Close
Menu

ਚੋਣ ਕਮਿਸ਼ਨ ਭਾਰਤ ਵਲੋਂ ਵੋਟਰ ਪਹਿਚਾਣ ਦੇ ਸਬੂਤ ਵਜੋ’ 11 ਦਸਤਾਵੇਜਾਂ ਨੂੰ ਵਰਤਣ ਦੀ ਪ੍ਰਵਾਨਗੀ

-- 15 May,2019

ਚੰਡੀਗੜ, 15 ਮਈ:
ਲੋਕ ਸਭਾ ਚੋਣ ਦੇ ਵੋਟਰ ਸਮੇਂ ਵੋਟਰ ਸਹੀ ਪਛਾਣ ਕਰਨ ਦੇ ਮੱਦੇਨਜ਼ਰ ਚੋਣ ਕਮਿਸ਼ਨ ਭਾਰਤ ਵਲੋਂ ਵੋਟਰ ਫੋਟੋ ਪਹਿਚਾਣ ਪੱਤਰ (ਐਪਿਕ ਵੋਟਰ ਆਈ.ਡੀ. ਕਾਰਡ) ਤੋਂ ਇਲਾਵਾ ਵੋਟਰ ਪਹਿਚਾਣ ਦੇ ਸਬੂਤ ਵੱਜੋਂ 11 ਹੋਰ ਦਸਤਾਵੇਜਾਂ ਨੂੰ ਵਰਤਣ ਦੀ ਪ੍ਰਵਾਨਗੀ ਦਿੱਤੀ ਹੈ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਜਿਨ•ਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ ਨਹੀ’ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਮਾਰਟ ਕਾਰਡ, ਸਿਹਤ ਬੀਮਾ ਕਾਰਡ, ਫੋਟੋ ਸਹਿਤ ਪੈਨਸਨ ਦਸਤਾਵੇਜ ਅਤੇ ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

Facebook Comment
Project by : XtremeStudioz