ੍ਰਿਫ਼ਤਾਰੀ ਤੋਂ ਦੇ ਬਾਅਦ ਰਿਹਾਅ ਕਰ ਦਿੱਤਾ ਗਿਆ। ਯਾਸੀਨ ਮਲਿਕ ਨੂੰ ਗ੍ਰਿਫ਼ਤਾਰ ਕਰਕੇ ਕੋਠੀਬਾਗ ਪੁਲਿਸ ਸਟੇਸ਼ਨ ਲਿਜਾਇਆ ਗਿਆ ਸੀ। ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਟਵੀਟ ਕਰਕੇ ਹੁਰੀਅਤ ਨੇਤਾਵਾਂ ਨੂੰ ਨਜ਼ਰਬੰਦ ਕਰਨ ਲਈ ਮੁੱਖ ਮੰਤਰੀ ਮੁਫ਼ਤੀ ਮੁਹੰਮਦ ਸਈਦ ਦੀ ਆਲੋਚਨਾ ਕੀਤੀ ਹੈ। ਪਾਕਿਸਤਾਨੀ ਹਾਈ ਕਮਿਸ਼ਨ ਨੇ 23 ਅਗਸਤ ਨੂੰ ਹੁਰੀਅਤ ਨੇਤਾਵਾਂ ਨੂੰ ਗੱਲਬਾਤ ਲਈ ਦਿੱਲੀ ਬੁਲਾਇਆ ਹੈ।

Facebook Comment
Project by : XtremeStudioz