Close
Menu

ਪਾਕਿ ਨਾਲ ਗੱਲਬਾਤ ‘ਤੇ ਭਾਜਪਾ ਨੇ ਯੂ. ਪੀ. ਏ. ਨੂੰ ਦਿੱਤੀ ਚਿਤਾਵਨੀ

-- 09 August,2013

m_venkaiya_naidu_806620805

ਹੈਦਰਾਬਾਦ- 9 ਅਗਸਤ (ਦੇਸ ਪ੍ਰਦੇਸ ਟਾਈਮਜ਼)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਐੱਮ. ਵੈਂਕਈਆ ਨਾਇਡੂ ਨੇ ਪਾਕਿਸਤਾਨ ਨਾਲ ਕਿਸੇ ਵੀ ਤਰ੍ਹਾਂ ਦਾ ਸੰਬੰਧ ਰੱਖਣ ਦੇ ਪ੍ਰਤੀ ਕੇਂਦਰ ਦੀ ਯੂ. ਪੀ. ਏ. ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਗੱਲਬਾਤ ਅਤੇ ਅੱਤਵਾਦ ਨਾਲ-ਨਾਲ ਨਹੀਂ ਚੱਲ ਸਕਦੇ ਹਨ। ਸ਼੍ਰੀ ਨਾਇਡੂ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ‘ਚ ਮੰਗਲਵਾਰ ਨੂੰ ਪੰਜ ਭਾਰਤੀ ਫੌਜੀਆਂ ਦੇ ਕਤਲ ਦੇ ਮੱਦੇਨਜ਼ਰ ਕਾਂਗਰਸ ਨੀਤ ਯੂ. ਪੀ. ਏ. ਨੂੰ ਪਾਕਿਸਤਾਨ ਨਾਲ ਕਿਸੇ ਵੀ ਪੱਧਰ ‘ਤੇ ਕੋਈ ਸੰਬੰਧ ਨਹੀਂ ਰੱਖਣਾ ਚਾਹੀਦਾ। ਉਨ੍ਹਾਂ ਨੇ ਸਰਹੱਦ ਦੇ ਇਲਾਕਿਆਂ ‘ਚ ਕਾਰਵਾਈ ਕਰਨ ਲਈ ਫੌਜ ਨੂੰ ਪੂਰੀ ਆਜ਼ਾਦੀ ਦੇਣ ਦੀ ਵੀ ਮੰਗ ਕੀਤੀ। ਸ਼੍ਰੀ ਨਾਇਡੂ ਨੇ ਕਿਹਾ ਕਿ ਦੇਸ਼ ਪਾਕਿਸਤਾਨ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਨਹੀਂ ਚਾਹੁੰਦਾ ਹੈ ਅਤੇ ਲੋਕ ਚਾਹੁੰਦੇ ਹਨ ਕਿ ਗੁਆਂਢੀ ਦੇਸ਼ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਉਸ ਵੇਲੇ ਰਾਸ਼ਟਰਪਤੀ ਪਰਵੇਜ ਮੁਸ਼ਰਫ ਨੇ ਭਾਜਪਾ ਨੀਤ ਰਾਸ਼ਟਰੀ ਜਨਤਾਂਤਰਿਕ ਗਠਜੋੜ ਸਰਕਾਰ ਦੇ ਕਾਰਜਕਾਲ ‘ਚ 6 ਜਨਵਰੀ 2004 ਨੂੰ ਆਗਰਾ ‘ਚ ਕਿਹਾ ਸੀ ਕਿ ਉਹ ਆਪਣੇ ਦੇਸ਼ ਤੋਂ ਕਿਸੇ ਵੀ ਅਤੱਵਾਦੀ ਗਤੀਵਿਧੀ ਨੂੰ ਸੰਚਾਲਤ ਕਰਨ ਦੀ ਮਨਜ਼ੂਰੀ ਨਹੀਂ ਦੇਣਗੇ ਪਰ ਪਾਕਿਸਤਾਨ ਭਾਰਤ ਦੇ ਖਿਲਾਫ ਹਾਨੀਕਾਰਕ ਗਤੀਵਿਧੀਆਂ ਨੂੰ ਲੱਗਾ ਹੋਇਆ ਹੈ ਅਤੇ ਭਾਰਤੀ ਅਰਥਵਿਵਸਥਾ ਨੂੰ ਚੌਪਟ ਕਰਨਾ ਚਾਹੁੰਦਾ ਹੈ।
ਸ਼੍ਰੀ ਨਾਇਡੂ ਨੇ ਦੋਸ਼ ਲਾਇਆ ਹੈ ਕਿ ਪਾਕਿਸਤਾਨ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਧਨਰਾਸ਼ੀ ਅਤੇ ਟਰੇਨਿੰਗ ਨਾਲ ਅੱਤਵਾਦੀ ਭਾਰਤ ‘ਤੇ ਹਮਲੇ ਕਰ ਰਹੇ ਹਨ। ਉਨ੍ਹਾਂ ਹਮਲਿਆਂ ਨਾਲ ਮੁੰਬਈ ਧਮਾਕੇ ਅਤੇ ਵੱਖ-ਵੱਖ ਹਿੱਸਿਆਂ ‘ਚ ਹੋਏ ਧਮਾਕੇ ਵੀ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਪੁੰਛ ‘ਚ ਭਾਰਤੀ ਜਵਾਨਾਂ ਦੇ ਕਤਲ ਤੋਂ ਬਾਅਦ ਪਾਕਿਸਤਾਨੀ ਫੌਜੀਆਂ ਵੱਲੋਂ ਕੰਟਰੋਲ ਰੇਖਾ ‘ਤੇ ਭਾਰੀ ਗੋਲੀਬਾਰੀ ਕੀਤੀ ਗਈ, ਜਿਸ ਨਾਲ ਉਰੀ ਸੈਕਟਰ ‘ਚ ਡਰ ਦਾ ਮਾਹੌਲ ਪੈਦਾ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਹਮਲੇ ਦੇ ਦੋਸ਼ੀ ਦੇ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।

Facebook Comment
Project by : XtremeStudioz