Close
Menu

ਟਰੂਡੋ ਵਲੋਂ ਉੱਤਰ ਕੋਰੀਆ ਦੇ ਪ੍ਰਮਾਣੂ ਪ੍ਰੀਖਣ ਦੀ ਨਿੰਦਾ, ਕੀਤੀ ਲੋੜੀਂਦੇ ਕਦਮ ਚੁੱਕਣ ਦੀ ਅਪੀਲ

-- 04 September,2017

ਟੋਰਾਂਟੋ— ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉੱਤਰ ਕੋਰੀਆ ਵਲੋਂ ਕੀਤੇ ਗਏ ਹਾਈਡ੍ਰੋਜਨ ਬੰਬ ਦੇ ਪ੍ਰੀਖਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਨਾਲ ਹੀ ਸੰਯੁਕਤ ਰਾਸ਼ਟਰ ਨੂੰ ਅਪੀਲ ਵੀ ਕੀਤੀ ਉੱਤਰ ਕੋਰੀਆ ਦੇ ਪ੍ਰਮਾਣੂ ਪਸਾਰ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਟਰੂਡੋ ਵਲੋਂ ਐਤਵਾਰ ਨੂੰ ਜਾਰੀ ਕੀਤੇ ਬਿਆਨ ‘ਚ ਕਿਹਾ ਗਿਆ ਹੈ ਕਿ ਉੱਤਰ ਕੋਰੀਆ ਵਲੋਂ ‘ਹਮਲਾਵਰ’ ਮਿਜ਼ਾਇਲ ਟੈਸਟਿੰਗ ਪ੍ਰੋਗਰਾਮ ਗੁਆਂਢੀ ਦੇਸ਼ਾਂ ਦੀ ਸੁਰੱਖਿਆ ਲਈ ਧਮਕੀ ਹੈ। ਬਿਆਨ ‘ਚ ਉੱਤਰ ਕੋਰੀਆ ਦੇ ਪ੍ਰਮਾਣੂ ਪਸਾਰ ਦੇ ਯਤਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਸੰਯੁਕਤ ਰਾਸ਼ਟਰ ਦੇ ਸੁਰੱਖਿਆ ਪ੍ਰੀਸ਼ਦ ਨੂੰ ਅਪੀਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਉੱਤਰ ਕੋਰੀਆ ਨੇ ਐਲਾਨ ਕੀਤਾ ਹੈ ਕਿ ਉਸ ਨੇ ਹੁਣ ਤੱਕ ਦੇ 6ਵੇਂ ਤੇ ਸਭ ਤੋਂ ਸ਼ਕਤੀਸ਼ਾਲੀ ਹਾਈਡ੍ਰੋਜਨ ਬੰਬ ਦਾ ਪ੍ਰੀਖਣ ਕੀਤਾ ਹੈ, ਜੋ ਕਿ ਮੁਕੰਮਲ ਸਫਲ ਰਿਹਾ ਹੈ। 
ਟਰੂਡੋ ਨੇ ਆਪਣੇ ਬਿਆਨ ‘ਚ ਅੱਗੇ ਕਿਹਾ ਕਿ ਉਹ ਦੱਖਣੀ ਕੋਰੀਆ, ਜਪਾਨ ਤੇ ਅਮਰੀਕਾ ਸਮੇਤ ਆਪਣੇ ਸਾਰੇ ਸਹਿਯੋਗੀਆਂ ਨਾਲ ਕੰਮ ਕਰਨਾ ਜਾਰੀ ਰੱਖੇਗਾ ਪਰ ਉਨ੍ਹਾਂ ਦੇ ਦੇਸ਼ ਦੀ ਸਰਕਾਰ ਦੀ ਸ਼ਮੂਲੀਅਲ ਬਾਰੇ ਵਧੇਰੇ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੈਨੇਡਾ ਯੂ.ਐੱਸ. ਬੈਲਿਸਟਿਕ ਮਿਜ਼ਾਈਲ ਡਿਫੈਂਸ ‘ਚ ਸ਼ਾਮਲ ਨਹੀਂ ਹੋਵੇਗਾ। ਕੈਨੇਡਾ ਨੂੰ ਕਰੀਬ ਇਕ ਦਹਾਕੇ ਪਹਿਲਾਂ ਅਮਰੀਕਾ ਦੇ ਕੌਂਟੀਨੈਂਟਲ ਮਿਜ਼ਾਈਲ-ਸ਼ੀਲਡ ਸਿਸਟਮ ਲਈ ਸੱਦਾ ਦਿੱਤਾ ਗਿਆ ਸੀ ਪਰ ਉਸ ਵੇਲੇ ਦੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਪਾਲ ਮਾਰਟਿਨ ਨੇ 2005 ‘ਚ ਇਸ ਦਾ ਵਿਰੋਧ ਕੀਤਾ ਸੀ। ਵਿਰੋਧੀ ਧਿਰ ਵਲੋਂ ਬੈਲਿਸਟਿਕ ਮਿਜ਼ਾਈਲ ਡਿਫੈਂਸ ਦੀ ਹਮਾਇਤ ਕਰਨ ਦੇ ਬਾਵਜੂਦ ਵੀ ਕੰਜ਼ਰਵੇਟਿਵ ਸਰਕਾਰ ਇਸ ‘ਤੇ ਬਹਿਸ ਸ਼ੁਰੂ ਕਰਨ ਲਈ ਤਿਆਰ ਨਹੀਂ ਹੋਈ ਸੀ।

Facebook Comment
Project by : XtremeStudioz