Close
Menu

ਪਾਕਿ ਗੁਰਦੁਅਾਰਾ ਕਮੇਟੀ ਵੱਲੋਂ ਪੰਜ ਤਖ਼ਤਾਂ ਦੇ ਜਥੇਦਾਰਾਂ ਨੂੰ ਸ਼ਹੀਦੀ ਪੁਰਬ ਲੲੀ ਸੱਦਾ

-- 29 May,2015

ਅੰਮ੍ਰਿਤਸਰ, 29 ਮਈ
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ(ਪੀਐਸਜੀਪੀਸੀ) ਦੇ ਪ੍ਰਧਾਨ ਸ਼ਾਮ ਸਿੰਘ ਨੇ ਅੱਜ ਇਕ ਪੱਤਰ ਰਾਹੀਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਹੋਰਨਾਂ ਨੂੰ 16 ਜੂਨ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾਡ਼ੇ ਅਤੇ ਉਸ ਮੌਕੇ ਸ਼ੁਰੂ ਕੀਤੀ ਜਾਣ ਵਾਲੀ ਕਾਰ ਸੇਵਾ ਵਿੱਚ ਸ਼ਮੂਲੀਅਤ ਲੲੀ ਸੱਦਾ ਭੇਜਿਆ ਹੈ।
ਪੀਜੀਪੀਸੀ ਦੇ ਲੈਟਰ ਪੈਡ ’ਤੇ ਭੇਜੇ ਇਸ ਸੱਦਾ ਪੱਤਰ ਵਿੱਚ ਪ੍ਰਧਾਨ ਸ਼ਾਮ ਸਿੰਘ ਨੇ ਕਿਹਾ ਕਿ ਪੀਜੀਪੀਸੀ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ 2003 ਮੁਤਾਬਕ 16 ਜੂਨ ਨੂੰ ਪੰਜਵੇਂ ਗੁਰੂ ਦਾ ਸ਼ਹੀਦੀ ਦਿਹਾਡ਼ਾ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰਦੁਆਰੇ ਦੀ ਇਮਾਰਤ ਦੀ ਕਾਰ ਸੇਵਾ ਵੀ ਸ਼ੁਰੂ ਕੀਤੀ ਜਾ ਰਹੀ ਹੈ, ਜੋ ਪਾਕਿਸਤਾਨ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸ਼ੁਭ ਮੌਕੇ ਪੰਜ ਸਿੰਘ ਸਾਹਿਬਾਨ ਨੂੰ ਹਾਜ਼ਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾਡ਼ੇ ਮੌਕੇ ਆਉਣ ਵਾਲੀਆਂ ਸੰਗਤਾਂ ਨੂੰ ਲੋੜ ਮੁਤਾਬਕ ਵੀਜ਼ੇ ਮੁਹੱਈਆ ਕਰਵਾੲੇ ਜਾਣਗੇ।

Facebook Comment
Project by : XtremeStudioz