Close
Menu

ਪਿੰਡਾਂ ਦੇ ਛੱਪੜਾਂ ਦੀ ਸਫਾਈ ਅਤੇ ਨਵੀਨੀਕਰਨ ਲਈ ਪ੍ਰਾਜੈਕਟ ਤੇ ਕੰਮ ਸ਼ੁਰੂ-ਮਲੂਕਾ

-- 09 December,2014

ਚੰਡੀਗੜ੍ਹ ,  ਪੰਜਾਬ ਸਰਕਾਰ ਨੇ ਰਾਜ ਦੇ ੧੨੬੭੩ ਪਿੰਡਾਂ ਦੇ ਛੱਪੜਾਂ ਦੀ ਸਫਾਈ ਅਤੇ ਨਵੀਨੀਕਰਨ ਲਈ ਇੱਕ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ।
ਇਸ ਦੀ ਜਾਣਕਾਰੀ ਦਿੰਦਿਆ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰ. ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਸਰਕਾਰ ਪਿੰਡਾਂ ਦੇ ਛੱਪੜਾਂ ਦੀ ਸਫਾਈ ਪਹਿਲ ਦੇ ਅਧਾਰ ਤੇ ਕਰਵਾ ਰਹੀ ਹੈ ਤਾਂਕਿ ਪਿੰਡਾਂ ਵਿੱਚ ਪ੍ਰਦੂਸ਼ਣ ਰਹਿਤ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ ਅਤੇ ਪਿੰਡਾਂ ਵਿੱਚਿ ਪੁਰਾਣੀਆਂ ਅਤੇ ਹੋਰ ਨਵੀਆਂ ਗ੍ਰੀਨ ਬੈਲਟਾਂ ਨੂੰ ਹੋਰ ਸੁੰਦਰ ਦਿੱਖ ਦਿੱਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਛੱਪੜਾਂ ਦੇ ਪਾਣੀ ਨੂੰ ਸਾਫ ਕਰਨ ਉਪਰੰਤ ਮੁੜ ਸਿੰਜਾਈ ਅਤੇ ਪਸ਼ੂਆਂ ਦੇ ਪੀਣ ਯੋਗ ਬਣਾਉਣ ਲਈ ਢੁਕਵੇਂ ਅਤੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂਕਿ ਰਾਜ ਦੇ ੧੨੬੭੩ ਪਿੰਡਾਂ ਵਿੱਚ ਲੱਗਭਗ 1.73 ਕਰੋੜ ਲੋਕ ਵਸਦੇ ਹਨ ਅਤੇ  ਦੋ ਤਿਹਾਈ ਆਬਾਦੀ ਖੇਤੀਬਾੜੀ ਤੇ ਨਿਰਭਰ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਉੱਤੇ ਬਣੇ ਛੱਪੜ ਪਿੰਡਾਂ ਦੇ ਲੋਕਾਂ ਲਈ ਪਾਣੀ ਦਾ ਸਰੋਤ ਹਨ। ਸ੍ਰ. ਮਲੂਕਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਛੱਪੜਾਂ ਦੀ ਸਫਾਈ ਅਤੇ ਮੁਰੰਮਤ ਵੱਲ ਜ਼ਿਆਦਾ ਧਿਆਨ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਛੱਪੜਾਂ ਦੀ ਸਫਾਈ, ਮੁਰੰਮਤ ਅਤੇ ਜ਼ਮੀਨ ਦੋਜ਼ ਪਾਈਪਾਂ ਰਾਹੀਂ ਪਾਣੀ ਦੀ ਬੱਚਤ ਵੱਲ ਖਾਸ ਧਿਆਨ ਦੇ ਰਹੀ ਹੈ ਤਾਂਕਿ ਪਿੰਡਾਂ ਦੇ ਲੋਕਾਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਛੱਪੜਾਂ ਤੋਂ ਉਪਰ ਵਹਿੰਦਾ ਪਾਣੀ ਪਿੰਡਾਂ ਦੀਆਂ ਗਲੀਆਂ-ਨਾਲੀਆਂ ਵਿੱਚ ਖੜ੍ਹਾ ਨਾ ਰਹੇ। ਪਿੰਡਾਂ ਦੇ ਲੋਕਾਂ ਨੂੰ ਆ ਰਹੀ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਅੱਗੇ ਦੱਸਿਆ ਪਿੰਡਾਂ ਦੇ ਲੋਕਾਂ ਲਈ ਵਰਤਣ ਉਪਰੰਤ ਵਾਧੂ ਪਾਣੀ ਨੂੰ ਸਿੰਜਾਈ ਲਈ ਵਰਤੋਂ ਵਿੱਚ ਲਿਆਉਣ ਲਈ ਇਨ੍ਹਾਂ ਪ੍ਰਾਜੈਕਟਾਂ ਵੱਲ ਖਾਸ ਧਿਆਨ ਦੇ ਰਹੀ ਹੈ ਤਾਂਕਿ ਪਾਣੀ ਨੂੰ ਯੋਜਨਾਬੱਧ ਤਰੀਕੇ ਨਾਲ ਸੰਭਾਲਿਆ ਜਾ ਸਕੇ।ਉਨ੍ਹਾਂ ਅੱਗੇ ਦੱਸਿਆ ਕਿ ਧਰਤੀ ਦੇ ਹੇਠਾਂ ਜਾਂਦੇ ਪਾਣੀ ਦੀ ਸਤ੍ਹਾ ਨੂੰ ਰੋਕਣ ਲਈ ਇਨ੍ਹਾ ਪ੍ਰਾਜੈਕਟਾਂ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਤਾਂਕਿ ਪਿੰਡਾਂ ਦੇ ਲੋਕਾਂ ਨੂੰ ਲੋੜ ਅਨੁਸਾਰ ਪਾਣੀ ਮੁਹੱਈਆ ਹੋ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਛੱਪੜ ਪੇਂਡੂ ਪੰਜਾਬ ਦੇ ਵਿਰਸੇ ਦਾ ਹਿੱਸਾ ਹਨ ਜਿਸ ਨਾਲ ਉਹ ਇਸ ਪਾਣੀ ਨਾਲ ਆਪਣੀ ਖੇਤੀਬਾੜੀ, ਪਸ਼ੂਆ ਅਤੇ ਹੋਰ ਵਰਤੋਂ ਵਿੱਚ ਲਿਆਉਂਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਬਾਰਾਂ ਹਜ਼ਾਰ ਦੋ ਸੋ ਬਿਆਸੀ ਛੱਪੜਾਂ ਦਾ ਇਸ ਪ੍ਰਾਜੈਕਟ ਅਧੀਨ ਨਵੀਨੀਕਰਨ ਕੀਤਾ ਜਾਵੇਗਾ ਅਤੇ ਉਨ੍ਹਾਂ ਦੱਸਿਆ ਕਿ ਨਿਰਧਾਰਤ ਸ਼ਡਯੂਲ ਰਾਹੀਂ ਇਸ ਪ੍ਰਾਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ।

Facebook Comment
Project by : XtremeStudioz