Close
Menu

ਪਾਕਿ ਨੇ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਤੋਂ ਕੀਤਾ ਇਨਕਾਰ

-- 19 May,2015

ਅੰਮ੍ਰਿਤਸਰ— ਤੀਜੀ ਨਾਨਕਸ਼ਾਹੀ ਕੈਲੰਡਰ ਦੀ ਸੋਧ ਦਾ ਅਸਰ ਪਾਕਿਸਤਾਨ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਦਾ ਦੇ ਸਿੱਟੇ ਵਜੋਂ ਪਾਕਿਸਤਾਨੀ ਦੂਤਘਰ ਨੇ ਪਾਕਿਸਤਾਨ ਵਿਚ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਉਣ ਜਾ ਰਹੇ 150 ਸ਼ਰਧਾਲੂਆਂ ਦੇ ਜਥੇ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ।
ਅਸਲ ਵਿਚ ਮੂਲ ਕੈਲੰਡਰ ਦੇ ਮੁਤਾਬਕ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ 16 ਜੂਨ ਨੂੰ ਹੈ ਪਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਸੋਧ ਕੀਤੇ ਗਏ ਕੈਲੰਡਰ ਦੇ ਮੁਤਾਬਕ ਇਹ ਮਿੱਤੀ 22 ਮਈ ਹੈ। ਇਨ੍ਹਾਂ ਦੋਹਾਂ ਤਰੀਕਾਂ ਦੇ ਅੰਤਰ ਕਾਰਨ ਪਾਕਿਸਤਾਨ ਦੂਤਘਰ ਨੇ ਪਾਕਿਸਤਾਨ ਵਿਚ ਸ਼੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਉਣ ਜਾ ਰਹੇ 150 ਸ਼ਰਧਾਲੂਆਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਪਾਕਿਸਤਾਨ ਕਮੇਟੀ ਦੇ ਪ੍ਰਧਾਨ ਸ਼ਾਮ ਸਿੰਘ ਨੇ ਐੱਸ. ਜੀ. ਪੀ. ਸੀ. ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ 16 ਜੂਨ ਨੂੰ ਮਨਾਇਆ ਜਾਵੇਗਾ ਪਰ ਤਰੀਕਾਂ ਦੇ ਅੰਤਰ ਕਾਰਨ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤਾ ਗਿਆ।

Facebook Comment
Project by : XtremeStudioz