Close
Menu

ਪਾਕਿ ਵਿਚ ਸ਼ਾਂਤੀ ਅਤੇ ਸਥਿਰਤਾ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ: ਸ਼ਰੀਫ

-- 28 January,2014

ਇਸਲਾਮਾਬਾਦ—ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਕਰਨ ਲਈ ਦੇਸ਼ ਵਿਚ ਸ਼ਾਂਤੀ ਅਤੇ ਸਥਿਰਤਾ ਦਾ ਮਾਹੌਲ ਬਣਾਉਣ ਲਈ ਹਰ ਸੰਭਵ ਕਦਮ ਉਠਾਏਗੀ। ਨਵਾਜ਼ ਨੇ ਕਿਹਾ ਕਿ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੀ ਬੈਠਕ ਵਿਚ ਕਿਹਾ ਕਿ ਅੱਤਵਾਦ ਨੂੰ ਖਤਮ ਕੀਤੇ ਬਿਨਾਂ ਉਹ ਦੇਸ਼ ਨੂੰ ਵਿਕਾਸ ਦੀ ਰਾਹ ‘ਤੇ ਨਹੀਂ ਲਿਆ ਸਕਦੇ। ਉਨ੍ਹਾਂ ਨੇ ਕਿਹਾ ਕਿ ਹਥਿਆਰਬੰਦ ਸੇਵਾਵਾਂ ਦੇ ਜਿਨ੍ਹਾਂ ਅਧਿਕਾਰੀਆਂ ਅਤੇ ਫੌਜੀਆਂ ਨੇ ਆਪਣੇ ਦੇਸ਼ ਲਈ ਜਾਨ ਵਾਰ ਦਿੱਤੀ ਅਤੇ ਉਨ੍ਹਾਂ ਦੇ ਇਸ ਬਲੀਦਾਨ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਉਹ ਭਾਰਤ ਸਮੇਤ ਆਪਣੇ ਸਾਰੇ ਗੁਆਂਢੀ ਦੇਸ਼ਾਂ ਨਾਲ ਸ਼ਾਂਤੀਪੂਰਨ ਸੰਬੰਧ ਰੱਖਣ ਵਿਚ ਵਿਸ਼ਵਾਸ ਕਰਦੇ ਹਨ। ਸਾਨੂੰ ਸ਼ਾਂਤੀ ਅਤੇ ਸਥਿਰਤਾ ਦਾ ਇਕ ਨਵਾਂ ਦੌਰ ਸ਼ੁਰੂ ਕਰਨ ਦੀ ਲੋੜ ਹੈ, ਜੋ ਨਾ ਸਿਰਫ ਪਾਕਿਸਤਾਨ ਸਗੋਂ ਪੂਰੇ ਖੇਤਰ ਲਈ ਲਾਹੇਵੰਦ ਹੋਵੇਗਾ।

Facebook Comment
Project by : XtremeStudioz