Close
Menu

ਪਾਕਿਸਤਾਨ ‘ਚ ਬਸ ਪਲਟਣ ਨਾਲ 35 ਜ਼ਖਮੀ

-- 28 October,2013

bus-accident2ਖੈਬਰਾਨ,28 ਅਕਤੂਬਰ (ਦੇਸ ਪ੍ਰਦੇਸ ਟਾਈਮਜ਼)-ਪਾਕਿਸਤਾਨ ‘ਚ ਖੈਬਰਾਨੀ ਨੇੜੇ ਕੌਮੀ ਮਾਰਗ ‘ਤੇ ਇਕ ਡਰਾਈਵਰ ਕੋਲੋਂ ਬੇਕਾਬੂ ਹੋਈ ਬੱਸ ਪਲਟ ਗਈ ਜਿਸ ‘ਚ 35 ਲੋਕ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ ਇਕ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੀ ਬਰਾਤੀਆਂ ਨਾਲ ਭਰੀ ਇਕ ਬੱਸ ਤੇਜ਼ ਗਤੀ ‘ਚ ਜਾ ਰਹੀ ਸੀ ਅਤੇ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਬੱਸ ‘ਚ ਬੈਠੇ ਤਕਰੀਬਨ 35 ਲੋਕ ਜ਼ਖਮੀ ਹੋ ਗਏ। ਇਨ੍ਹਾਂ ਜ਼ਖਮੀਆਂ ‘ਚ ਲਾੜਾ-ਲਾੜੀ ਵੀ ਸ਼ਾਮਲ ਹਨ। ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਸੂਤਰਾਂ ਮੁਤਾਬਕ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Facebook Comment
Project by : XtremeStudioz