Close
Menu

ਡੇਰਾ ਮੁਖੀ ਨੂੰ ਮੁਅਾਫ਼ੀ ਦਾ ਫ਼ੈਸਲਾ ਸਿੱਖ ਜਥੇਬੰਦੀਅਾਂ ਵੱਲੋਂ ਰੱਦ

-- 28 September,2015

ਅੰਮ੍ਰਿਤਸਰ, 28 ਸਤੰਬਰ: ਡੇਰਾ ਸਿਰਸਾ ਦੇ ਮੁਖੀ ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ਮੁਅਾਫ਼ ਕਰਨ ਦੇ ਫ਼ੈਸਲੇ ਨੂੰ ਅੱਜ ਸਿੱਖ ਜਥੇਬੰਦੀਅਾਂ ਨੇ ਰੱਦ ਕਰ ਦਿੱਤਾ। ੲਿਨ੍ਹਾਂ ਜਥੇਬੰਦੀਅਾਂ ਨੇ ਫ਼ੈਸਲਾ ਵਾਪਸ ਲੈਣ ਦੀ ਅਪੀਲ ਕਰਦਿਅਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਜਿਹਾ ਨਾ ਹੋੲਿਅਾ ਤਾਂ 30 ਸਤੰਬਰ ਨੂੰ ਪੰਜਾਬ ਵਿੱਚ ਅੱਧੇ ਦਿਨ ਦਾ ਬੰਦ ਰੱਖਿਅਾ ਜਾੲੇਗਾ। ੳੁਨ੍ਹਾਂ ਦੀਵਾਲੀ ਮੌਕੇ ਸਰਬੱਤ ਖ਼ਾਲਸਾ ਸੱਦਣ ਦਾ ਵੀ ਐਲਾਨ ਕੀਤਾ ਹੈ।
ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਯੂਨਾਈਟਿਡ ਅਕਾਲੀ ਦਲ ਦੇ ਮੁਖੀ ਭਾਈ ਮੋਹਕਮ ਸਿੰਘ ਵੱਲੋਂ ਸੱਦੀ ਗਈ ਸੀ। ਸਮੂਹਿਕ ਫ਼ੈਸਲੇ ਦਾ ਐਲਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਕਿ ਜੇਕਰ ਜਥੇਦਾਰਾਂ ਵੱਲੋਂ ਡੇਰਾ ਮੁਖੀ ਨੂੰ ਮੁਅਾਫ਼ ਕਰਨ ਦਾ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ 30 ਸਤੰਬਰ ਨੂੰ ਦੁਪਹਿਰ 2 ਵਜੇ ਤਕ ਪੰਜਾਬ ਬੰਦ ਰੱਖਿਅਾ ਜਾੲੇਗਾ। ੳੁਨ੍ਹਾਂ ਕਿਹਾ ਕਿ ਸਿਹਤ ਅਤੇ ਵਿਦਿਅਕ ਸੰਸਥਾਵਾਂ ਨੂੰ ਬੰਦ ਤੋਂ ਦੂਰ ਰੱਖਿਅਾ ਜਾੲੇਗਾ। ੲਿਸੇ ਤਰ੍ਹਾਂ ਸਰਬੱਤ ਖ਼ਾਲਸਾ ਦੀ ਥਾਂ ਬਾਰੇ ਬਾਅਦ ਵਿੱਚ ਫ਼ੈਸਲਾ ਲਿਅਾ ਜਾੲੇਗਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਦਾਅਵਾ ਕੀਤਾ ਕਿ ਇਹ ਫ਼ੈਸਲਾ ਦਿੱਲੀ ਸਰਕਾਰ ਦੇ ਦਬਾਅ ਹੇਠ ਕੀਤਾ ਗਿਆ ਹੈ। ਸੰਤ ਸਮਾਜ ਦੇ ਮੁੱਖ ਧੜੇ ਨੂੰ  ਅਪੀਲ ਕਰਦਿਅਾਂ ੳੁਨ੍ਹਾਂ ਕਿਹਾ ਕਿ ਉਹ ਹੁਕਮਰਾਨ ਅਕਾਲੀ ਦਲ ਦਾ ਸਾਥ ਛੱਡ ਕੇ ਸਿਧਾਂਤਾਂ ਤੇ ਮਰਿਆਦਾ ਦੀ ਉਲੰਘਣਾ ਨਾਲ ਕੀਤੇ ਗਏ ਫ਼ੈਸਲਿਅਾਂ ਖ਼ਿਲਾਫ਼ ਖੜ੍ਹੇ ਹੋਣ। ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰਦਿਆਂ ੳੁਨ੍ਹਾਂ ਸਰਕਾਰ ਨੂੰ ਸੁਚੇਤ ਕੀਤਾ ਕਿ ਜੇਕਰ ਭੁੱਖ ਹੜਤਾਲ ਕਰ ਰਹੇ ਸੂਰਤ ਸਿੰਘ ਖ਼ਾਲਸਾ ਨੂੰ ਕੁਝ ਹੋਇਆ ਤਾਂ ਹਾਲਾਤ ਵਿਗੜ ਜਾਣਗੇ।
ਇਸ ਤੋਂ ਪਹਿਲਾਂ ਸਿੱਖ ਬੰਦੀਆਂ ਦੀ ਰਿਹਾਈ ਸਬੰਧੀ ਬਣਾਈ ਗਈ ਸੰਘਰਸ਼ ਕਮੇਟੀ ਦੇ ਕਨਵੀਨਰ ਗੁਰਦੀਪ ਸਿੰਘ ਬਠਿੰਡਾ ਨੇ ਜਥੇਦਾਰਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਉਣ  ਦਾ ਸੁਝਾਅ ਦਿੱਤਾ। ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਜਗਜੀਤ ਸਿੰਘ ਗਾਬਾ ਨੇ ਜਥੇਦਾਰਾਂ ਦੇ ਫ਼ੈਸਲੇ ਦਾ ਵਿਰੋਧ ਕੀਤਾ। ੳੁਨ੍ਹਾਂ ਕਿਹਾ ਕਿ ਜਥੇਦਾਰਾਂ ਦੇ ਫ਼ੈਸਲੇ ਦਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਵੱਲੋਂ ਕੀਤਾ ਗਿਅਾ ਸਵਾਗਤ ਉਨ੍ਹਾਂ ਦੀ ਨਿੱਜੀ ਰਾਏ ਹੈ। ੳੁਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਜਥੇਦਾਰਾਂ ਦਾ ਘਿਰਾਓ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਸਟੇਜ ਤੋਂ ਬੋਲਣ ਨਾ ਦਿੱਤਾ ਜਾਵੇ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਨੁਮਾਇੰਦੇ ਮਨਿੰਦਰ ਸਿੰਘ ਧੁੰਨਾ, ਸਾਬਕਾ ਖਾੜਕੂ ਵੱਸਣ ਸਿੰਘ ਜੱਫਰਵਾਲ, ਫੈਡਰੇਸ਼ਨ ਪੀਰ ਮੁਹੰਮਦ ਦੇ ਮੁਖੀ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਨੇ ਜਥੇਦਾਰਾਂ ਦੇ ਫ਼ੈਸਲੇ ਨੂੰ ਸਿਆਸੀ ਹਿੱਤਾਂ ਨਾਲ ਪ੍ਰੇਰਿਤ ਦੱਸਿਅਾ ਅਤੇ ਸਰਬੱਤ ਖ਼ਾਲਸਾ ਦੀ ਪ੍ਰੋਡ਼੍ਹਤਾ ਕੀਤੀ।
ਦਮਦਮੀ ਟਕਸਾਲ ਚੌਕ ਮਹਿਤਾ ਦੇ ਨੁਮਾਇੰਦੇ ਅਜਾਇਬ ਸਿੰਘ ਨੇ ਆਖਿਆ ਕਿ ਸੰਤ ਸਮਾਜ ਵੱਲੋਂ ਭਲਕੇ ਲੁਧਿਆਣਾ ਨੇੜੇ ਜਵੱਦੀ ਕਲਾਂ ਦੇ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ’ਚ ਬੈਠਕ ਸੱਦੀ ਗਈ ਹੈ, ਜਿਸ ਵਿੱਚ ਅਹਿਮ ਫ਼ੈਸਲੇ ਲੲੇ ਜਾਣਗੇ। ਉਨ੍ਹਾਂ ਅਪੀਲ ਕੀਤੀ ਕਿ ਸਮੂਹ ਸਿੱਖ ਜਥੇਬੰਦੀਆਂ ਇਕੱਠੇ ਹੋ ਕੇ ਪ੍ਰੋਗਰਾਮ ਉਲੀਕਣ ਅਤੇ ਵੱਡੀ ਸ਼ਕਤੀ ਬਣ ਕੇ ਉਭਰਦਿਆਂ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਬਹਾਲ ਰੱਖਣ ਲਈ ਹੰਭਲਾ ਮਾਰਿਆ ਜਾਵੇ।
ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ ਦੇ ਵਿਦਵਾਨ ਪ੍ਰੋ. ਗੁਰਦਰਸ਼ਨ ਸਿੰਘ ਢਿੱਲੋਂ ਨੇ ਦੋਸ਼ ਲਾਇਆ ਕਿ ਇਸ ਫ਼ੈਸਲੇ ਪਿੱਛੇ ਆਰਐਸਐਸ ਦਾ ਹੱਥ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਇਸ ਮਾਮਲੇ ਵਿੱਚ ਆਨਲਾਈਨ ਮੁਹਿੰਮ ਸ਼ੁਰੂ ਕੀਤੀ ਜਾਵੇ, ਜਿਸ ਤਹਿਤ ਇਕ ਕਰੋੜ ਤੋਂ ਵੱਧ ਸਿੱਖਾਂ ਦੇ ਦਸਤਖ਼ਤ  ਇਕੱਠੇ ਕੀਤੇ ਜਾਣ ਅਤੇ ਮਗਰੋਂ ਸਮੂਹਿਕ ਫ਼ੈਸਲੇ ਦੇ ਰੂਪ ਵਿੱਚ ਜਥੇਦਾਰਾਂ ਨੂੰ ਹਟਾਉਣ ਆਦਿ ਬਾਰੇ ਨਿਰਣੇ ਲਏ ਜਾਣ। ਇਹ ਸੁਝਾਅ ਵੀ ਪੇਸ਼ ਕੀਤਾ ਗਿਆ ਕਿ ਜਥੇਦਾਰਾਂ ਨੂੰ ਭਵਿੱਖ ਵਿੱਚ ਸਿੰਘ ਸਾਹਿਬਾਨ ਨਾ ਆਖਿਆ ਜਾਵੇ ਅਤੇ ਉਨ੍ਹਾਂ ਨੂੰ ਸਾਧਾਰਣ ਗ੍ਰੰਥੀ ਹੀ ਸਮਝਿਆ ਜਾਵੇ।
ਜੇਲ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਵੱਲੋਂ ਆਏ ਸੁਨੇਹੇ ਬਾਰੇ ਉਨ੍ਹਾਂ ਦੇ ਇਕ ਸਹਿਯੋਗੀ ਨੇ ਜਾਣੂੰ ਕਰਾਇਆ, ਜਿਸ ਤਹਿਤ ਉਸ ਨੇ ਆਖਿਆ ਕਿ ਜਥੇਦਾਰਾਂ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਪੰਥ ਵਿੱਚੋਂ ਛੇਕਣ ਦੀ ਲੋੜ ਹੈ। ਸਮਾਗਮ ਵਿਚ ਅਖੰਡ ਕੀਰਤਨੀ ਜਥੇ ਦੇ ਨੁਮਾਇੰਦੇ ਵਜੋਂ ਪ੍ਰਣਾਮ ਸਿੰਘ, ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਨੁਮਾਇੰਦੇ ਵਜੋਂ ਸੁਖਰਾਜ ਸਿੰਘ, ਬਾਬਾ ਲਾਭ ਸਿੰਘ ਭੀਖੀ, ਦਮਦਮੀ ਟਕਸਾਲ ਸੰਗਰਾਵਾਂ ਦੇ ਨੁਮਾਇੰਦੇ, ਫੈਡਰੇਸ਼ਨ ਦੇ ਨੁਮਾਇੰਦੇ ਮਧੂਪਾਲ ਸਿੰਘ ਗੋਗਾ, ਹਰਿਆਣਾ ਕਮੇਟੀ ਦੇ ਨੁਮਾਇੰਦੇ ਵਜੋਂ ਸਵਰਨ ਸਿੰਘ ਤੇ ਹੋਰ ਕਈ ਆਗੂਆਂ ਨੇ ਵਿਚਾਰ ਪੇਸ਼ ਕੀਤੇ।
ਇਹ ਸ਼ਾਇਦ ਪਹਿਲੀ ਵਾਰ ਹੈ ਕਿ ਜਥੇਦਾਰਾਂ ਖ਼ਿਲਾਫ਼ ਦੇਸ਼-ਵਿਦੇਸ਼ ਵਿੱਚ ਵੱਡੇ ਪੱਧਰ ਤੇ ਰੋਹ ਪੈਦਾ ਹੋ ਰਿਹਾ ਹੈ। ਹੋਰ ਕੲੀ ਸਿੱਖ ਜਥੇਬੰਦੀਅਾਂ ਵੱਲੋਂ ਵੀ ਬੈਠਕਾਂ ਕੀਤੀਅਾਂ ਜਾ ਰਹੀਅਾਂ ਹਨ। ਦਲ ਖ਼ਾਲਸਾ ਤੇ ਪੰਚ ਪ੍ਰਧਾਨੀ ਵੱਲੋਂ 29 ਸਤੰਬਰ ਨੂੰ ਅਕਾਲ ਤਖ਼ਤ ’ਤੇ ਪੁੱਜਣ ਦੀ ਅਪੀਲ ਕੀਤੀ ਗੲੀ ਹੈ। ਪੰਥਕ ਤਾਲਮੇਲ ਸੰਗਠਨ ਦੇ ਝੰਡੇ ਹੇਠ ਸਿੰਘ ਸਭਾਵਾਂ ਦੀ ਮੀਟਿੰਗ ਪਹਿਲੀ ਅਕਤੂਬਰ ਨੂੰ ਸੱਦੀ ਗੲੀ ਹੈ

Facebook Comment
Project by : XtremeStudioz