Close
Menu

ਪਾਕਿਸਤਾਨ ਨੂੰ ਤੋੜਨ ਦੀ ਹੋ ਰਹੀ ਹੈ ਸਾਜ਼ਿਸ਼ : ਨਵਾਜ਼

-- 03 June,2015

ਕਵੇਟਾ- ਦੇਸ਼ ਵਿਚ ਲਗਾਤਾਰ ਵਧ ਰਹੀਆਂ ਅੱਤਵਾਦੀ ਘਟਨਾਵਾਂ ਤੋਂ ਚਿੰਤਤ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਦੇਸ਼ ਨੂੰ ਤੋੜਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ।
ਪਾਕਿਸਤਾਨੀ ਅਖਬਾਰ  ‘ਡਾਨ’ ਅਨੁਸਾਰ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ਵਿਚ ਇਕ ਸਰਵ ਪਾਰਟੀ ਬੈਠਕ ਵਿਚ ਸ਼੍ਰੀ ਸ਼ਰੀਫ ਨੇ ਕਿਹਾ ਕਿ ਪਾਕਿਸਤਾਨ ਦੇ ਦੁਮਸ਼ਣ ਉਸ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਰਹੇ। ਇਸ ਲਈ ਉਸ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਇਸ ਲਈ ਪਾਕਿਸਤਾਨ ਦੀ ਜਨਤਾ ਅਤੇ ਆਗੂਆਂ ਨੂੰ ਆਪਸ ਵਿਚ ਲੜਾਉਣ ਦੀਆਂ ਕੋਸ਼ਿਸ਼ਾਂ ੋਹੋ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਬੀਤੇ ਸਾਲ 16 ਦਸੰਬਰ ਨੂੰ ਪੇਸ਼ਾਵਰ ਸਕੂਲ ‘ਤੇ  ਹੋਏ ਅੱਤਵਾਦੀ ਹਮਲੇ ਮਗਰੋਂ ਪਾਕਿਸਤਾਨ ਦੀ ਧਰਤੀ ‘ਤੋਂ ਅੱਤਵਾਦ ਦੇ ਸਫਾਏ ਲਈ ਉਨ੍ਹਾਂ ਦੀ ਸਰਕਾਰ ਨੇ 21 ਸੂਤਰੀ ਰਾਸ਼ਟਰੀ ਕਾਰਜ ਯੋਜਨਾ ਤਿਆਰ ਕੀਤੀ ਹੈ। ਇਸ ਲਈ ਸਾਰੀਆਂ ਪਾਰਟੀਆਂ ਨੇ ਸਰਕਾਰ ਦਾ ਪੂਰਾ ਸਾਥ ਦਿੱਤਾ, ਜਿਸ ਲਈ ਉਹ ਤਹਿ ਦਿਲੋਂ ਸਾਰਿਆਂ ਦੇ ਸ਼ੁਕਰਗੁਜ਼ਾਰ ਹਨ।

Facebook Comment
Project by : XtremeStudioz