Close
Menu

ਜੰਮੂ-ਕਸ਼ਮੀਰ ’ਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਹਲਾਕ, ਚਾਰ ਜਵਾਨ ਜ਼ਖ਼ਮੀ

-- 25 February,2015

ਸ੍ਰੀਨਗਰ, ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਪੁਲੀਸ ਅਤੇ ਫੌਜ ਵੱਲੋਂ ਸਾਂਝੇ ਤੌਰ ’ਤੇ ਅਤਿਵਾਦੀਆਂ ਨਾਲ ਕੀਤੇ ਮੁਕਾਬਲੇ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਦੋ ਅਤਿਵਾਦੀ ਮਾਰੇ ਗਏ, ਜਦੋਂਕਿ ਮੇਜਰ ਸਮੇਤ ਚਾਰ ਜਵਾਨ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਮੇਜਰ ਤੇ ਤਿੰਨ  ਹੋਰ ਜਵਾਨ ਜ਼ਖ਼ਮੀ ਹੋ ਗਏ। ਇਸ ਮੁਕਾਬਲੇ ਦੌਰਾਨ ਮਾਰੇ ਗਏ ਅਤਿਵਾਦੀਆਂ ਦੀ ਪਛਾਣ ਸ਼ਬੀਰ ਅਹਿਮਦ ਅਤੇ ਆਸ਼ਿਕ ਅਹਿਮਦ ਡਾਰ ਵਜੋਂ ਹੋਈ ਹੈ। ਸੀਨੀਅਰ ਪੁਲੀਸ ਅਫਸਰਾਂ ਨੇ ਦੱਸਿਆ ਕਿ    ਅਤਿਵਾਦੀਆਂ ਵਿਰੁੱਧ ਸਾਂਝੀ ਮੁਹਿੰਮ ਜਾਰੀ ਹੈ।

Facebook Comment
Project by : XtremeStudioz