Close
Menu

ਟਰਾਂਸਪੋਰਟ ਮਾਫ਼ੀਆ ਦੇ ਕਾਲੇ ਧਨ ਨਾਲ ਪਾਰਟੀ ਚਲਾ ਰਹੇ ਹਨ ਸੁਖਬੀਰ ਸਿੰਘ ਬਾਦਲ-ਭਗਵੰਤ ਮਾਨ

-- 20 March,2019

ਕੈਪਟਨ-ਬਾਦਲ ਦੀ ਮਿਲੀਭੁਗਤ ਨਾਲ ਸੂਬੇ ਵਿਚ ਚੱਲ ਰਿਹਾ ਹੈ ਟਰਾਂਸਪੋਰਟ ਮਾਫ਼ੀਆ

ਚੰਡੀਗੜ, 20 ਮਾਰਚ 2019
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਸੂਬੇ ਵਿਚ ਟਰਾਂਸਪੋਰਟ ਮਾਫ਼ੀਆ ਚਲਾਉਣ ਦਾ ਇਲਜ਼ਾਮ ਲਗਾਉਂਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਸੁਖਬੀਰ ਟਰਾਂਸਪੋਰਟ ਮਾਫ਼ੀਆ ਦੀ ਕਾਲੀ ਕਮਾਈ ਦੀ ਵਰਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਚਲਾਉਣ ਲਈ ਕਰ ਰਹੇ ਹਨ। ‘ਆਪ’ ਵੱਲੋਂ ਜਾਰੀ ਬਿਆਨ ਵਿਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਅਕਾਲੀ ਅਤੇ ਮੌਜੂਦਾ ਕਾਂਗਰਸ ਸਰਕਾਰ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ ਖ਼ਜ਼ਾਨੇ ਨੂੰ ਚੂਨਾ ਲਗਾ ਕੇ ਅਰਬਾਂ ਰੁਪਏ ਕਮਾਏ ਹਨ।
ਮਾਨ ਨੇ ਕਿਹਾ ਕਿ ਆਰਟੀਆਈ ਦੀ ਜਾਣਕਾਰੀ ਅਨੁਸਾਰ ਅਕਾਲੀ ਦਲ ਨੂੰ ਪ੍ਰਾਪਤ ਹੋਏ ਕੁੱਲ ਚੰਦੇ ਵਿਚੋਂ ਕਰੀਬ 80 ਪ੍ਰਤੀਸ਼ਤ ਹਿੱਸਾ ਟਰਾਂਸਪੋਰਟ ਤੋਂ ਆਇਆ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਦੀ ਮਾਲਕੀ ਵਾਲੇ ਆਰਬਿਟ ਅਤੇ ਡੱਬਵਾਲੀ ਟਰਾਂਸਪੋਰਟ ਨੇ ਅਕਾਲੀ ਦਲ ਨੂੰ ਕਰੀਬ 1.80 ਕਰੋੜ ਦਾ ਚੰਦਾ ਦਿੱਤਾ ਹੈ। ਮਾਨ ਨੇ ਕਿਹਾ ਕਿ ਅਕਾਲੀ ਦਲ ਨੂੰ ਦਿੱਤਾ ਗਿਆ ਧਨ ਅਸਲ ਵਿਚ ਟਰਾਂਸਪੋਰਟ ਮਾਫ਼ੀਆ ਦੁਆਰਾ ਕੀਤਾ ਗਿਆ ਨਿਵੇਸ਼ ਹੈ ਜੋ ਕਿ ਸੱਤਾ ਦੌਰਾਨ ਅਕਾਲੀ ਦਲ ਨੇ ਪਹਿਲਾਂ ਦਿੱਤਾ ਹੈ ਅਤੇ ਭਵਿੱਖ ਵਿਚ ਵੀ ਮੋੜੇਗਾ।
ਮਾਨ ਨੇ ਕਿਹਾ ਕਿ ਸੂਬੇ ਦੀ ਸਰਕਾਰੀ ਟਰਾਂਸਪੋਰਟ ਨੂੰ ਤਬਾਹ ਕਰ ਕੇ ਬਾਦਲਾਂ ਨੇ ਸਾਰਾ ਵਪਾਰ ਖ਼ੁਦ ਹਥਿਆ ਲਿਆ ਹੈ। ਜਿਸ ਨਾਲ ਸਰਕਾਰੀ ਖ਼ਜ਼ਾਨੇ ‘ਤੇ ਭਾਰੀ ਬੋਝ ਪਿਆ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਆਰਬਿਟ ਅਤੇ ਡੱਬਵਾਲੀ ਟਰਾਂਸਪੋਰਟ ਤੋਂ ਬਿਨਾ ਹੋਰ ਵੀ ਕਈ ਬੇਨਾਮੀ ਟਰਾਂਸਪੋਰਟ ਬਣਾ ਕੇ ਸੂਬੇ ਨੂੰ ਲੁੱਟ ਰਹੇ ਹਨ।
‘ਆਪ’ ਵਿਧਾਇਕ ਅਤੇ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਅਮਰਜੀਤ ਸਿੰਘ ਸੰਧੋਆ ਨੇ ਕਿਹਾ ਕਿ ਸੂਬੇ ਵਿਚ ਬਾਦਲਾਂ ਦੇ ਟਰਾਂਸਪੋਰਟ ਮਾਫ਼ੀਆ ਨੇ ਕੈਪਟਨ ਅਮਰਿੰਦਰ ਸਿੰਘ ਸ਼ਹਿ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਬਾਦਲਾਂ ਦੇ ਬੇਨਾਮੀ ਟਰਾਂਸਪੋਰਟ ਵਪਾਰ ‘ਤੇ ਕਾਰਵਾਈ ਕਰਨ ਦੇ ਦਾਅਵੇ ਕਰਨ ਵਾਲੇ ਕੈਪਟਨ ਹੁਣ ਅੱਖਾਂ ਮਿਚੀ ਬੈਠੇ ਹਨ। ਸੰਧੋਆ ਨੇ ਕਿਹਾ ਕਿ ਬਾਦਲਾਂ ਨੇ ਸੂਬੇ ਵਿਚ ਹਰ ਰੂਟ ‘ਤੇ ਸਮੇਂ ਵਿਚ ਧਾਂਦਲੀਆਂ ਕਰਕੇ ਆਪਣੀਆਂ ਬੱਸਾਂ ਰਾਹੀਂ ਕਬਜ਼ਾ ਕਰ ਲਿਆ ਹੈ।
‘ਆਪ’ ਨੇ ਆਗੂ ਨੇ ਕਿਹਾ ਕਿ ਇਹ ਅਤਿ-ਮੰਦਭਾਗਾ ਹੈ ਕਿ ਸੂਬੇ ਦੀ ਸਰਕਾਰ ਟਰਾਂਸਪੋਰਟ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡਵੇਜ਼ ਵਿਚ ਪਿਛਲੇ ਲੰਬੇ ਸਮੇਂ ਤੋਂ ਕੋਈ ਨਵੀਂ ਬੱਸ ਨਹੀਂ ਸ਼ਾਮਲ ਕੀਤੀ ਗਈ ਜਦਕਿ ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਵੀ ਸੁਖਬੀਰ ਨੇ ਅਨੇਕਾਂ ਨਵੀਆਂ ਬੱਸਾਂ ਖ਼ਰੀਦੀਆਂ ਹਨ।
ਚੋਣ ਕਮਿਸ਼ਨ ਤੋਂ ਮੰਗ ਕਰਦਿਆਂ ਸੰਧੋਆ ਨੇ ਕਿਹਾ ਕਿ ਉਹ ਟਰਾਂਸਪੋਰਟ ਮਾਫ਼ੀਆ ਵੱਲੋਂ ਅਸਿੱਧੇ ਢੰਗ ਨਾਲ ਚੋਣਾਂ ਵਿਚ ਅਕਾਲੀ ਦਲ ਅਤੇ ਕਾਂਗਰਸ ਦੀ ਕੀਤੀ ਜਾ ਰਹੀ ਵਿੱਤੀ ਸਹਾਇਤਾ ਦੀ ਜਾਂਚ ਕਰੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਲੋਕ ਅਕਾਲੀ-ਕਾਂਗਰਸੀ ਉਮੀਦਵਾਰਾਂ ਦੇ ਖ਼ਿਲਾਫ਼ ਵੋਟ ਪਾ ਕੇ ਉਨ੍ਹਾਂ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਜਵਾਬ ਦੇਣ।

Facebook Comment
Project by : XtremeStudioz