Close
Menu

ਡ੍ਰੋਨ ਹਮਲਿਆਂ ‘ਤੇ ਪਾਕਿਸਤਾਨ ਦੀ ਚਿੰਤਾ ਤੋਂ ਓਬਾਮਾ ਨੂੰ ਜਾਣੂੰ ਕਰਵਾਉਣਗੇ ਨਵਾਜ਼

-- 23 October,2013

ਇਸਲਾਮਾਬਾਦ,23 ਅਕਤੂਬਰ (ਦੇਸ ਪ੍ਰਦੇਸ ਟਾਈਮਜ਼)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਮਰੀਕੀ ਰਾਸ਼ਟਰਪਤੀ ਨਾਲ ਬੁੱਧਵਾਰ ਨੂੰ ਹੋਣ ਵਾਲੀ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਡ੍ਰੋਨ ਹਮਲਿਆਂ ‘ਤੇ ਪਾਕਿਸਤਾਨ ਦੀਆਂ ਚਿੰਤਾਵਾਂ ਬਾਰੇ ਜਾਣੂੰ ਕਰਵਾਉਣ ਦੀ ਕੋਸ਼ਿਸ਼ ਕਰਨਗੇ।
ਪਾਕਿਸਤਾਨੀ ਦੇ ਸੂਚਨਾ ਮੰਤਰੀ ਪਰਵੇਜ਼ ਰਾਸ਼ਿਦ ਨੇ ਮੰਗਲਵਾਰ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਵਾਜ਼, ਓਬਾਮਾ ਨੂੰ ਦੇਸ਼ ਵਿਚ ਸ਼ਾਂਤੀ ਸਥਾਪਤ ਕਰਨ ਲਈ ਤਾਲਿਬਾਨ ਦੇ ਨਾਲ ਚੱਲ ਰਹੀ ਗੱਲਬਾਤ ਬਾਰੇ ਵੀ ਦੱਸਣਗੇ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਮੁਤਾਬਕ ਨਵਾਜ਼ ਅਮਰੀਕਾ ਦੀ ਤਿੰਨ ਦਿਨਾਂ ਅਧਿਕਾਰਤ ਯਾਤਰਾ ਦੌਰਾਨ ਵ੍ਹਾਈਟ ਹਾਊਸ ਵਿਚ ਬੁੱਧਵਾਰ ਨੂੰ ਓਬਾਮਾ ਨਾਲ ਮੁਲਾਕਾਤ ਕਰਨਗੇ। ਇਹ ਦੋਹਾਂ ਨੇਤਾਵਾਂ ਦੀ ਪਹਿਲੀ ਮੁਲਾਕਾਤ ਹੋਵੇਗੀ। ਇਸ ਦਰਮਿਆਨ ਸੂਚਨਾ ਮੰਤਰੀ ਦਾ ਇਹ ਬਿਆਨ ਇਕ ਮਨੁੱਖੀ ਅਧਿਕਾਰ ਸੰਸਥਾ ਦੀ ਉਸ ਰਿਪੋਰਟ ਤੋਂ ਬਾਅਦ ਆਇਆ ਹੈ ਜਿਸ ਵਿਚ ਅਮਰੀਕਾ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਕਬਾਇਲੀ ਇਲਾਕੇ ਵਿਚ ਡ੍ਰੋਨ ਹਮਲਿਆਂ ਵਿਚ ਆਮ ਨਾਗਰਿਕਾਂ ਦੇ ਮਾਰੇ ਜਾਣ ਦੀ ਹੱਲ ਕਹੀ ਗਈ ਹੈ। ਮਨੁੱਖੀ ਅਧਿਕਾਰ ਸੰਸਥਾ ਐਮਨੇਸਟੀ ਇੰਟਰਨੈਸ਼ਨਲ ਦੀ ਰਿਪੋਰਟ ‘ਵਿਲ ਆਈ ਬੀ ਨੈਕਸਟ’ ਦੇ ਮੁਤਾਬਕ ਹਮਲੇ ਵਿਚ ਮਾਰੇ ਗਏ ਕਈ ਲੋਕ ਜਿਨ੍ਹਾਂ ਨੂੰ ਅਮਰੀਕੀ ਫੌਜ ਵੱਲੋਂ ਅੱਤਵਾਦੀ ਕਰਾਰ ਦਿੱਤਾ ਗਿਆ ਹੈ, ਉਨ੍ਹਾਂ ‘ਚੋਂ ਜ਼ਿਆਦਾਤਰ 68 ਸਾਲਾਂ ਔਰਤਾਂ ਅਤੇ ਉਨ੍ਹਾਂ ਦੇ 14 ਸਾਲਾ ਪੋਤੇ ਸਮੇਤ ਆਮ ਨਾਗਰਿਕ ਸ਼ਾਮਲ ਸਨ। ਅਮਰੀਕੀ ਸਰਕਾਰ ਇਸ ਤਰ੍ਹਾਂ ਦੇ ਹਮਲਿਆਂ ਲਈ ਯੁੱਧ ਅਪਰਾਧ ਦੀ ਦੋਸ਼ੀ ਹੋ ਸਕਦੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਦਾ ਇਹ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਹਮਲੇ ਨਾ ਸਿਰਫ ਦੇਸ਼ ਦੀ ਪ੍ਰਭੁਸੱਤਾ ਦੀ ਉਲੰਘਣਾ ਹੈ ਸਗੋਂ ਇਹ ਕੌਮਾਂਤਰੀ ਕਾਨੂੰਨਾਂ ਦੇ ਵੀ ਖਿਲਾਫ ਹੈ ਅਤੇ ਇਸ ਦਾ ਲਾਭ ਅੱਤਵਾਦ ਦੇ ਖਿਲਾਫ ਚੱਲ ਰਹੇ ਯੁੱਧ ਦੇ ਨਕਾਰਾਤਮ ਪ੍ਰਭਾਵ ਤੋਂ ਘੱਟ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਥਿਤੀ ਵਿਚ ਵਿਸ਼ਵ ਭਰ ਵਿਚ ਹੁਣ ਸਵੀਕਾਰਿਆ ਗਿਆ ਹੈ। ਸੰਯੁਕਤ ਰਾਸ਼ਟਰ ਮਹਾਸਕੱਤਰ ਅਤੇ ਵਿਸ਼ਵ ਮਨੁੱਖੀ ਅਧਿਕਾਰ ਸੰਗਠਨਾਂ ਨੇ ਵੀ ਇਸ ਦਾ ਸਮਰਥਨ ਕੀਤਾ ਹੈ।

Facebook Comment
Project by : XtremeStudioz