Close
Menu

ਚੀਨ : ਭਾਰਤ ਅਤੇ ਅਮਰੀਕੀ ਦੂਤਘਰਾਂ ਦੇ ਨੇੜੇ ਧਮਾਕਾ, ਸ਼ੱਕੀ ਗ੍ਰਿਫਤਾਰ

-- 26 July,2018

ਬੀਜਿੰਗ — ਚੀਨ ਦੀ ਰਾਜਧਾਨੀ ਬੀਜਿੰਗ ਸਥਿਤ ਭਾਰਤੀ ਤੇ ਅਮਰੀਕੀ ਦੂਤਘਰ ਬਾਹਰ ਵੀਰਵਾਰ ਨੂੰ ਧਮਾਕਾ ਹੋਇਆ। ਇਸ ਧਮਾਕੇ ਵਿਚ ਹਾਲੇ ਤੱਕ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਧਮਾਕੇ ਤੋਂ ਬਾਅਦ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਧਮਾਕਾ ਜ਼ਿਆਦਾ ਜ਼ਬਰਦਸਤ ਨਹੀਂ ਸੀ। ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ। ਧਮਾਕੇ ਤੋਂ ਬਾਅਦ ਲੋਕਾਂ ਵਲੋਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਖੁਸ਼ਕਿਸਮਤੀ ਇਹੀ ਰਹੀ ਕਿ ਧਮਾਕੇ ਵਿਚ ਭਾਰਤੀ ਦੂਤਘਰ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਪੁਲਸ ਵਲੋਂ ਅਮਰੀਕੀ ਦੂਤਘਰ ਦੇ ਬਾਹਰ ਇਕ ਬਲਣਸ਼ੀਲ ਪਦਾਰਥ ਗੈਸੋਲੀਨ ਛਿੜਕ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਵਾਲੀ ਮਹਿਲਾ ਨੂੰ ਹਿਰਾਸਤ ਵਿਚ ਲੈ ਲਿਆ ਹੈ। ਹਾਲੇ ਤੱਕ ਇਸ ਘਟਨਾ ਦੀ ਜ਼ਿੰਮੇਵਾਰੀ ਕਿਸੇ ਸਮੂਹ ਵੱਲੋਂ ਨਹੀਂ ਲਈ ਗਈ ਹੈ।
ਇਸ ਮਾਮਲੇ ਵਿਚ ਪੁਲਸ ਨੇ ਇਕ 26 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਮੁਤਾਬਕ ਇਸ ਚੀਨੀ ਵਿਅਕਤੀ ਨੇ ਛੋਟਾ ਜਿਹਾ ਦੇਸੀ ਬੰਬ ਸੁੱਟਿਆ ਸੀ, ਜਿਸ ਕਾਰਨ ਉਸ ਦਾ ਖੁਦ ਦਾ ਹੱਥ ਵੀ ਜ਼ਖਮੀ ਹੋ ਗਿਆ। ਪੁਲਸ ਵੱਲੋਂ ਵਿਅਕਤੀ ਕੋਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।

Facebook Comment
Project by : XtremeStudioz