Close
Menu

ਪਾਕਿਸਤਾਨ ਨੇ ਪੁੰਛ ‘ਚ ਕੀਤੀ ਜੰਗਬੰਦੀ ਦੀ ਉਲੰਘਣਾ

-- 09 December,2014

ਜੰਮੂ, ਪਾਕਿਸਤਾਨੀ ਸੈਨਿਕਾਂ ਨੇ ਸੋਮਵਾਰ ਰਾਤ ਨੂੰ ਜੰਮੂ ਕਸ਼ਮੀਰ ਦੇ ਪੁੰਛ ਜਿਲ੍ਹੇ ‘ਚ ਅਸਲ ਕੰਟਰੋਲ ਰੇਖਾ ਨਾਲ ਲੱਗੀਆਂ ਕੁਝ ਚੌਕੀਆਂ ‘ਤੇ ਗੋਲੀਬਾਰੀ ਕਰ ਕੇ ਜੰਗਬੰਦੀ ਦੀ ਉਲੰਘਣਾ ਕੀਤੀ। ਸੈਨਾ ਦੇ ਇਕ ਚੋਟੀ ਦੇ ਅਧਿਕਾਰੀ ਨੇ ਅੱਜ ਕਿਹਾ ਕਿ ਪਾਕਿਸਤਾਨੀ ਸੈਨਿਕਾਂ ਵਲੋਂ ਪੁੰਛ ਜਿਲ੍ਹੇ ਦੇ ਹਮੀਰਪੁਰ ਉਪ-ਖੇਤਰ ‘ਚ ਰਾਤ ਨੂੰ ਕਰੀਬ ਸਾਢੇ 9 ਵਜੇ ਗੋਲੀਬਾਰੀ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਸਰਹੱਦ ‘ਤੇ ਤਾਇਨਾਤ ਭਾਰਤੀ ਸੈਨਿਕਾਂ ਨੇ ਇਸ ‘ਤੇ ਪ੍ਰਭਾਵੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ ਹੈ।

Facebook Comment
Project by : XtremeStudioz