Close
Menu

ਪਨਬੱਸ ਵੱਲੋਂ ਜਲੰਧਰ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਨੈਸ਼ਨਲ ਟੂਰਿਸਟ ਪਰਮਿਟ ਵਾਲੀਆਂ ਬੱਸਾਂ ਦੀ ਸੇਵਾ ਦੀ ਹੋਵੇਗੀ ਸ਼ੁਰੂਆਤ: ਅਰੁਨਾ ਚੌਧਰੀ

-- 05 December,2018

• ਐਨ.ਆਰ.ਆਈ. ਭਾਈਚਾਰੇ ਨੂੰ ਸਹੂਲਤ ਦੇਣ ਹਿੱਤ 2 ਦਿਨਾਂ ਵਿੱਚ ਸ਼ੁਰੂ ਹੋਵੇਗੀ ਇਹ ਸੇਵਾ: ਟਰਾਂਸਪੋਰਟ ਮੰਤਰੀ
• ਦਿੱਲੀ ਸਰਕਾਰ ਦਵਾਰਕਾ ਵਿਖੇ ਵੌਲਵੋ ਬੱਸਾਂ ਲਈ ਕਰੇਗੀ ਬੱਸ ਅੱਡੇ ਦਾ ਨਿਰਮਾਣ
ਚੰਡੀਗੜ•, 5 ਦਸੰਬਰ:
ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਾਲੀ ਸਰਕਾਰ ਵੱਲੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ਵਾਲੇ ਲੋਕਾਂ ਵਿਸ਼ੇਸ਼ ਤੌਰ ‘ਤੇ ਐਨ.ਆਰ.ਆਈ ਭਾਈਚਾਰੇ ਨੂੰ ਪਰੇਸ਼ਾਨੀ ਮੁਕਤ ਟਰਾਂਸਪੋਰਟ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ•ਾਂ ਵਚਨਬੱਧ ਹੈ। ਕੇਵਲ 2 ਦਿਨਾਂ ਦੇ ਅੰਦਰ ਨੈਸ਼ਨਲ ਪਰਮਿਟ ਹੋਲਡਰ ਪਨਬੱਸ ਦੀਆਂ ਇਨ•ਾਂ ਬੱਸਾਂ ਦੀਆਂ ਸੇਵਾਵਾਂ ਜਲੰਧਰ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਸ਼ੁਰੂ ਕਰ ਦਿੱਤੀਆਂ ਜਾਣਗੀਆਂ । ਸਫ਼ਰ ਕਰਨ ਵਾਲੇ ਯਾਤਰੀ ਸਿਰਫ 1100 ਰੁਪਏ ਪ੍ਰਤੀ ਵਿਅਕਤੀ ਦੇ ਨਿਗੁਣੇ ਜਿਹੇ ਕਿਰਾਏ ਵਿੱਚ ਇਹ ਸੇਵਾਵਾਂ ਹਾਸਲ ਕਰ ਸਕਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਪ੍ਰੈਸ ਬਿਆਨ ਦੌਰਾਨ ਟਰਾਂਸਪੋਰਟ ਮੰਤਰੀ, ਪੰਜਾਬ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਪਨਬੱਸ ਵੱਲੋਂ ਵੌਲਵੋ ਬੱਸਾਂ ਦੀ ਸੇਵਾ ਜਲੰਧਰ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਚਲਾਈ ਜਾ ਰਹੀ ਸੀ ਪਰ 15 ਦਿਨ ਪਹਿਲਾਂ ਕੁਝ ਤਕਨੀਕੀ ਕਾਰਨਾਂ ਦੇ ਮੱਦੇਨਜ਼ਰ ਦਿੱਲੀ ਪ੍ਰਸ਼ਾਸਨ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦਿਆਂ ਇਸ ਬੱਸ ਸੇਵਾ ਨੂੰ ਰੋਕ ਦਿੱਤਾ ਗਿਆ ਸੀ। ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਹੁਣ ਅਜਿਹੀਆਂ ਸਰਕਾਰੀ ਬੱਸਾਂ ਸਿਰਫ ਚੋਣਵੇਂ ਬੱਸ ਅੱਡਿਆਂ ਤੋਂ ਹੀ ਚਲਾਈਆਂ ਜਾ ਸਕਦੀਆਂ ਹਨ। ਇਹ ਮਾਮਲਾ ਦਿੱਲੀ ਪ੍ਰਸ਼ਾਸਨ ਨਾਲ ਵਿਚਾਰਿਆ ਗਿਆ ਸੀ ਅਤੇ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਹਮਣੇ, ਦਵਾਰਕਾ ਵਿਖੇ ਵੌਲਵੋ ਬੱਸ ਅੱਡਾ ਬਣਾਉਣ ਦੀ ਸਹਿਮਤੀ ਪ੍ਰਗਟਾਹੀ ਗਈ ਸੀ।
ਕਿਉਂ ਜੋ ਇਸ ਬੱਸ ਅੱਡੇ ਦੀ ਉਸਾਰੀ ਦਾ ਕੰਮ ਮੁਕੰਮਲ ਹੋਣ ਨੂੰ 2 ਮਹੀਨੇ ਲੱਗ ਜਾਣਗੇ ਇਸ ਲਈ ਪਨਬੱਸ ਵੱਲੋਂ ਨੈਸ਼ਨਲ ਟੂਰਿਸਟ ਪਰਮਿਟ ਨਾਲ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਐਨਆਰਆਈ ਭਾਈਚਾਰੇ ਨੂੰ ਚੰਗੀ ਤੇ ਸਸਤੀ ਬੱਸ ਸੇਵਾ ਮੁਹੱਈਆ ਕਰਵਾਈ ਜਾ ਸਕੇ।

Facebook Comment
Project by : XtremeStudioz