Close
Menu

ਚਰਚ ਨੂੰ ਅੱਗ ਲੱਗਣ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਗਠਿਤ-ਰਾਜਨਾਥ ਸਿੰਘ

-- 03 December,2014

ਨਵੀਂ ਦਿੱਲੀ, ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਲੋਕ ਸਭਾ ‘ਚ ਦੱਸਿਆ ਕਿ ਦਿੱਲੀ ਦੇ ਪੂਰਬ ‘ਚ ਇਕ ਚਰਚ ‘ਚ ਲੱਗੀ ਅੱਗ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸੰਯੁਕਤ ਕਮਿਸ਼ਨਰ ‘ਸਿਟ’ ਦੀ ਪ੍ਰਧਾਨਗੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਦੋ ਹਫ਼ਤਿਆਂ ‘ਚ ਇਸ ਸਬੰਧੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਗ੍ਰਹਿ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰੇਗੀ। ਉਨ੍ਹਾਂ ਸਪੀਕਰ ਸੁਮਿੱਤਰਾ ਮਹਾਜਨ ਨੂੰ ਦੱਸਿਆ ਕਿ ਜੇਕਰ ਉਹ ਸਿਟ ਦੀ ਕਾਪੀ ਸਪਨ ‘ਚ ਪੇਸ਼ ਕਰਨ ਲਈ ਕਹਿਣਗੇ ਤਾਂ ਸਰਕਾਰ ਸਿਟ ਦੀ ਕਾਪੀ ਸਦਨ ‘ਚ ਪੇਸ਼ ਕਰਨ ਤੋਂ ਝਿਜਕੇਗੀ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਿਵੇਂ ਹੀ ਇਸ ਘਟਨਾ ਦਾ ਪਤਾ ਲੱਗਾ ਉਨ੍ਹਾਂ ਨੇ ਇਸ ਸਬੰਧੀ ਦਿੱਲੀ ਦੇ ਲੈਫਟੀਨੈਂਟ ਗਵਰਨਰ ਨਾਲ ਗੱਲ ਕੀਤੀ ਤੇ ਸਿਟ ਗਠਨ ਕਰਨ ਦਾ ਫੈਸਲਾ ਕੀਤਾ।

Facebook Comment
Project by : XtremeStudioz