Close
Menu

ਦੇਸ਼ ਨੂੰ ਤਾਨਾਸ਼ਾਹੀ ਵੱਲ ਲਿਜਾ ਰਿਹੈ ਕੇਂਦਰ-ਕੇਜਰੀਵਾਲ

-- 28 May,2015

ਨਵੀਂ ਦਿੱਲੀ, 28ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰ ਉਪਰ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਉੱਪ ਰਾਜਪਾਲ ਨੂੰ ਹੋਰ ਅਧਿਕਾਰ ਦੇਣ ਲਈ ਉਸ ਵੱਲੋਂ ਲਿਆਂਦਾ ਗਿਆ ਨੋਟੀਫਿਕੇਸ਼ਨ ਦੇਸ਼ ਨੂੰ ਤਾਨਾਸ਼ਾਹੀ ਵੱਲ ਲਿਜਾਣ ਲਈ ਕੀਤੇ ‘ਤਜ਼ਰਬੇ’ ਦਾ ਇਕ ਹਿੱਸਾ ਹੈ | ਉਨ੍ਹਾਂ ਐਲਾਨ ਕੀਤਾ ਕਿ ਉਹ ਇਸ ਦੇ ਖਿਲਾਫ ਲੰਬੀ ਲੜਾਈ ਲੜਨ ਲਈ ਤਿਆਰ ਹਨ | ਦਿੱਲੀ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਉੱਪ ਰਾਜਪਾਲ ਨਜੀਬ ਜੁੰਗ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਹ ਕੇਂਦਰ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਹੈ ਤੇ ਜਾਣ ਬੁਝਕੇ ਆਪ ਸਰਕਾਰ ਦੇ ਰਾਹ ਵਿਚ ਰੁਕਾਵਟਾਂ ਖੜੀਆਂ ਕਰ ਰਿਹਾ ਹੈ |

Facebook Comment
Project by : XtremeStudioz