Close
Menu

ਜਸਟਿਨ ਟਰੂਡੋ ਐਡਮਿੰਟਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

-- 15 May,2018

ਐਡਮਿੰਟਨ— ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੋਮਵਾਰ ਦੀ ਸ਼ਾਮ ਨੂੰ ਕੈਨੇਡਾ ਦੇ ਸ਼ਹਿਰ ਐਡਮਿੰਟਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਟਰੂਡੋ ਐਡਮਿੰਟਨ ਦੇ ਗੁਰਦੁਆਰਾ ਸਾਹਿਬ ਮਿਲਵੁੱਡਸ ਗਏ, ਜਿਥੇ ਵੱਡੀ ਗਿਣਤੀ ‘ਚ ਸੰਗਤ ਪੁੱਜੀ। ਇਸ ਦੌਰਾਨ ਟਰੂਡੋ ਨੇ ਗੁਰਦੁਆਰਾ ਸਾਹਿਬ ਦੇ ਮੈਂਬਰਾਂ ਨਾਲ ਅਤੇ ਕੁਝ ਬੱਚਿਆਂ ਨਾਲ ਤਸਵੀਰਾਂ ਖਿਚਵਾਈਆਂ। ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਣ ਤੋਂ ਇਲਾਵਾ ਟਰੂਡੋ ਨੇ ਐਡਮਿੰਟਨ ਦੇ ਫੂਡ ਬੈਂਕ ‘ਚ ਲੰਗਰ ਵਰਤਾਉਣ ਦੀ ਸੇਵਾ ਕੀਤੀ। ਇਸ ਦੌਰਾਨ ਗੁਰਦੁਆਰਾ ਸਾਹਿਬ ਨਾਲ ਜੁੜੇ ਅਤੇ ਐਡਮਿੰਟਨ ਦੇ ਰਾਮਗੜ੍ਹੀਆ ਗੁਰਸਿੱਖ ਸੋਸਾਇਟੀ ਦੇ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਮਠਾੜੂ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਵੱਡਾ ਸਨਮਾਨ ਸੀ। ਹਰ ਕੋਈ ਇਸ ਦੀ ਬਹੁਤ ਸ਼ਲਾਘਾ ਕਰਦਾ ਹੈ, ਜਿੱਥੇ ਸੰਗਤਾਂ ਨਤਮਸਤਕ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਟਰੂਡੋ ਐਡਮਿੰਟਨ ਦੇ ਮਿਲਵੁੱਡਸ ਗੁਰਦੁਆਰਾ ਸਾਹਿਬ ਵਿਚ ਆਏ ਅਤੇ ਉਨ੍ਹਾਂ ਨਾਲ ਲਿਬਰਲ ਐੱਮ. ਪੀ. ਅਮਰਜੀਤ ਸੋਹੀ ਵੀ ਮੌਜੂਦ ਸਨ। ਇਸ ਮੌਕੇ ਟਰੂਡੋ ਨੇ ਮੀਡੀਆ ਨਾਲ ਕਿਸੇ ਤਰ੍ਹਾਂ ਦੀ ਕੋਈ ਗੱਲ ਨਹੀਂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਦੀ ਸਵੇਰ ਨੂੰ ਟਰੂਡੋ ਅਤੇ ਸੋਹੀ ਕੈਲਗਰੀ ਦੇ ਮੇਅਰ ਨਾਲ ਵੀ ਮੁਲਾਕਾਤ ਕਰਨਗੇ।

Facebook Comment
Project by : XtremeStudioz