Close
Menu

ਪਾਕਿ ਸਣੇ ਕਿਸੇ ਨਾਲ ਵੀ ਗੱਲਬਾਤ ਲਈ ਭਾਰਤ ਤਿਆਰ: ਰਾਜਨਾਥ

-- 24 October,2018

ਸ੍ਰੀਨਗਰ, ‘ਕੇਂਦਰ, ਪਾਕਿਸਤਾਨ ਸਮੇਤ ਕਿਸੇ ਨਾਲ ਵੀ ਗੱਲਬਾਤ ਲਈ ਤਿਆਰ ਹੈ ਪਰ ਅਤਿਵਾਦ ਅਤੇ ਗੱਲਬਾਤ ਨਾਲੋ-ਨਾਲ ਨਹੀਂ ਚੱਲ ਸਕਦੇ।’ ਇਹ ਗੱਲ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਇੱਥੇ ਕਹੀ। ਇਸ ਮੌਕੇ ਉਨ੍ਹਾਂ ਕੁਲਗਾਮ ਜ਼ਿਲ੍ਹੇ ਵਿਚ ਮੁਕਾਬਲੇ ਵਾਲੀ ਥਾਂ ਉੱਤੇ ਹੋਏ ਧਮਾਕੇ ਵਿਚ ਮਾਰੇ ਗਏ ਸੱਤ ਨਾਗਰਿਕਾਂ ਦੇ ਆਸ਼ਰਿਤਾਂ ਨੂੰ ਪੰਜ- ਪੰਜ ਲੱਖ ਰੁਪਏ ਦੀ ਐਕਸਗ੍ਰੇਸ਼ੀਆ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਇਹ ਅਤਿ ਮੰਦਭਾਗੀ ਘਟਨਾ ਸੀ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੁਕਾਬਲੇ ਵਾਲੇ ਸਥਾਨਾਂ ਉੱਤੇ ਨਾ ਜਾਣ।

ਗ੍ਰਹਿ ਮੰਤਰੀ ਰਾਜਨਾਥ ਸਿੰਘ ਸ੍ਰੀਨਗਰ ਵਿਚ ਵੱਖ- ਵੱਖ ਰਾਜਸੀ ਪਾਰਟੀਆਂ ਦੇ ਨੁਮਇੰਦਿਆਂ ਨੂੰ ਮਿਲੇ ਹਨ ਅਤੇ ਉਨਾਂ ਨੂੰ ਪੰਚਾਇਤ ਚੋਣਾਂ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੱਡੀਆ-ਵੱਡੀਆਂ ਸਮੱਸਿਆਵਾਂ ਲੋਕਤੰਤਰੀ ਤਰੀਕੇ ਨਾਲ ਨਜਿੱਠੀਆਂ ਜਾਂਦੀਆਂ ਹਨ। ਜੰਮੂ ਕਸ਼ਮੀਰ ਦੀਆਂ ਵੀ ਬਹੁਤ ਸਾਰੀਆਂ ਸਮੱਸਿਆਵਾਂ ਲੋਕਤੰਤਰੀ ਪ੍ਰਕਿਰਿਆਂ ਰਾਹੀਂ ਹੱਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਜਿੱਥੋਂ ਤੱਕ ਗੱਲਬਾਤ ਦਾ ਸਬੰਧ ਹੈ, ਕੇਂਦਰ ਨੂੰ ਕਿਸੇ ਨਾਲ ਵੀ ਗੱਲਬਾਤ ਕਰਨ ਵਿਚ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਨੂੰ ਘੱਟੋ ਘੱਟ ਇਹ ਦੇਖਣਾ ਚਾਹੀਦਾ ਹੈ ਕਿ ਪਾਕਿਸਤਾਨ, ਭਾਰਤ ਵਿਚ ਅਤਿਵਾਦ ਦੀ ਪੁਸ਼ਤਪਨਾਹੀ ਕਰਦਾ ਹੈ। ਸਾਨੂੰ ਇਸ ਦੀ ਗੱਲ ਦੀ ਯਕੀਨਦਾਹੀ ਚਾਹੀਦੀ ਹੈ ਕਿ ਇੱਥੇ ਪਾਕਿਸਤਾਨ ਵੱਲੋਂ ਕਿਸੇ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਹੋਵੇਗੀ।

Facebook Comment
Project by : XtremeStudioz