Close
Menu

ਧੂਰੀ ਦੀ ਜਿੱਤ ਨੇ ਸ਼੍ਰੋਮਣੀ ਅਕਾਲੀ ਦਲ ਦੀ 2017 ਵਿੱਚ ਵੱਡੀ ਜਿੱਤ ਦਾ ਮੁੱਢ ਬੰਨ੍ਹਿਆ: ਠੰਡਲ

-- 15 April,2015

*  ਜਿੱਤ ਦਾ ਸਿਹਰਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਿਰ ਬੰਨ੍ਹਿਆ

ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਨੇ ਧੂਰੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਵੱਡੇ ਫਰਕ ਨਾਲ ਜਿੱਤ ਕੇ ਆਗਾਮੀ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਦਾ ਮੁੱਢ ਬੰਨ੍ਹ ਦਿੱਤਾ ਹੈ। ਇਹ ਬਿਆਨ ਜਾਰੀ ਕਰਦਿਆਂ ਕੈਬਨਿਟ ਮੰਤਰੀ ਸ. ਸੋਹਣ ਸਿੰਘ ਠੰਡਲ ਨੇ ਕਿਹਾ ਕਿ ਇਨ੍ਹਾਂ ਜਿੱਤਾਂ ਦਾ ਸਿਹਰਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਸਮੂਹ ਵਰਕਰਾਂ ਸਿਰ ਜਾਂਦਾ ਹੈ ਜਿਨ੍ਹਾਂ ਨੇ ਦਿਨ-ਰਾਤ ਅਣਥੱਕ ਯਤਨ ਕਰਦੇ ਹੋਏ ਧੂਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਗੋਬਿੰਦ ਸਿੰਘ ਲੌਂਗੋਵਾਲ ਦੀ ਜਿੱਤ ਨੂੰ ਯਕੀਨੀ ਬਣਾਇਆ ਹੈ।
ਸ. ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ‘ਜਿੱਤਾਂ ਦਾ ਜਰਨੈਲ’ ਖਿਤਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਹਰ ਮੋਰਚਾ ਫਤਹਿ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਧੂਰੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਨੇ ਸਾਬਤ ਕਰ ਦਿੱਤਾ ਕਿ ਕਾਂਗਰਸ ਦਾ ਆਧਾਰ ਹੁਣ ਬਿਲਕੁਲ ਖਤਮ ਕਰ ਦਿੱਤਾ ਹੈ ਅਤੇ ਸੂਬੇ ਦੇ ਲੋਕ ਕਾਂਗਰਸ  ਨੂੰ ਘਰ ਬਿਠਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਪਾਣੀ ਦਾ ਬਲਬੁਲਾ ਸਾਬਤ ਹੋਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗਾ।

Facebook Comment
Project by : XtremeStudioz