Close
Menu

ਨਸ਼ਿਆਂ ਦੇ ਤਸਕਰਾਂ ਦੀ ਮਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਰਖਾਸਤ ਕੀਤਾ ਜਾਵੇਗਾ – ਸੁਖਬੀਰ

-- 20 September,2013

bawa7

ਲੁਧਿਆਣਾ, 20 ਸਤੰਬਰ (ਦੇਸ ਪ੍ਰਦੇਸ ਟਾਈਮਜ਼)-ਮਾਲਵੇ ਦੇ ਇਤਿਹਾਸਕ ਛਪਾਰ ਮੇਲੇ ਤੇ ਸ੍ਰੋਮਣੀ ਅਕਾਲੀ ਦਲ-ਭਾਜਪਾ ਵੱਲੋਂ ਆਯੋਜਿਤ ਵਿਸ਼ਾਲ ਕਾਨਫਰੰਸ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ-ਮੁੱਖ ਮੰਤਰੀ ਪੰਜਾਬ ਸ੍ਰ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਹੇਠਲੇ ਪੱਧਰ ਤੱਕ ਰਾਜ ਦੇ ਲੋਕਾਂ ਦੀਆਂ ਮੁਸ਼ਕਲਾਂ ਤੋਂ ਭਲੀਭਾਂਤ ਜਾਣੂ ਹੈ ਅਤੇ ਇਹਨਾਂ ਨੂੰ ਸਮੇਂ-ਸਮੇਂ ਤੇ ਹੱਲ ਕਰਨ ਲਈ ਪੂਰੀ ਤਰ•ਾਂ ਵਚਨਬੱਧ ਹੈ, ਪ੍ਰਤੂੰ ਕਾਂਗਰਸ ਸਰਕਾਰ ਨੇ ਹਮੇਸ਼ਾਂ ਲੋਕ ਹਿੱਤਾਂ ਨੂੰ ਅਣ-ਗੌਲਿਆਂ ਕੀਤਾ। ਉਹਨਾਂ ਕਿਹਾ ਕਿ ਗਠਜੋੜ ਸਰਕਾਰ ਨੇ ਪੰਜਾਬ ਦੇ ਸਰਵ-ਪੱਖੀ ਵਿਕਾਸ ਤੇ ਖੁਸ਼ਹਾਲੀ ਲਈ ਇੱਕ ਸਮਾਂ ਬੱਧ ਯੋਜਨਾ ਉਲੀਕੀ ਹੈ। ਉਹਨਾਂ ਕਿਹਾ ਕਿ ਖੇਤੀਬਾੜੀ, ਬਿਜਲੀ, ਬੁਨਿਆਦੀ ਢਾਂਚਾ, ਸਿੱਖਿਆ, ਸਿਹਤ ਅਤੇ ਉਦਯੋਗਿਕ ਵਿਕਾਸ ਲਈ ਵੱਡੇ ਕਦਮ ਚੁੱਕੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਜਲਦੀ ਹੀ ਦੇਸ਼ ਭਰ ਵਿੱਚ ਵਾਧੂ ਬਿਜਲੀ ਪੈਦਾ ਕਰਨ ਵਾਲਾ ਸੂਬਾ ਬਣ ਜਾਵੇਗਾ। ਉਹਨਾਂ ਆਖਿਆ ਕਿ ਦੇਸ਼ ਵਿੱਚ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ ਜਿੱਥੇ ਕਿ ਰਾਜ ਸਰਕਾਰ ਕਿਸਾਨਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਉਣ ਲਈ 6 ਹਜ਼ਾਰ ਕਰੋੜ ਰੁਪਏ ਸਲਾਨਾ ਖਰਚ ਕਰ ਰਹੀ ਹੈ। ਜਿਸ ਕਰਕੇ ਪੰਜਾਬ ਦੇ ਹਰੇਕ ਕਿਸਾਨ ਨੂੰ ਕਰੀਬ 90 ਹਜ਼ਾਰ ਰੁਪਏ ਸਲਾਨਾ ਦਾ ਲਾਭ ਮਿਲ ਰਿਹਾ ਹੈ।
ਸ੍ਰ. ਬਾਦਲ ਨੇ ਕਿਹਾ ਕਿ ਸਰਕਾਰ ਨੇ ਨਸੇਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਇੱਕ ਵਿਸੇਮੁਹਿੰਮ ਸੁਰੂ ਕੀਤੀ ਹੈ ਅਤੇ ਇੱਕ ਮਹੀਨੇ ਵਿੱਚ 1200 ਅਜਿਹੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਨਸ਼ੇ ਦੀ ਤਸਕਰੀ ਵਿੱਚ ਸ਼ਾਮਲ ਸਨ, ਜਿਨਾਂ ਵਿੱਚ ਕੁੱਝ ਪੁਲਿਸ ਕਰਮਚਾਰੀ ਵੀ ਸ਼ਾਮਲ ਸਨ। ਉਪ-ਮੁੱਖ ਮੰਤਰੀ ਨੇ ਪੁਲਿਸ ਅਤੇ ਹੋਰ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ ਕਿ ਜੇਕਰ ਉਹਨਾਂ ਵਿੱਚੋਂ ਕੋਈ ਵੀ ਨਸ਼ੇ ਦੇ ਤਸਕਰਾਂ ਦੀ ਮੱਦਦ ਕਰਦਾ ਪਾਇਆ ਗਿਆ ਤਾਂ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਜਾਵੇਗਾ।
ਉਪ-ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ  ਕੇਂਦਰ ਵਿੱਚ ਐਨ.ਡੀ.ਏ. ਦੀ ਸਰਕਾਰ ਨੂੰ ਸੱਤ•ਾ ਵਿੱਚ ਲਿਆਉਣ ਲਈ ਆਉਂਦੀਆਂ ਲੋਕ ਸਭਾ ਚੋਣਾਂ ‘ਚ ਸ੍ਰੋਮਣੀ ਅਕਾਲੀ ਦਲ ਤੇ ਬੀ.ਜੇ.ਪੀ. ਗਠਜੋੜ ਨੂੰ ਹੂੰਝਾ ਫੇਰ ਜਿੱਤ ਦਿਵਾਉਣ ਤਾਂ ਜੋ ਦੇਸ਼ਦੇ ਸਮੁੱਚੇ ਵਿਕਾਸ ਤੇ ਖੁਸ਼ਹਾਲੀ ਦਾ ਨਵਾਂ ਦੌਰ ਸੁਰੂ ਹੋ ਸਕੇ। ਉਹਨਾਂ ਆਖਿਆ ਕਿ ਆਉਣ ਵਾਲੇ ਵਰ•ੇ ਪੰਜਾਬ ਦੀ ਸਮੁੱਚੀ ਨੁਹਾਰ ਬਦਲਣ ਲਈ ਇੱਕ ਮੀਲ ਪੱਥਰ ਸਾਬਤ ਹੋਣਗੇ, ਕਿਉਂਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਰਾਜ ਦੇ ਸਮੁੱਚੇ ਵਿਕਾਸ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ।
ਇਸ ਕਾਨਫਰੰਸ ਵਿੱਚ ਸ੍ਰੋਮਣੀ ਅਕਾਲੀ ਦੇ ਦਲ ਦੇ ਸਕੱਤਰ ਜਨਰਲ ਤੇ ਮੈਂਬਰ ਰਾਜ ਸਭਾ ਸ੍ਰ. ਸੁਖਦੇਵ ਸਿੰਘ ਢੀਂਡਸਾ ਅਤੇ ਮਾਲ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਵਿਸੇਤੌਰ ਤੇ ਸ਼ਾਮਲ ਹੋਏ।
ਇਸ ਕਾਨਫਰੰਸ ਨੂੰ ਲੋਕ ਨਿਰਮਾਣ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ ਸਲਾਹਕਾਰ ਮੁੱਖ ਮੰਤਰੀ ਪੰਜਾਬ, ਸਾਬਕਾ ਕੇਂਦਰੀ ਮੰਤਰੀ ਸ੍ਰ. ਬਲਵੰਤ ਸਿੰਘ ਰਾਮੂਵਾਲੀਆ, ਵਿਧਾਇਕ ਦਾਖਾ ਸ੍ਰ. ਮਨਪ੍ਰੀਤ ਸਿੰਘ ਇਆਲੀ, ਵਿਧਾਇਕ ਗਿੱਲ ਸ੍ਰ. ਦਰਸ਼ਨ ਸਿੰਘ ਸਿਵਾਲਿਕ, ਵਿਧਾਇਕ ਸ੍ਰ. ਇਕਬਾਲ ਸਿੰਘ ਝੂੰਦਾ, ਵਿਧਾਇਕ ਜਗਰਾਓਂ ਸ੍ਰੀ ਐਸ.ਆਰ. ਕਲੇਰ, ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ, ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰ. ਹੀਰਾ ਸਿੰਘ ਗਾਬੜੀਆ, ਜਿਲਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ (ਦਿਹਾਤੀ) ਸ੍ਰ. ਸੰਤਾ ਸਿੰਘ ਉਮੈਦਪੁਰੀ, ਮੇਅਰ ਨਗਰ-ਨਿਗਮ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਸ੍ਰ. ਗੁਰਚਰਨ ਸਿੰਘ ਗਾਲਿਬ ਤੇ ਸ੍ਰ. ਅਮਰੀਕ ਸਿੰਘ ਆਲੀਵਾਲ (ਦੇਵੇਂ ਸਾਬਕਾ ਮੈਂਬਰ ਪਾਰਲੀਮੈਂਟ) ਸਾਬਕਾ ਮੰਤਰੀ ਸ੍ਰ. ਜਗਦੀਸ਼ ਸਿੰਘ ਗਰਚਾ ਤੇ ਨੁਸਰਤ ਅਲੀ ਖਾਂ, ਸਾਬਕਾ ਵਿਧਾਇਕ ਸ੍ਰ. ਰਣਜੀਤ ਸਿੰਘ ਤਲਵੰਡੀ, ਸ੍ਰ. ਬਿਕਰਮਜੀਤ ਸਿੰਘ ਖਾਲਸਾ ਅਤੇ ਸ੍ਰ. ਜਗਜੀਵਨ ਸਿੰਘ ਖੀਰਨੀਆ, ਸ੍ਰ. ਜਗਜੀਤ ਸਿੰਘ ਤਲਵੰਡੀ ਤੇ ਗੁਰਚਰਨ ਸਿੰਘ ਗਰੇਵਾਲ ਦੋਵੇਂ ਐਸ.ਜੀ.ਪੀ.ਸੀ. ਮੈਂਬਰ, ਸ੍ਰ. ਜਗਜੀਤ ਸਿੰਘ ਘੁੰਗਰਾਣਾ ਅਤੇ ਡਾ. ਜਰਨੈਲ ਸਿੰਘ ਨਾਰੰਗਵਾਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਤੇ ਚਰਨ ਸਿੰਘ ਆਲਮਗੀਰ, ਦਵਿੰਦਰ ਸਿੰਘ ਖੱਟੜਾ ਤੇ ਰਘਬੀਰ ਸਿੰਘ ਸਹਾਰਨ ਮਾਜ਼ਰਾ (ਤਿੰਨੇ ਮੈਂਬਰ ਐਸ.ਜੀ.ਪੀ. ਸੀ), ਬਾਬਾ ਅਜੀਤ ਸਿੰਘ, ਨਰੇਸ਼ ਧੀਂਗਾਨ, ਜੱਥੇਦਾਰ ਅਮਰਜੀਤ ਸਿੰਘ ਭਾਟੀਆ, ਸ੍ਰ. ਭਾਗ ਮਾਨਗੜ• ਚੇਅਰਮੈਨ ਜਿਲਾ ਪ੍ਰੀਸ਼ਦ, ਸ੍ਰੀ ਰਵਿੰਦਰ ਪੁਰੀ ਪ੍ਰਧਾਨ ਨਗਰ ਕੌਸਲ, ਪ੍ਰਮਿੰਦਰ ਸਿੰਘ ਰੰਗੀਆ ਅਤੇ ਵੱਡੀ ਗਿਣਤੀ ਵਿੱਚ ਸ੍ਰੋਮਣੀ ਅਕਾਲੀ ਦਲ ਤੇ ਬੀ.ਜੇ.ਪੀ. ਦੇ ਆਗੂ ਵੀ ਸ਼ਾਮਲ ਹੋਏ।

Facebook Comment
Project by : XtremeStudioz