Close
Menu

ਪਟਿਆਲਾ ਫਾਊਂਡੇਸ਼ਨ ਅਤੇ ਆਵੋਇਡ ਐਕਸੀਡੈਂਟ ਫੋਰਮ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਰੋਡ ਸ਼ੋਅ ਦੌਰਾਨ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਸਬੰਧੀ ਸੀ.ਈ.ਓ. ਨੂੰ ਮੰਗ ਪੱਤਰ ਭੇਟ

-- 09 May,2019

ਚੰਡੀਗੜ, 09 ਮਈ:

ਪਟਿਆਲਾ ਫਾਊਂਡੇਸ਼ਨ ਅਤੇ ਆਵੋਇਡ ਐਕਸੀਡੈਂਟ ਫੋਰਮ ਦੇ ਰਵੀ ਐਸ ਆਹਲੂਵਾਲੀਆ ਅਤੇ ਹਰਪ੍ਰੀਤ ਸਿੰਘ ਨੇ ਅੱਜ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੂੰ ਇੱਕ ਮੰਗ ਪੱਤਰ ਸੌਂਪ ਕੇ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਕਿ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਆਪਣੇ ਪ੍ਰਚਾਰ ਲਈ ਵੱਡੇ ਪੱਧਰ ਤੇ ਰੋਡ ਸ਼ੋਅ ਕੀਤੇ ਜਾ ਰਹੇ ਹਨ। ਜਿਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੀਆਂ ਘਟਨਾਵਾਂ ਆਮ ਹੀ ਦੇਖਣ ਨੂੰ ਮਿਲਦੀਆਂ ਹਨ। ਉਨਾਂ ਨੇ ਦੱਸਿਆ ਕਿ ਉਹਨਾਂ ਦੀਆਂ ਸੰਸਥਾਵਾਂ ਵੱਲੋਂ ਸੰਯੁਕਤ ਰਾਸ਼ਟਰ ਸੜਕ ਸੁਰੱਖਿਆ ਹਫ਼ਤਾ 6 ਤੋਂ 12 ਮਈ ਤੱਕ ਮਨਾਇਆ ਜਾ ਰਿਹਾ ਹੈ। ਜਿਸਦਾ ਥੀਮ “ਸਪੀਕ-ਅਪ (ਬੋਲੋ)“ ਹੈ ਅਤੇ ਇਹ ਹਫਤਾ ਪੂਰੇ ਸੰਸਾਰ ਵਿੱਚ ਮਨਾਇਆ ਜਾ ਰਿਹਾ ਹੈ।

ਇਹਨਾਂ ਸੰਸਥਾਵਾਂ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਤੋਂ ਮੰਗ ਕੀਤੀ ਗਈ ਕਿ ਇਸ ਤਰ੍ਹਾਂ ਦੇ ਰੋਡ ਸ਼ੋਅਜ਼ ਦੀ ਪ੍ਰਵਾਨਗੀ ਦੇਣ ਸਮੇਂ ਹੀ ਐਂਬਲੈਂਸ ਦੇ ਆਉਣ ਤੇ ਉਸ ਲਈ ਰਸਤਾ ਦੇਣ ਦੀ ਪਹਿਲਾਂ ਤੋਂ ਹੀ ਤਿਆਰੀ ਦਾ ਪ੍ਰਬੰਧ ਕੀਤਾ ਗਿਆ ਹੋਵੇ। ਕਿਉਂਕਿ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਰੋਡ ਸ਼ੋਅ ਲਗਾਤਾਰ ਕੀਤੇ ਜਾ ਰਹੇ ਹਨ। ਜਿਸ ਦੌਰਾਨ ਹਾਦਸੇ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਇਸ ਤੋਂ ਇਲਾਵਾ ਪੂਰਾ ਰੋਡ ਜਾਮ ਹੋ ਜਾਂਦਾ ਹੈ। ਜਿਸ ਕਾਰਨ ਗੰਭੀਰ ਮਰੀਜ਼ਾਂ ਨੂੰ ਲਿਜਾ ਰਹੀਆਂ ਐਂਬੂਲੈਂਸਾਂ ਨੂੰ ਲੰਘਣ ਵਿੱਚ ਦਿੱਕਤ ਪੇਸ਼ ਆਉਂਦੀ ਹੈ। ਇਸ ਲਈ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਾ ਹੋਵੇ। ਕਿਉਂਕਿ ਪੰਜਾਬ ਰਾਜ ਦੇ ਹਰੇਕ ਕਸਬੇ ਤੋਂ ਵੱਡੇ ਸ਼ਹਿਰਾਂ ਅਤੇ ਚੰਡੀਗੜ੍ਹ ਸਥਿਤ ਪੀਜੀਆਈ ਵਿਖੇ ਇਲਾਜ ਕਰਵਾਉਣ ਲਈ ਲਿਆਂਦੇ ਜਾਂਦੇ ਹਨ ਅਤੇ ਰੋਡ ਸ਼ੋਅ ਕਾਰਨ ਇਸ ਤਰ੍ਹਾਂ ਦੇ ਗੰਭੀਰ ਮਰੀਜ਼ਾਂ ਨੂੰ ਲਿਜਾ ਰਹੀਆਂ ਐਂਬੂਲੈਂਸਾਂ ਨੂੰ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਵੱਲ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਧਿਆਨ ਦੇਣਾ ਚਾਹੀਦਾ ਹੈ।

ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਪਟਿਆਲਾ ਫਾਊਂਡੇਸ਼ਨ ਅਤੇ ਆਵੋਇਡ ਐਕਸੀਡੈਂਟ ਫੋਰਮ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਵੱਲੋਂ ਇਸ ਸਬੰਧੀ ਪਹਿਲਾਂ ਵੀ ਦਿਸ਼ਾ ਨਿਰਦੇਸ਼ ਸਬੰਧਤ ਅਧਿਕਾਰੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਮੁੜ ਨਿਰਦੇਸ਼ ਜਾਰੀ ਕਰ ਦੇਣਗੇ।

Facebook Comment
Project by : XtremeStudioz