Close
Menu

‘ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨਾਲ ਛੇੜਖਾਨੀ ਦੇ ਗੰਭੀਰ ਸਿੱਟੇ ਨਿਕਲਣਗੇ’

-- 26 February,2019

ਸ੍ਰੀਨਗਰ, 26 ਫਰਵਰੀ
ਸੁਪਰੀਮ ਕੋਰਟ ’ਚ ਧਾਰਾ 35ਏ ਦੇ ਸਬੰਧ ’ਚ ਸੁਣਵਾਈ ਤੋਂ ਪਹਿਲਾਂ ਨੈਸ਼ਨਲ ਕਾਨਫਰੰਸ ਦੇ ਮੀਤ ਪ੍ਰਧਾਨ ਉਮਰ ਅਬਦੁੱਲਾ ਨੇ ਕਿਹਾ ਹੈ ਕਿ ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨਾਲ ਛੇੜਖਾਨੀ ਦੇ ਗੰਭੀਰ ਸਿੱਟੇ ਨਿਕਲਣਗੇ। ਇਥੇ ਪਾਰਟੀ ਦੇ ਸਦਰਮੁਕਾਮ ’ਤੇ ਐਨਸੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਘਟਾਉਣ ਦਾ ਇਕੋ ਇਕ ਰਾਹ ਗੱਲਬਾਤ ਹੈ। ਉਂਜ ਉਨ੍ਹਾਂ ਕਿਹਾ ਕਿ ਇਸਲਾਮਾਬਾਦ ਨੂੰ ਆਪਣੀ ਧਰਤੀ ਤੋਂ ਦਹਿਸ਼ਤਗਰਦੀ ਦੇ ਖ਼ਾਤਮੇ ਦੇ ਯਤਨ ਕਰਨੇ ਚਾਹੀਦੇ ਹਨ।
ਉਮਰ ਅਬਦੁੱਲਾ ਨੇ ਕਿਹਾ,‘‘ਕੇਂਦਰ ਸਰਕਾਰ ਸਾਨੂੰ ਰੋਜ਼ ਧਾਰਾ 35ਏ ਦੀ ਧਮਕੀ ਦਿੰਦੀ ਹੈ। ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਰੁਣਾਚਲ ਪ੍ਰਦੇਸ਼ ’ਚ ਵੀ ਹਾਲਾਤ ਵਿਗੜ ਰਹੇ ਹਨ।’’ ਉਨ੍ਹਾਂ ਕਿਹਾ ਕਿ ਧਾਰਾ 370 ਅਤੇ 35ਏ ਦਾ ਮੁੱਦਾ ਵਿਧਾਨ ਸਭਾ ਚੋਣਾਂ ਮਗਰੋਂ ਨਵੀਂ ਚੁਣੀ ਜਾਣ ਵਾਲੀ ਸਰਕਾਰ ’ਤੇ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲਈ ਜੰਮੂ ਕਸ਼ਮੀਰ ’ਚ ਚੋਣਾਂ ਕਰਾਉਣਾ ਵੱਡੀ ਪ੍ਰੀਖਿਆ ਹੋਵੇਗਾ।

Facebook Comment
Project by : XtremeStudioz