Close
Menu

ਪਾਕਿਸਤਾਨ ਨਾਲ ਬੱਸ ਸੇਵਾ ‘ਤੇ ਚੀਨ ਨੇ ਕਸ਼ਮੀਰ ਮੁੱਦੇ ਤੋਂ ਖੁਦ ਨੂੰ ਕੀਤਾ ਵੱਖ

-- 01 November,2018

ਬੀਜਿੰਗ – ਪਾਕਿਸਤਾਨ ਨਾਲ ਪ੍ਰਸਤਾਵਿਤ ਬੱਸ ਸੇਵਾ ‘ਤੇ ਚੀਨ ਨੇ ਕਸ਼ਮੀਰ ਮੁੱਦੇ ‘ਤੇ ਖੁਦ ਨੂੰ ਵੱਖ ਕਰ ਲਿਆ ਹੈ। ਚੀਨ ਦੇ ਕਿਹਾ ਹੈ ਕਿ ਵਿਦੇਸ਼ ਸਾਡੇ ਰੁਖ ਵਿਚ ਕੋਈ ਬਦਲਾਅ ਨਹੀਂ ਹੋਵੇਗਾ। ਚੀਨ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਰਾਹੀਂ ਪਾਕਿਸਤਾਨ ਨਾਲ ਪ੍ਰਸਤਾਵਿਤ ਬੱਸ ਸੇਵਾ ਦਾ ਬਚਾਅ ਕਰਦੇ ਹੋਏ ਕਿਹਾ ਕਿ ਇਸਲਾਮਾਬਾਦ ਨਾਲ ਉਸ ਦੇ ਸਹਿਯੋਗ ਦਾ ਖੇਤਰੀ ਵਿਵਾਦ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਕਸ਼ਮੀਰ ਮੁੱਦੇ ‘ਤੇ ਸਾਡੇ ਸਿਧਾਂਤਕ ਰੁਖ ਵਿਚ ਕੋਈ ਬਦਲਾਅ ਨਹੀਂ ਹੋਵੇਗਾ। ਭਾਰਤ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਚੀਨ-ਪਾਕਿਸਤਾਨ ਆਰਥਿਕ ਗਲਿਆਰਾ (ਸੀ.ਪੀ.ਈ.ਸੀ.) ਪ੍ਰਾਜੈਕਟਾਂ ਦੇ ਤਹਿਤ ਪੀ.ਓ.ਕੇ. ਰਾਹੀਂ ਦੋ ਦੇਸ਼ਾਂ ਵਿਚਾਲੇ ਪ੍ਰਸਤਾਵਿਤ ਬੱਸ ਸੇਵਾ ਨੂੰ ਲੈ ਕੇ ਚੀਨ ਅਤੇ ਪਾਕਿਸਤਾਨ ਦੇ ਸਾਹਮਣੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਹੈ।

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਬੱਸ ਸੇਵਾ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਉਲੰਘਣਾ ਹੋਵੇਗਾ। ਪਾਕਿਸਤਾਨ ਤੋਂ ਪ੍ਰਾਪਤ ਰਿਪੋਰਟਾਂ ਮੁਤਾਬਕ ਪਾਕਿਸਤਾਨ ਦੇ ਲਾਹੌਰ ਅਤੇ ਚੀਨ ਦੇ ਕਾਸ਼ਗਰ ਵਿਚਾਲੇ ਇਹ ਨਹੀਂ ਬੱਸ ਸੇਵਾ ਤਿੰਨ ਨਵੰਬਰ ਤੋਂ ਸ਼ੁਰੂ ਹੋਵੇਗੀ। ਇਹ ਬੱਸ ਪੀ.ਓ.ਕੇ. ਤੋਂ ਹੋ ਕੇ ਲੰਘੇਗੀ। ਭਾਰਤ ਦੇ ਵਿਰੋਧ ਬਾਰੇ ਪੁੱਛੇ ਜਾਣ ‘ਤੇ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲੂ ਕਾਂਗ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਦੇ ਰਣਨੀਤਕ ਵਿਰੋਧ ਬਾਰੇ ਜਾਣਕਾਰੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪਰ ਕਸ਼ਮੀਰ ਦੇ ਮੁੱਦੇ ‘ਤੇ ਚੀਨ ਦੀ ਸਥਿਤੀ ਸਪੱਸ਼ਟ ਹੈ।

ਅਸੀਂ ਇਸ ਨੂੰ ਕਈ ਵਾਰ ਸਪੱਸ਼ਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਚੀਨ ਅਤੇ ਪਾਕਿਸਤਾਨ ਵਿਚਾਲੇ ਸਹਿਯੋਗ ਦਾ ਖੇਤਰੀ ਵਿਵਾਦ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਕਸ਼ਮੀਰ ਮੁੱਦੇ ‘ਤੇ ਸਾਡੇ ਸਿਧਾਂਤਕ ਰੁਖ ਵਿਚ ਕੋਈ ਪ੍ਰਭਾਵ ਨਹੀਂ ਪਵੇਗਾ। ਚੀਨ ਨੇ ਕਿਹਾ ਕਿ ਕਸ਼ਮੀਰ ਮੁੱਦੇ ਨੂੰ ਵਾਰਤਾ ਅਤੇ ਵਿਚਾਰ-ਵਟਾਂਦਰੇ ਰਾਹੀਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਦੋ ਪੱਖੀ ਢੰਗ ਨਾਲ ਸੁਲਝਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਸੀ.ਪੀ.ਈ.ਸੀ. ਦਾ ਬਚਾਅ ਕਰਦੇ ਹੋਏ ਕਿਹਾ ਕਿ ਇਹ ਚੀਨ ਅਤੇ ਪਾਕਿਸਤਾਨ ਵਿਚਾਲੇ ਇਕ ਆਰਥਿਕ ਸਹਿਯੋਗ ਪ੍ਰਾਜੈਕਟ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕਿਸੇ ਤੀਜੀ ਧਿਰ ਖਿਲਾਫ ਨਿਸ਼ਾਨਾ ਨਹੀਂ ਹੈ।

Facebook Comment
Project by : XtremeStudioz