Close
Menu

ਦਿੱਲੀ ਕਮੇਟੀ ਵੱਲੋਂ ਵਿਮੁਕਤ ਜਾਤੀਆਂ ਨੂੰ ਮਦਦ ਦਾ ਭਰੋਸਾ

-- 03 September,2013

2ptnw44

ਨਵੀਂ ਦਿੱਲੀ, 3 ਸਤੰਬਰ (ਦੇਸ ਪ੍ਰਦੇਸ ਟਾਈਮਜ਼)-ਵਿਮੁਕਤ ਜਾਤੀਆਂ ਨੂੰ ਬਣਦੀਆਂ ਸਹੂਲਤਾਂ ਨਾ ਮਿਲਣ ਦੇ ਰੋਸ ਵਜੋਂ ਦਿੱਲੀ ਦੇ ਜੰਤਰ-ਮੰਤਰ ਤੇ ’ਕੌਮੀ ਵਿਮੁਕਤ ਘੁਮੰਤੂ ਮਹਾਸੰਘ’ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਵਿੱਚ ਸ਼ਾਮਲ ਲੋਕਾਂ ਨੇ ਕੇਂਦਰ ਸਰਕਾਰ ਦੇ ਵਿਮੁਕਤ ਜਾਤੀਆਂ ਲਈ ਬਣਾਏ ਗਏ ਰੇਣਕੇ ਕਮਿਸ਼ਨ ਦੀਆਂ 76 ਸਿਫਾਰਸ਼ਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।
ਪ੍ਰਦਰਸ਼ਨ ਵਿੱਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਮੁੱਖ ਸਲਾਹਕਾਰ ਕੁਲਮੋਹਨ ਸਿੰਘ ਨੇ ਵੀ ਭਾਗ ਲਿਆ। ਦਿੱਲੀ ਕਮੇਟੀ ਵੱਲੋਂ ਮਨਜੀਤ ਸਿੰਘ ਜੀ.ਕੇ. ਨੇ ਇਨ੍ਹਾਂ ਪਛੜੀਆਂ ਜਾਤਾਂ ਦੇ ਨੁਮਾਇੰਦਿਆਂ ਦੀ ਗੱਲ ਕੇਂਦਰ ਸਰਕਾਰ ਤਕ ਪਹੁੰਚਾਉਣ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਰੈਲੀ ਦੌਰਾਨ ਦਿੱਲੀ ਕਮੇਟੀ ਵੱਲੋਂ ਵਿਮੁਕਤ ਜਾਤੀਆਂ ਦੇ ਪ੍ਰਦਰਸ਼ਨਕਾਰੀਆਂ ਦੀ ਮਦਦ ਵਾਸਤੇ 2000 ਲੋਕਾਂ ਵਾਸਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।

Facebook Comment
Project by : XtremeStudioz