Close
Menu

ਧੂਰੀ ਉੱਪ ਚੋਣ ਵਿਚ ਸ਼ਰੋਮਣੀ ਅਕਾਲੀ ਦਲ ਪਾਰਟੀ ਦੀ ਜਿੱਤ ਨੇ ਸਰਕਾਰ ਦੇ ਵਿਕਾਸ ਕਾਰਜਾਂ ‘ਤੇ ਮੋਹਰ ਲਾਈ- ਸੁਖਬੀਰ

-- 15 April,2015

*     ਅਖਬਾਰਾਂ ਦੀਆਂ ਸੁਰਖੀਆਂ ਬਟੋਰਨ ਲਈ ਕਾਂਗਰਸੀ ਕਰਦੇ ਨੇ ਫੋਕੇ ਫਾਇਰ

*    ਸ. ਬਾਦਲ ਤੇ ਬੀਬੀ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ, ਪੰਜਾਬ ਨੇ ਕਿਹਾ ਕਿ ਧੂਰੀ ਉਪ ਚੋਣ ਵਿਚ ਸ਼ਰੋਮਣੀ ਅਕਾਲੀ  ਦਲ (ਬਾਦਲ) ਦੇ ਉਮੀਦਵਾਰ ਦੀ ਭਾਰੀ ਬਹੁਮਤ ਨਾਲ ਹੋਈ ਜਿੱਤ ਨੇ ਇਹ ਦਰਸਾ ਦਿੱਤਾ ਹੈ ਕਿ ਲੋਕ ਸਰਕਾਰ ਦੀ ਕਾਰੁਜ਼ਗਾਰੀ ਤੋਂ ਬੇਹੱਦ ਖੁਸ਼ ਹਨ। ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕਾਂ ਨੇ ਮੋਹਰ ਲਗਾ ਕੇ ਚੋਣ ਮੈਦਾਨ ਵਿਚ ਉੱਤਰੀਆਂ ਕਾਂਗਰਸ ਸਮੇਤ ਦੂਸਰੀਆਂ ਪਾਰਟੀਆਂ ਨੂੰ ਮੂੰਹ ਨਹੀ ਲਾਇਆ ਹੈ। ਸ. ਬਾਦਲ ਅੱਜ ਸਵੇਰੇ ਦਰਬਾਰ ਸਾਹਿਬ ਵਿਖੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿਚ ਹਿੱਸਾ ਲੈਣ ਲਈ ਪਹੁੰਚੇ ਸਨ। ਇਸ ਮੌਕੇ ਉਨਾਂ ਦੀ ਧਰਮਪਤਨੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਕੇਂਦਰੀ ਵਜ਼ੀਰ ਵੀ ਮੌਜੂਦ ਸਨ।
ਸ਼ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਸੂਚਨਾ ਕੇਂਦਰ ਵਿਚ ਪੱਤਰਕਾਰਾਂ ਵਲੋਂ ਪੁੱਛੇ ਸਵਾਲ ਕਿ ਸਥਾਨਕ ਇਕ ਹਸਪਤਾਲ ਵਿਚ ਦਾਖਲ ਗੁਰਦਾਸਪੁਰ ਦੇ ਸ਼ਿਵ ਸੈਨ ਦੇ ਨੇਤਾ, ਜਿਸਨੂੰ ਬੀਤੇ ਦਿਨੀ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ, ਕੋਲੋ ਮੈਡੀਕਲ ਬਿੱਲ ਦੇ ਪੈਸੇ ਮੰਗੇ ਗਏ ਹਨ ਸਬੰਧੀ ਜਵਾਬ ਦੇਦਿੰਆਂ ਸ. ਬਾਦਲ ਨੇ ਕਿਹਾ ਕਿ ਉਨਾਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਇਸ ਮਾਮਲੇ ਦੀ ਜਾਣਕਾਰੀ ਤੇ ਹੱਲ ਕਰਨ ਲਈ ਕਹਿ ਦਿੱਤਾ ਹੈ।
ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਕਿ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਸ. ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਧਾਰਮਿਕ ਮਾਮਲਿਆਂ ਵਿਚ ਰਾਜਨੀਤਿਕ ਦਖਲ ਅੰਦਾਜ਼ੀ ਬਹੁਤ ਹੈ ਅਤੇ ਇਸੇ ਕਾਰਨ ਧਾਰਮਿਕ ਤਿਉਹਾਰ ਮਨਾਉਣ ਵਿਚ ਭੰਬਲਭੂਸਾ ਬਣਦਾ ਹੈ, ਦਾ ਜਵਾਬ ਦੇਦਿੰਆਂ ਸ. ਬਾਦਲ ਨੇ ਕਿਹਾ ਕਿ ਧਾਰਮਿਕ ਮਾਮਲਿਆਂ ਵਿਚ ਕਿਸੇ ਪ੍ਰਕਾਰ ਦੀ ਕੋਈ ਰਾਜਨੀਤਿਕ ਦਖਲ ਅੰਦਾਜ਼ੀ ਨਹੀਂ ਹੁੰਦੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸਿੰਘ ਸਾਹਿਬਾਨਾਂ ਨਾਲ ਮਿਲ ਕੇ ਅਜ਼ਾਦਾਨਾ ਫੈਸਲੇ ਲੈਂਦੇ ਹਨ।
ਇਕ ਸਵਾਲ ਦਾ ਜਵਾਬ ਦੇਦਿੰਆਂ ਉੱਪ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇਤਾ ਵਿਹੂਣੀ ਪਾਰਟੀ ਹੈ ਅਤੇ ਕਾਂਗਰਸ ਪਾਰਟੀ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਾਰੇ ਸੋਚ ਰਹੀ ਹੈ ਇਸ ਸਬੰਧੀ ਕਾਂਗਰਸ ਪਾਰਟੀ ਵਿਚ ਡਾਂਵਾਡੋਲ ਵਾਲੀ ਸਥਿਤੀ ਬਣੀ ਹੋਈ ਹੈ। ਉਨਾਂ ਕਿਹਾ ਕਿ ਇਹ ਪਹਿਲੀ ਵਾਰ ਵੇਖਣ ਵਿਚ ਆਇਆ ਹੈ ਪਰਾਟੀ ਪ੍ਰਧਾਨਗੀ ਨੂੰ ਲੈ ਕੇ ਕਿ ਹਮਾਇਤੀ ਅਤੇ ਵਿਰੋਧੀਆਂ ਵਿਚਕਾਰ ਭੰਬਲਭੂਸਾ ਬਣਿਆ ਹੋਇਆ ਹੈ। ਉਨਾਂ ਕਿਹਾ ਕਿ ਰਾਹੁਲ ਗਾਂਧੀ ਦੀ ਪਾਰਟੀ ਵਿਚ ਕੀ ਸਥਿਤੀ ਹੈ ਅਤੇ ਕੀ ਸਥਿਤੀ ਹੋਣੀ ਚਾਹੀਦੀ ਹੈ, ਇਸ ਤੋਂ ਸਾਰੇ ਭਲੀਭਾਂਤ ਜਾਣੂੰ ਹਨ। ਉਨਾਂ ਕਿਹਾ ਕਿ ਪਿਛਲੀਆਂ ਹੋਈਆਂ ਵੱਖ-ਵੱਖ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਨਮੋਸ਼ੀਜਨਕ ਹਾਰਾਂ ਨੇ ਰਾਹੁਲ ਗਾਂਧੀ ਦੀ ਸਥਿਤੀ ਦਰਸਾ ਦਿੱਤੀ ਹੈ।
Êਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਕਿ ਕਾਂਗਰਸ ਵਿਧਾਇਕ ਦਲ ਦੇ ਨੇਤਾ ਸ੍ਰੀ ਸੁਨੀਲ ਜਾਖੜ ਨੇ ਦੋਸ਼ ਲਾਇਆ ਹੈ  ਕਿ ਸੂਬਾ ਸਰਕਾਰ, ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਭੇਜੇ ਗਏ ਪੈਸਿਆਂ ਨੂੰ ਦੂਸਰੇ ਹੋਰ ਮਕਸਦਾਂ ਲਈ ਖਰਚ ਕਰ ਰਹੀ ਦਾ ਉੱਤਰ ਦੇਦਿੰਆਂ ਸ. ਬਾਦਲ ਨੇ ਕਿਹਾ ਕਿ ਜਾਖੜ ਸਮੇਤ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਬੇਤੁੱਕਾ ਬਿਆਨਬਾਜ਼ੀ ਕਰ ਰਹੀ ਹੈ। ਉਨਾਂ ਕਿਹਾ ਕਿ ਕਾਂਗਰਸੀ ਨੇਤਾ ਬਿਨਾਂ ਕਿਸੇ ਜ਼ਮੀਨੀ ਹਕੀਕਤ ਨੂੰ ਜਾਣਿਆਂ ਅਖਬਾਰਾਂ ਵਿਚ ਰਹਿਣ ਲਈ ਅਜਿਹੀ ਫੋਕੀ ਬਿਆਨ ਬਾਜ਼ੀ ਕਰਦੇ ਹਨ, ਜਿਨ੍ਹਾਂ ਦਾ ਕੋਈ ਆਧਾਰ ਨਹੀਂ ਹੈ

Facebook Comment
Project by : XtremeStudioz