Close
Menu

ਜਾਸੂਸੀ ਕਾਂਡ ‘ਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਏਗਾ- ਰਾਜਨਾਥ

-- 21 February,2015

ਨਵੀਂ ਦਿੱਲੀ, ਮੰਤਰਾਲਿਆਂ ‘ਚ ਸਨਸਨੀਖੇਜ਼ ਜਾਸੂਸੀ ਕਾਂਡ ਦੇ ਸਾਹਮਣੇ ਆਉਣ ਤੋਂ ਬਾਅਦ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਰੋਸਾ ਦਿੱਤਾ ਕਿ ਇਸ ਮਾਮਲੇ ‘ਚ ਜੋ ਲੋਕ ਵੀ ਸ਼ਾਮਲ ਹਨ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਏਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗ੍ਰਹਿ ਮੰਤਰੀ ਨੇ ਕਿਹਾ ਕਿ ਜਾਸੂਸੀ ਮਾਮਲੇ ਦੇ ਖੁਲਾਸੇ ‘ਤੇ ਭਾਜਪਾ ਦੀ ਅਗਵਾਈ ਵਾਲੀ ਰਾਜਗ ਸਰਕਾਰ ਦੀ ਪ੍ਰਸੰਸਾ ਕੀਤੀ ਜਾਣੀ ਚਾਹੀਦੀ ਹੈ। ਮਾਮਲੇ ‘ਚ ਵਿੱਤ ਮੰਤਰੀ ਅਰੁਣ ਜੇਤਲੀ ਦੇ ਬਜਟ ਭਾਸ਼ਣ ਸਮੇਤ ਕਈ ਮਹੱਤਵਪੂਰਨ ਦਸਤਾਵੇਜ਼ ਚੋਰੀ ਹੋ ਗਏ ਹਨ। ਰਾਜਨਾਥ ਨੇ ਕਿਹਾ ਕਿ ਦਿੱਲੀ ਪੁਲਿਸ ਮਾਮਲੇ ਦੀ ਬਰੀਕੀ ਨਾਲ ਛਾਣਬੀਣ ਕਰ ਰਹੀ ਹੈ ਤੇ ਦੋਸ਼ੀਆਂ ਨੂੰ ਛੱਡਿਆ ਨਹੀਂ ਜਾਏਗਾ।

Facebook Comment
Project by : XtremeStudioz